Wed. Jun 19th, 2019

ਖ਼ਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅੰਤਰ ਕਾਲਜ ਕਰਾਸ-ਕੰਟਰੀ ਮੁਕਾਬਲੇ ਕਰਵਾਏ ਗਏ

ਖ਼ਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅੰਤਰ ਕਾਲਜ ਕਰਾਸ-ਕੰਟਰੀ ਮੁਕਾਬਲੇ ਕਰਵਾਏ ਗਏ
ਅੰਤਰ ਰਾਸ਼ਟਰੀ ਪਹਿਲਵਾਨ ਅਤੇ ਇੰਸਪੈਕਟਰ ਸਤੀਸ਼ ਕੁਮਾਰ ਅਤੇ ਪ੍ਰਿੰਸੀਪਲ ਡਾ. ਉਂਕਾਰ ਸਿੰਘ ਨੇ ਖਿਡਾਰੀਆਂ ਨੂੰ ਹਰੀ ਝੰਡੀ ਦੇਕੇ ਕੀਤਾ ਰਵਾਨਾ
ਐਮ.ਸੀ.ਪੀ.ਈ. ਕਾਲਜ, ਬਠਿੰਡਾ ਦਾ ਖਿਡਾਰੀ ਰਾਕੇਸ਼ ਕੁਮਾਰ ਵਾਧਵਾ ਅਤੇ ਪਬਲਿਕ ਕਾਲਜ ਸਮਾਣਾ ਦੀ ਖਿਡਾਰਣ ਪ੍ਰਭਜੀਤ ਕੌਰ ਰਹੇ ਜੇਤੂ

29-6 (1) 29-6 (2)

ਸ੍ਰੀ ਅਨੰਦਪੁਰ ਸਾਹਿਬ, 29 ਅਗਸਤ (ਦਵਿੰਦਰਪਾਲ ਸਿੰਘ/ ਅੰਕੁਸ਼): ) ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਅੰਤਰ ਕਾਲਜ ਕਰਾਸ-ਕੰਟਰੀ ਮੁਕਾਬਲੇ ਕਰਵਾਏ ਗਏ। ਜਿਸ ਦਾ ਉਦਘਾਟਨ ਅੰਤਰ ਰਾਸ਼ਟਰੀ ਪਹਿਲਵਾਨ ਅਤੇ ਇੰਸਪੈਕਟਰ ਸਤੀਸ਼ ਕੁਮਾਰ ਅਤੇ ਏ.ਡੀ.ਸੀ. ਕਾਲਜ, ਮਸਤੂਆਣਾ ਸਾਹਿਬ ਦੇ ਪ੍ਰਿੰਸੀਪਲ ਡਾ. ਉਂਕਾਰ ਸਿੰਘ ਵੱਲੋਂ ਕੀਤਾ ਗਿਆ। ਕਾਲਜ ਦੇ ਵਾਈਸ ਪ੍ਰਿੰਸੀਪਲ ਅਤੇ ਸਰੀਰਿਕ ਵਿਭਾਗ ਦੇ ਮੁਖੀ ਡਾ. ਸੁੱਚਾ ਸਿੰਘ ਢੇਸੀ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਕਾਲਜਾਂ ਦੀਆਂ ਲੜਕਿਆਂ ਦੀਆਂ ਕੁੱਲ 28 ਟੀਮਾਂ ਅਤੇ ਲੜਕੀਆਂ ਦੀਆਂ 16 ਟੀਮਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਲੜਕਿਆਂ ਦੀ 12.5 ਕਿ:ਮੀ. ਅਤੇ ਲੜਕੀਆਂ ਦੀ 5 ਕਿ:ਮੀ. ਦੌੜ ਕਰਵਾਈ ਗਈ। ਇਹ ਮੁਕਾਬਲਾ ਵਿਸ਼ੇਸ਼ ਤੌਰ ਤੇ ਸਪੋਰਟਸ ਡੇ ਨੂੰ ਸਮਰਪਿਤ ਕੀਤਾ ਗਿਆ ਅਤੇ ਐਥਲੇਟਿਕਸ ਕੋਚ ਡਾ. ਜਸਵੀਰ ਸਿੰਘ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਸਪੋਰਟਸ ਡੇ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਖ਼ਾਲਸਾ ਕਾਲਜ ਦੇ ਐਨ.ਸੀ.ਸੀ. ਵਲੰਟੀਅਰਜ਼, ਪੁਲਿਸ ਮਹਿਕਮਾ ਅਤੇ ਸਰਕਾਰੀ ਹਸਪਤਾਲ ਨੇ ਭਰਵਾਂ ਸਹਿਯੋਗ ਦਿੱਤਾ। ਇਨਾਂ ਮੁਕਾਬਲਿਆਂ ਵਿੱਚ ਐਮ.ਸੀ.ਪੀ.ਈ. ਕਾਲਜ, ਬਠਿੰਡਾ ਦਾ ਖਿਡਾਰੀ ਰਾਕੇਸ਼ ਕੁਮਾਰ ਵਾਧਵਾ ਅਤੇ ਪਬਲਿਕ ਕਾਲਜ ਸਮਾਣਾ ਦੀ ਖਿਡਾਰਣ ਪ੍ਰਭਜੀਤ ਕੌਰ ਜੇਤੂ ਰਿਹੇ। ਕਾਲਜ ਦੇ ਪ੍ਰਿੰਸੀਪਲ ਡਾ.ਕਸ਼ਮੀਰ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਰਦੇ ਹੋਏ, ਪਿਆਰ ਤੇ ਸਦਭਾਵਨਾ ਨਾਲ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਧਰਮਿੰਦਰ ਸਿੰਘ, ਰਾਮੇਸ਼ਪਾਲ, ਡਾ. ਕੌਰ ਸਿੰਘ, ਹਰਭਜਨ ਸਿੰਘ, ਪ੍ਰਿੰ: ਪੁਸ਼ਪਿੰਦਰ ਸਿੰਘ, ਡਾ. ਮਨਜੀਤ ਸਿੰਘ, ਹਰਜਿੰਦਰ ਸਿੰਘ ਬਲਿੰਗ, ਡਾ. ਮਲਕੀਤ ਸਿੰਘ, ਪ੍ਰੋ. ਸੰਦੀਪ ਕੁਮਾਰ, ਪ੍ਰੋ. ਬਲਜੀਤ ਸਿੰਘ ਚਾਨਾ, ਪ੍ਰੋ. ਸੁਨੈਨਾ ਰਾਣੀ, ਸੋਹਣ ਸਿੰਘ, ਪ੍ਰੋ. ਹਰਜੀਤ ਕੌਰ, ਤੇਜਿੰਦਰ ਸਿੰਘ, ਕਬੱਡੀ ਕੋਚ ਗੁਰਦੇਵ ਸਿੰਘ, ਨਵੀਨ ਕੁਮਾਰ, ਪਰਦੀਪ ਸਿੰਘ ਮਾਨ ਆਦਿ ਹਾਜ਼ਰ ਸਨ
ਇਹ ਜਾਣਕਾਰੀ ਕਾਲਜ ਦੇ ਪੀ.ਆਰ.ਓ. ਪ੍ਰੋ. ਅਵਤਾਰ ਸਿੰਘ ਨੇ ਦਿੱਤੀ।

Leave a Reply

Your email address will not be published. Required fields are marked *

%d bloggers like this: