ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 5th, 2020

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਹਾਦਸਾਗ੍ਰਸਤ ਸਿੱਖ ਸ਼ਰਧਾਲੂਆਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਹਾਦਸਾਗ੍ਰਸਤ ਸਿੱਖ ਸ਼ਰਧਾਲੂਆਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ
ਪੀੜਤ ਪਰਿਵਾਰਾਂ ਨੂੰ ਦਮਦਮੀ ਟਕਸਾਲ ਵੱਲੋਂ ਹਰ ਤਰ੍ਹਾਂ ਦੀ ਮਦਦ ਦੇਣ ਦਾ ਐਲਾਨ
ਪੀੜਤ ਪਰਿਵਾਰਾਂ ਦੀ ਸਾਰ ਨਾ ਲੈ ਕੇ ਸਰਕਾਰਾਂ ਨੇ ਬੇਗਾਨਗੀ ਦਾ ਕਰਵਾਇਆ ਅਹਿਸਾਸ-ਸੰਤ ਹਰਨਾਮ ਸਿੰਘ ਖ਼ਾਲਸਾ
ਪੰਜਾਬ ਦੀ ਕਾਂਗਰਸ ਸਰਕਾਰ ਪੀੜਤ ਪਰਿਵਾਰਾਂ ਦੀ ਸਾਰ ਲਵੇ – ਮਜੀਠੀਆ

ਚੌਂਕ ਮਹਿਤਾ, 22 ਜੁਲਾਈ (ਬਲਜਿੰਦਰ ਸਿੰਘ ਰੰਧਾਵਾ): ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਤੋਂ ਵਾਪਸੀ ਦੌਰਾਨ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਹਿਤਾ ਚੌਂਕ ਦੇ ਅੱਠ ਗੁਰਸਿੱਖਾਂ ਦੀ ਸਮੂਹਿਕ ਆਤਮਿਕ ਸ਼ਾਂਤੀ ਲਈ ਦਮਦਮੀ ਟਕਸਾਲ ਵੱਲੋਂ ਅੱਜ ਇੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਧਾਰਮਿਕ ਸ਼ਖਸੀਅਤਾਂ ਤੇ ਰਾਜਸੀ ਬੁਲਾਰਿਆਂ ਨੇ ਅਮਰਨਾਥ ਯਾਤਰਾ ਦੌਰਾਨ ਵਾਪਰੇ ਹਾਦਸੇ ਦੇ ਸ਼ਿਕਾਰ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਕੇਂਦਰ ਤੇ ਗੁਜਰਾਤ ਸਰਕਾਰ ਵੱਲੋਂ ਦਿੱਤੀ ਗਈ ਮਾਲੀ ਮਦਦ ਦੀ ਤਰਜ਼ ‘ਤੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਇਨ੍ਹਾਂ ਗੁਰਸਿੱਖਾਂ ਦੇ ਪਰਿਵਾਰਾਂ ਦੀ ਬਾਂਹ ਫੜਦਿਆਂ ਇੱਕ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਮਾਲੀ ਮਦਦ ਕਰਨ ਦੀ ਅਪੀਲ ਕੀਤੀ ਗਈ।
ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਕਿਰਪਾਲ ਸਿੰਘ ਉਰਫ਼ ਬਾਬਾ ਪਾਲਾ ਸਿੰਘ, ਜਸਬੀਰ ਸਿੰਘ,ਕੁਲਬੀਰ ਸਿੰਘ,ਹਰਪਾਲ ਸਿੰਘ,ਵਰਿੰਦਰ ਸਿੰਘ,ਮਹਿੰਗਾ ਸਿੰਘ ਅਤੇ ਅਮਰੀਕੀ ਨਾਗਰਿਕ ਪਰਮਜੀਤ ਸਿੰਘ ਤੇ ਹਰਕੇਵਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਰਕਾਰਾਂ ਵੱਲੋਂ ਸਿੱਖ ਭਾਈਚਾਰੇ ਨਾਲ ਦੋਹਰਾ ਮਾਪਦੰਡ ਅਪਣਾਉਣ ਦਾ ਗਿਲਾ ਕਰਦਿਆਂ ਕਿਹਾ ਕਿ ਹਾਦਸੇ ਉਪਰੰਤ ਉਕਤ ਗੁਰਸਿੱਖਾਂ ਦੀ ਭਾਲ ਲਈ ਉਦੋਂ ਤੱਕ ਕਿਸੇ ਵੀ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਸਭ ਕੁਝ ਜਾਣ ਦੇ ਹੋਏ ਵੀ ਕੋਈ ਹਰਕਤ ਨਹੀਂ ਕੀਤੀ ਗਈ,ਜਦ ਤੱਕ ਪਰਿਵਾਰ ਦੇ ਲੋਕਾਂ ਨੇ ਉਨ੍ਹਾਂ ਤੱਕ ਪਹੁੰਚ ਨਹੀਂ ਕੀਤੀ।ਉਹਨਾਂ ਕਿਹਾ ਕਿ ਸਰਕਾਰਾਂ ਦਾ ਸਿੱਖਾਂ ਪ੍ਰਤੀ ਅਜਿਹਾ ਨਕਾਰਾਤਮਿਕ ਪਹੁੰਚ ਅਤੇ ਆਪਣੀ ਬਣਦੀ ਜ਼ਿੰਮੇਵਾਰੀ ਨਾ ਨਿਭਾਉਣ ਦੇ ਵਰਤਾਰੇ ਨੇ ਇੱਕ ਵਾਰ ਫਿਰ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਕਤ ਕਾਰਨਾਂ ਕਾਰਨ ਹੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੇ ਸਿੱਖਾਂ ਨੂੰ ਬਰਾਬਰ ਦੇ ਸ਼ਹਿਰੀ ਹੋਣ ਦਾ ਹੱਕ ਹਾਸਲ ਕਰਨ ਲਈ ਵੱਡੀ ਲੜਾਈ ਲੜੀ।ਉਨ੍ਹਾਂ ਕਿਹਾ ਕਿ ਹੋਰਨਾਂ ਫਿਰਕਿਆਂ ਦੇ ਮੁਕਾਬਲੇ ਸਰਕਾਰ ਵੱਲੋਂ ਸਿੱਖਾਂ ਨਾਲ ਕੀਤੇ ਜਾ ਰਹੇ ਅਜਿਹੇ ਵਿਤਕਰਿਆਂ ਕਾਰਨ ਸਿੱਖ ਭਾਈਚਾਰੇ ਅੰਦਰ ਰੋਸ ਪੈਦਾ ਹੋਣਾ ਸੁਭਾਵਿਕ ਹੈ।ਉਨ੍ਹਾਂ ਉਕਤ ਦੁਖਦਾਇਕ ਘਟਨਾ ਦੇ ਸ਼ਿਕਾਰ ਸਿੱਖ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਤੇ ਸੰਭਾਲ ਕਰਨ ਦੇ ਉਪਰਾਲੇ ਲਈ ਸੰਗਤ ਨੂੰ ਅਪੀਲ ਕੀਤੀ।ਸੰਤ ਖ਼ਾਲਸਾ ਨੇ ਕਿਹਾ ਕਿ ਦਮਦਮੀ ਟਕਸਾਲ ਪੀੜਤ ਪਰਿਵਾਰਾਂ ਦੇ ਬੱਚਿਆ ਦੀ ਬਾਰ੍ਹਵੀਂ ਜਮਾਤ ਤੱਕ ਦੀ ਸਿੱਖਿਆ ਕਰਵਾਉਣ ਤੋਂ ਇਲਾਵਾ ਪਰਿਵਾਰ ਦੀ ਹਰ ਸੰਭਵ ਮਦਦ ਕਰਦੀ ਰਹੇਗੀ। ਇਸ ਮੌਕੇ ਬੋਲਦਿਆਂ ਸਾਬਕਾ ਮੰਤਰੀ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪੰਜਾਬ ਸਰਕਾਰ ਨੂੰ ਇਹਨਾਂ ਪਰਿਵਾਰਾਂ ਦੀ ਤੁਰੰਤ ਸਾਰ ਲੈਣ ਲਈ ਕਿਹਾ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ,ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਤੋਂ ਪਰਿਵਾਰਾਂ ਪ੍ਰਤੀ ਮਾਲੀ ਮਦਦ ਕਰਵਾਉਣ ਦੀ ਜ਼ਿੰਮੇਵਾਰੀ ਵੀ ਲਈ ਹੈ।ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਪੀੜਤ ਪਰਿਵਾਰਾਂ ਪ੍ਰਤੀ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦੇ ਨੁਮਾਇੰਦੇ ਭਾਈ ਰਜਿੰਦਰ ਸਿੰਘ ਮਹਿਤਾ ਨੇ ਭਾਈ ਪਾਲਾ ਸਿੰਘ ਦੀ ਸਪੁੱਤਰੀ ਨੂੰ ਨੌਕਰੀ ਦੇਣ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਪੀੜਤ ਪਰਿਵਾਰਾਂ ਨਾਲ ਹਮੇਸ਼ਾ ਖੜੀ ਰਹੇਗੀ।ਇਸ ਮੌਕੇ ਅਕਾਲੀ ਦਲ ਹਲਕਾ ਇੰਚਾਰਜ ਡਾ.ਦਲਬੀਰ ਸਿੰਘ ਵੇਰਕਾ ਨੇ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਦੀ ਸਾਰ ਨਾ ਲੈਣ ‘ਤੇ ਸਖ਼ਤ ਅਲੋਚਨਾ ਕੀਤੀ।
ਇਸ ਮੌਕੇ ਕਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਅਤੇ ਆਗੂਆਂ ਨੇ ਪੀੜਤ ਪਰਿਵਾਰਾਂ ਨੂੰ ਮਾਲੀ ਮਦਦ ਦੇਣ ਦਾ ਐਲਾਨ ਕੀਤਾ।ਇਸ ਮੌਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ,ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ,ਭਾਈ ਈਸ਼ਰ ਸਿੰਘ,ਭਾਈ ਮੋਹਕਮ ਸਿੰਘ,ਸੰਤ ਬਾਬਾ ਸੱਜਣ ਸਿੰਘ,ਸੰਤ ਬਾਬਾ ਗੁਰਭੇਜ ਸਿੰਘ ਖੁਜ਼ਾਲਾ,ਸੰਤ ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਕੰਵਲਜੀਤ ਸਿੰਘ ਨਾਗੀਆਣਾ,ਬਾਬਾ ਗੁਰਮੀਤ ਸਿੰਘ ਬੱਦੋਵਾਲ,ਬਾਬਾ ਅਜੀਤ ਸਿੰਘ ਤਰਨਾ ਦਲ,ਡਾ.ਦਲਬੀਰ ਸਿੰਘ ਵੇਰਕਾ,ਸ੍ਰੀਮਤੀ ਅੰਜਲੀ ਬੰਡਾਲਾ ਧਰਮ-ਪਤਨੀ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ,ਮਲਕੀਤ ਸਿੰਘ ਏ.ਆਰ.ਤਲਬੀਰ ਸਿੰਘ ਗਿੱਲ,ਐਡਵੋਕੇਟ ਭਗਵੰਤ ਸਿੰਘ ਸਿਆਲਕਾ,ਭਾਈ ਭੁਪਿੰਦਰ ਸਿੰਘ ਗਦਲੀ,ਭਾਈ ਪਰਵਿੰਦਰਪਾਲ ਸਿੰਘ ਬੁੱਟਰ,ਗੁਰਮੀਤ ਸਿੰਘ ਔਲਖ,ਤਰਲੋਕ ਸਿੰਘ ਬਾਠ,ਮੰਗਲ ਸਿੰਘ ਬਟਾਲਾ,ਸੰਦੀਪ ਸਿੰਘ ਏ.ਆਰ.,ਬਿਕਰਮਜੀਤ ਸਿੰਘ ਕੋਟਲਾ,ਤਹਿਸੀਲਦਾਰ ਬਲਜਿੰਦਰ ਸਿੰਘ,ਸੁਖਰਾਜ ਸਿੰਘ,ਬਲਵੰਤ ਸਿੰਘ ਗੋਪਾਲਾ, ,ਸੁਖਵਿੰਦਰ ਸਿੰਘ ਗੋਲਡੀ,ਕਸ਼ਮੀਰ ਸਿੰਘ ਕਾਲਾ ਮਹਿਤਾ,ਜਥੇਦਾਰ ਰਾਜਬੀਰ ਸਿੰਘ,ਗੁਰਮੀਤ ਸਿੰਘ ਖੱਬੇ ਤੇ ਪ੍ਰੋ:ਸਰਚਾਂਦ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *

%d bloggers like this: