ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਹੁਸ਼ਿਆਰਪੁਰ ‘ਚ ਬੇਕਰੀ ਨੂੰ ਲੱਗੀ ਅੱਗ, ਸਮਾਨ ਸੜ੍ਹ ਕੇ ਹੋਇਆ ਸੁਆਹ

ਹੁਸ਼ਿਆਰਪੁਰ ‘ਚ ਬੇਕਰੀ ਨੂੰ ਲੱਗੀ ਅੱਗ, ਸਮਾਨ ਸੜ੍ਹ ਕੇ ਹੋਇਆ ਸੁਆਹ

ਹੁਸ਼ਿਆਰਪੁਰ : ਗਰਮੀਆਂ ਦੇ ਮੌਸਮ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਤੋਂ ਦੇਖਣ ਨੂੰ ਮਿਲਿਆ ਹੈ, ਜਿੱਥੇ ਹੁਸ਼ਿਆਰਪੁਰ ਦੇ ਟਾਂਡਾ ਚੌਕ ਵਿੱਚ ਸਥਿਤ ਇਕ ਬੇਕਰੀ ਨੂੰ ਅਚਾਨਕ ਅੱਗ ਲੱਗ ਗਈ. ਇਹ ਅੱਗ ਇੰਨੀ ਜਿਆਦਾ ਭਿਆਨਕ ਸੀ ਕਿ ਇਸ ਵਿੱਚ ਬੇਕਰੀ ਵਿੱਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ । ਫਿਲਹਾਲ ਇਸ ਮਾਮਲੇ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ।

ਇਸ ਮਾਮਲੇ ਵਿੱਚ ਬੇਕਰੀ ਮਾਲਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੇਕਰੀ ਵਿਚੋਂ ਧੂੰਆਂ ਨਿਕਲ ਰਿਹਾ ਹੈ । ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਜਿਵੇਂ ਹੀ ਬੇਕਰੀ ਦਾ ਸ਼ਟਰ ਖੋਲ੍ਹਿਆ ਤਾਂ ਬੇਕਰੀ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਇਸਦੀ ਸੂਚਨਾ ਫਾਇਰ ਬ੍ਰਿਗੇਡ ਦਿੱਤੀ ।

ਫ਼ਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਲਿਆ, ਪਰ ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ , ਉਸ ਸਮੇਂ ਤੱਕ ਬੇਕਰੀ ਵਿੱਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ । ਫਿਲਹਾਲ ਇਸ ਅੱਗ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ ।

Leave a Reply

Your email address will not be published. Required fields are marked *

%d bloggers like this: