Fri. Apr 19th, 2019

ਹੋਲੇ ਮਹੱਲੇ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅਕਾਲੀ ਦੱਲ ਨੇ ਕੀਤੀ ਵਿਸ਼ਾਲ ਸਿਆਸੀ ਕਾਨਫਰੰਸ

ਹੋਲੇ ਮਹੱਲੇ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅਕਾਲੀ ਦੱਲ ਨੇ ਕੀਤੀ ਵਿਸ਼ਾਲ ਸਿਆਸੀ ਕਾਨਫਰੰਸ
ਵਿਧਾਨ ਸਭਾ ਦਾ ਕੀਤਾ ਜਾਵੇਗਾ ਘਿਰਾਉ, ਸੁਖਬੀਰ ਬਾਦਲ ਨੇ ਕੀਤਾ ਐਲਾਨ
ਕਾਂਗਰਸ ਦੇ ਰਾਜ ਵਿਚ ਕੋਈ ਵੀ ਸੁਖੀ ਨਹੀ:-ਡਾ:ਦਲਜੀਤ ਸਿੰਘ ਚੀਮਾ

ਸ੍ਰੀ ਅਨੰਦਪੁਰ ਸਾਹਿਬ, 1 ਮਾਰਚ (ਦਵਿੰਦਰਪਾਲ ਸਿੰਘ/ਅੰਕੁਸ਼): ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਦੇ ਦੂਸਰੇ ਦਿਨ ਅਕਾਲੀ ਦੱਲ ਬਾਦਲ ਵਲੋਂ ਵਿਸ਼ਾਲ ਅਤੇ ਭਰਵੀਂ ਸਿਆਸੀ ਕਾਨਫਰੰਸ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਆਗੂਆਂ ਸਮੇਤ ਵਰਕਰਾਂ ਅਤੇ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦੱਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਕਸਮ ਖਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੁੱਲ ਗਈ ਹੈ ਤੇ ਲੋਕ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰਦੇ ਹਨ। ਉਨਾਂ ਕਿਹਾ ਪੰਜਾਬ ਨੂੰ ਲੁੱਟਣ ਵਾਲਿਆਂ ਦੀ ਸਰਕਾਰ ਬਣ ਗਈ ਹੈ ਤੇ ਪੰਜਾਬੀ ਇਸ ਨੂੰ ਆਪਣੀ ਵੱਡੀ ਗਲਤੀ ਮੰਨ ਰਹੇ ਹਨ। ਕਾਂਗਰਸ ਪੰਜਾਬ ਦੀ ਦੁਸ਼ਮਣ ਹੈ ਤੇ ਅਸੀਂ ਕਿਸੇ ਵੀ ਕੀਮਤ ਤੇ ਇਸ ਨੂੰ ਪੰਜਾਬ ਨਾਲ ਧੱਕਾ ਨਹੀ ਕਰਨ ਦੇਵਾਂਗੇ। ਉਨਾਂ ਕਿਹਾ ਸਾਡੇ ਵਲੋਂ ਚਲਾਈਆਂ ਸਾਰੀਆਂ ਭਲਾਈ ਸਕੀਮਾਂ ਬੰਦ ਕਰ ਦਿਤੀਆਂ ਗਈਆਂ, ਕਿਸਾਨ ਖੁਦਕੁਸ਼ੀਆਂ ਲਈ ਮਜਬੂਰ ਹੋ ਰਹੇ ਹਨ , ਮੁਲਾਜਮਾਂ ਨੂੰ ਤਨਖਾਹਾਂ ਨਹੀ ਮਿਲ ਰਹੀਆਂ, ਸਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਬਾਦਲ ਨੇ ਐਲਾਨ ਕੀਤਾ ਕਿ ਵਿਧਾਨ ਸਭਾ ਦਾ ਸ਼ੈਸ਼ਨ ਸ਼ੁਰੂ ਹੁੰਦਿਆਂ ਹੀ ਅਸੈਂਬਲੀ ਦਾ ਘਿਰਾਉ ਕੀਤਾ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲਕੀਤੀ ਕਿ ਇਸ ਘਿਰਾਉ ਵਿਚ ਵੱਧ ਤੋ ਵੱਧ ਸ਼ਾਮਲ ਹੋ ਕੇ ਕਾਂਗਰਸ ਦੇ ਜੁਲਮ ਖਿਲਾਫ ਇਕਜੁਟਤਾ ਦਾ ਪ੍ਰਗਟਾਵਾ ਕਰੋ। ਇਸ ਤੋ ਪਹਿਲਾਂ ਕਾਨਫਰੰਸ ਨੂੰ ਅਕਾਲੀ ਦੱਲ ਦੇ ਬੁਲਾਰੇ ਤੇ ਸਾਬਕਾ ਕੈਬਨਿਟ ਮੰਤਰੀ ਡਾ:ਦਲਜੀਤ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਕੋਈ ਵੀ ਸੁਖੀ ਨਹੀ ਤੇ ਕਾਂਗਰਸੀ ਪੰਜਾਬ ਦਾ ਉਜਾੜਾ ਕਰ ਰਹੇ ਹਨ। ਸੰਸਦ ਮੈਂਬਰ ਪੋz:ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੈਂ ਪਾਰਲੀਮੈਂਟ ਵਿਚ ਅਨੰਦਪੂਰ ਸਾਹਿਬ ਦੀ ਗੱਲ ਕੀਤੀ ਹੈ ਜਿਸ ਕਰਕੇ ਮੈਨੂੰ ਟਾਇਟਲਰ ਵਲੋਂ ਨੋਟਿਸ ਭੇਜਿਆ ਗਿਆ ਪਰ ਮੈ ਸੱਚ ਬੋਲਣ ਤੋ ਪਿਛੇ ਨਹੀ ਹਟਾਂਗਾ। ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਨੇ ਕਿਹਾ ਕਿ ਸਕੂਲਾਂ ਨੂੰ ਬੰਦ ਕਰਕੇ ਕਾਂਗਰਸ ਪੰਜਾਬ ਨੂੰ ਪਿਛੇ ਲਿਜਾ ਰਹੀ ਹੈ। ਇਸ ਤੋ ਪਹਿਲਾਂ ਕਾਨਫਰੰਸ ਨੂੰ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ:ਸੁਰਿੰਦਰ ਸਿੰਘ, ਦਲਜੀਤ ਸਿੰਘ ਭਿੰਡਰ, ਗੁਲਜ਼ਾਰ ਸਿੰਘ ਰਣੀਕੇ, ਚਰਨਜੀਤ ਸਿੰਘ ਅਟਵਾਲ ਸਮੇਤ ਆਗੂਆਂ ਨੇ ਵੀ ਸੰਬੋਧਨ ਕੀਤਾ।

Share Button

Leave a Reply

Your email address will not be published. Required fields are marked *

%d bloggers like this: