ਖ਼ਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਐਨ.ਐਸ.ਐਸ. ਵਿਭਾਗ ਵੱਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ

ਖ਼ਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਐਨ.ਐਸ.ਐਸ. ਵਿਭਾਗ ਵੱਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ
ਮੌਜੂਦਾ ਭਾਰਤ ਵਿੱਚ ਸਰਦਾਰ ਪਟੇਲ ਦੀ ਮਹੱਤਤਾ ਅਤੇ ਸਾਰਥਿਕਤਾ ਨੂੰ ਮੁੱਖ ਰੱਖਦਿਆ ਸਲੋਗਨ ਉਚਾਰਨ ਅਤੇ ਕਹਾਣੀ ਲੇਖਣ ਦੇ ਵੱਖੋਂ-ਵੱਖਰੇ ਮੁਕਾਬਲੇ ਵੀ ਕਰਵਾਏ ਗਏ

01-sgtb01-3ਸ੍ਰੀ ਅਨੰਦਪੁਰ ਸਾਹਿਬ, 7 ਨਵੰਬਰ (ਦਵਿੰਦਰਪਾਲ ਸਿੰਘ/ ਅੰਕੁਸ਼) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ, ਨੈਕ ਵੱਲੋਂ ‘ਏ’ ਗ੍ਰੇਡ ਪ੍ਰਮਾਣਿਤ, ਯੂ.ਜੀ.ਸੀ. ਵੱਲੋਂ ਕਾਲਜ ਵਿਦ ਪੋਟੈਂਸ਼ੀਅਲ ਫ਼ਾਰ ਐਕਸੀਲੈਨਸ ਦਾ ਸਟੇਟਸ ਪ੍ਰਾਪਤ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਮਾਨਤਾ ਪ੍ਰਾਪਤ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪਿ੍ਰੰਸੀਪਲ ਡਾ. ਕਸ਼ਮੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਾਂ ਅਨੁਸਾਰ ਅਤੇ ਐਨ.ਐਸ.ਐਸ.ਵਿਭਾਗ ਦੇ ਪ੍ਰੋਗਰਾਮ ਅਫਸਰ ਡਾ. ਜਸਵਿੰਦਰ ਸਿੰਘ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਦਿਲਸ਼ੇਰਬੀਰ ਸਿੰਘ ਦੀ ਅਗਵਾਈ ਹੇਠ ਮੌਜੂਦਾ ਭਾਰਤ ਵਿੱਚ ਸਰਦਾਰ ਪਟੇਲ ਦੀ ਮਹੱਤਤਾ ਅਤੇ ਸਾਰਥਿਕਤਾ ਨੂੰ ਮੁੱਖ ਰੱਖਦਿਆ ਸਲੋਗਨ ਉਚਾਰਨ ਅਤੇ ਕਹਾਣੀ ਲੇਖਣ ਦੇ ਵੱਖੋਂ-ਵੱਖਰੇ ਮੁਕਾਬਲੇ ਕਰਵਾਏ ਗਏ। ਜਿਸ ਦਾ ਮੁੱਖ ਮੰਤਵ ਰਾਸ਼ਟਰੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣਾ ਸੀ। ਜਿਸ ਵਿੱਚ ਕਰੀਬ 150 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸ਼ਹਿਰ ਵਿੱਚ ਰੈਲੀ ਵੀ ਕੱਢੀ ਗਈ ਅਤੇ ਵਿਦਿਆਰਥੀਆਂ ਨੂੰ ਸੰਹੁ ਵੀ ਚੁਕਾਈ। ਸਲੋਗਨ ਮੁਕਾਬਲੇ ਵਿੱਚ ਪਹਿਲਾ ਸਥਾਨ ਦੀਪਾਕਸ਼ੀ, ਦੂਜਾ ਨਮਰਤਾ ਅਤੇ ਤੀਜਾ ਦੁਸ਼ੰਤ ਬਜਾਜ ਦਾ ਰਿਹਾ। ਇਸ ਤਰਾਂ ਕਹਾਣੀ ਲੇਖਣ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਤਰਨਪ੍ਰੀਤ ਸਿੰਘ, ਦੂਜਾ ਮਹਿਕਪ੍ਰੀਤ ਕੌਰ ਅਤੇ ਤੀਜਾ ਸਿਮਰਨਜੀਤ ਸਿੰਘ ਦਾ ਰਿਹਾ। ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਡਾ. ਮਨਜਿੰਦਰਜੀਤ ਕੌਰ ਕੰਗ ਨੇ ਕੀਤੀ। ਇਹ ਜਾਣਕਾਰੀ ਕਾਲਜ ਦੇ ਪੀ.ਆਰ.ਓ. ਪ੍ਰੋ. ਅਵਤਾਰ ਸਿੰਘ ਨੇ ਦਿੱਤੀ।

Share Button

Leave a Reply

Your email address will not be published. Required fields are marked *

%d bloggers like this: