ਹੌਲਦਾਰ ਨੂੰ ਬਾਥਰੂਮ ‘ਚ ਵੱਜੀ ਗੋਲੀ, ਹਾਲਤ ਗੰਭੀਰ

ss1

ਹੌਲਦਾਰ ਨੂੰ ਬਾਥਰੂਮ ‘ਚ ਵੱਜੀ ਗੋਲੀ, ਹਾਲਤ ਗੰਭੀਰ

ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਪੰਜਾਬ ਪੁਲਿਸ ਦੇ ਕਰਾਈਮ ਸਟਾਪਰ ਵਿੰਗ ਵਿੱਚ ਤਾਇਨਾਤ ਹੌਲਦਾਰ ਬਲਵਿੰਦਰ ਸਿੰਘ ਅੱਜ ਅਚਾਨਕ ਆਪਣੀ ਹੀ ਕਾਰਬਾਈਨ ਵਿੱਚੋਂ ਚੱਲੀ ਗੋਲੀ ਨਾਲ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਫਿਲਹਾਲ ਉਸ ਦੀ ਹਾਲਤ ਗੰਭੀਰ ਹੈ। ਪੁਲਿਸ ਉਸ ਨੂੰ ਹੋਸ਼ ਆਉਣ ਤੋਂ ਬਾਅਦ ਜਾਂਚ ਦੀ ਗੱਲ ਕਹਿ ਰਹੀ ਹੈ।

ਇਲਾਕੇ ਦੇ ਇੰਸਪੈਕਟਰ ਮੰਗਲ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਅੱਜ ਆਪਣੇ ਦੋ ਹੋਰ ਸਾਥੀ ਮੁਲਾਜ਼ਮਾਂ ਸਮੇਤ ਨਿਊ ਅੰਮ੍ਰਿਤਸਰ ਇਲਾਕੇ ਵਿੱਚ ਡਿਊਟੀ ਕਰ ਰਿਹਾ ਸੀ। ਡਿਊਟੀ ਦੌਰਾਨ ਬਲਵਿੰਦਰ ਨੇ ਆਪਣੇ ਸਾਥੀਆਂ ਨੂੰ ਕਿਹਾ ਉਹ ਬਾਥਰੂਮ ਜਾ ਰਿਹਾ ਹੈ। ਕੁਝ ਦੇਰ ਬਾਅਦ ਬਾਥਰੂਮ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਆਈ। ਉਸ ਦੇ ਸਾਥੀਆਂ ਨੇ ਬਾਥਰੂਮ ਵਿੱਚ ਬਲਵਿੰਦਰ ਨੂੰ ਜ਼ਖਮੀ ਹਾਲਤ ਵਿੱਚ ਵੇਖਿਆ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ। ਬਲਵਿੰਦਰ ਦੇ ਪੇਟ ਵਿੱਚ ਗੋਲੀ ਲੱਗੀ ਹੈ ਤੇ ਉਹ ਇਸ ਵੇਲੇ ਬੇਹੋਸ਼ ਹੈ।

ਪੁਲਿਸ ਦਾ ਕਹਿਣਾ ਹੈ ਕੇ ਸ਼ੁਰੂਆਤੀ ਜਾਂਚ ਵਿੱਚ ਅਜਿਹਾ ਲੱਗ ਰਿਹਾ ਹੈ ਕਿ ਬਲਵਿੰਦਰ ਦੀ ਕਾਰਬਾਈਨ ਅਚਾਨਕ ਥੱਲੇ ਡਿੱਗ ਜਾਣ ਕਰਕੇ ਗੋਲੀ ਚੱਲੀ ਹੋਵੇ। ਇਸ ਨਾਲ ਉਹ ਜ਼ਖਮੀ ਹੋ ਗਿਆ। ਹੁਣ ਇੰਤਜ਼ਾਰ ਕੀਤਾ ਜਾ ਰਿਹਾ ਹੈ ਕਿ ਬਲਵਿੰਦਰ ਹੋਸ਼ ਵਿੱਚ ਆਵੇ ਤੇ ਆਪਣੇ ਬਿਆਨ ਦਰਜ ਕਰਵਾਵੇ ਉਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Share Button

Leave a Reply

Your email address will not be published. Required fields are marked *