Sat. Apr 4th, 2020

ਹੋਲਾ ਮੁਹੱਲਾ ਸਮਾਗਮਾਂ ‘ਚ ਸ਼ਾਮਿਲ ਵਿਅਕਤੀ ਮੈਡੀਕਲ ਸੈਂਟਰਾਂ ਅਤੇ ਸਿਹਤ ਕੇਂਦਰਾਂ ਵਿੱਚ ਜ਼ਰੂਰ ਚੈਕਅੱਪ ਕਰਾਉਣ

ਹੋਲਾ ਮੁਹੱਲਾ ਸਮਾਗਮਾਂ ‘ਚ ਸ਼ਾਮਿਲ ਵਿਅਕਤੀ ਮੈਡੀਕਲ ਸੈਂਟਰਾਂ ਅਤੇ ਸਿਹਤ ਕੇਂਦਰਾਂ ਵਿੱਚ ਜ਼ਰੂਰ ਚੈਕਅੱਪ ਕਰਾਉਣ

ਹੈਲਪਲਾਇਨ ਨੰ: 01881-221157, 01881-227241 ਜਾਂ 100 ਨੰਬਰ ‘ਤੇ ਵੀ ਕੀਤਾ ਜਾ ਸਕਦਾ ਹੈ ਸੰਪਰਕ

ਰੂਪਨਗਰ, 24 ਮਾਰਚ: ਸ਼੍ਰੀਮਤੀ ਸੋਨਾਲੀ ਗਿਰੀ ਡੀ.ਸੀ. ਨੇ ਕਿਹਾ ਕਿ ਜਿਵੇਂ ਕਿ ਹੁਣ ਸਾਹਮਣੇ ਆ ਰਿਹਾ ਹੈ ਕਿ ਪਿਛਲੇ ਦਿਨੀਂ 7 ਤੋਂ 10 ਮਾਰਚ ਤੱਕ ਜ਼ੋ ਵਿਅਕਤੀ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਆਯੋਜਿਤ ਹੋਲਾ-ਮੁਹੱਲਾ ਸਮਾਗਮਾਂ ਅਤੇ ਲੰਗਰ ਜਾਂ ਕੀਰਤਨ ਵਿੱਚ ਸ਼ਾਮਿਲ ਹੋਏ ਸਨ ਉਨ੍ਹਾਂ ਵਿੱਚੋਂ ਨਵਾਂ ਸ਼ਹਿਰ ਦੇ ਕੁੱਝ ਪਾਜ਼ਟਿਵ ਕੇਸ ਸਾਹਮਣੇ ਆਏ ਹਨ। ਇਸ ਲਈ ਸਾਰਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜ਼ੋ ਵਿਅਕਤੀ ਸ਼੍ਰੀ ਆਨੰਦਪੁਰ ਸਾਹਿਬ ਆਯੋਜਿਤ ਹੋਲੇ ਮੁਹੱਲਾ ਸਮਾਗਮ ਵਿੱਚ ਗਏ ਸਨ ਅਤੇ ਉਨ੍ਹਾਂ ਨੂੰ  ਖਾਸੀ ਬੁਖਾਰ ਜਾਂ  ਕਰੋਨਾ ਵਾਇਰਸ ਸਬੰਧੀ ਕੋਈ ਲੱਛਣ ਹੈ ਤਾਂ ਤੁਰੰਤ ਮੈਡੀਕਲ ਸੈਂਟਰ ਅਤੇ ਸਿਹਤ ਕੇਂਦਰਾਂ ਵਿੱਚ ਜਾ ਕੇ ਚੈਕਅੱਪ ਕਰਾਉਣ।

ਡੀ.ਸੀ.ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਬਚਾਅ ਲਈੇ ਅਜਿਹੇ ਵੇਲੇ ਸਭ ਦਾ ਨੈਤਿਕ ਫਰਜ਼ ਬਣਦਾ ਹੈ ਕਿ ਮਨੁੱਖਤਾ ਦੇ ਭਲੇ ਲਈ ਖੁਦ ਆਪਣੇ, ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਵੱਸਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਤਰਜ਼ੀਹ ਦੇਣ ਅਤੇ ਉਹ ਡੀ.ਸੀ.ਦਫਤਰ, ਰੂਪਨਗਰ ਵਿਖੇ ਹੈਲਪਲਾਇਨ ਨੰ: 01881-221157, ਸਿਵਲ ਸਰਜਨ ਰੂਪਨਗਰ ਵਿਖੇ ਹੈਲਪਲਾਇਨ ਨੰ: 01881-227241 ਅਤੇ 100 ਨੰਬਰ ‘ਤੇ ਸੂਚਿਤ ਕਰਨ, ਤਾਂ ਜੋ ਲੀੜੀਂਦਾ ਮੈਡੀਕਲ ਚੈਕਅੱਪ ਕਰਵਾਕੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਡੀ.ਸੀ.ਨੇ ਕਿਹਾ ਕਿ ਜਿਵੇਂ ਕਿ ਸਭ ਨੂੰ ਪਤਾ ਹੈ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਸਖਤੀ ਨਾਲ ਕਰਫਿਊ ਲਾਗੂ ਹੋ ਚੁੱਕਾ ਹੈ। ਇਸ ਲਈ ਸਾਰਿਆ ਦਾ ਫਰਜ ਬਣਦਾ ਹੈ ਕਿ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਾਹਰ ਨਾ ਨਿਕਲਣ। ਪੁਲਿਸ ਵਿਭਾਗ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵੀ ਵਿਅਕਤੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਪਰਚਾ ਦਰਜ ਕਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: