ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਜ਼ਰੂਰੀ ਵਸਤਾਂ ਨਿਰਧਾਰਤ ਕੀਮਤ ’ਤੇ ਮੁਹੱਈਆ ਨਾ ਕਰਵਾਉਣ ਵਾਲਿਆਂ ਨੂੰ ਜ਼ੁਰਮਾਨੇ

ਜ਼ਰੂਰੀ ਵਸਤਾਂ ਨਿਰਧਾਰਤ ਕੀਮਤ ’ਤੇ ਮੁਹੱਈਆ ਨਾ ਕਰਵਾਉਣ ਵਾਲਿਆਂ ਨੂੰ ਜ਼ੁਰਮਾਨੇ

ਕਪੂਰਥਲਾ (ਨਿਰਪੱਖ ਆਵਾਜ਼ ਬਿਊਰੋ): ਜ਼ਿਲੇ ਵਿਚ ਕਰਫਿਊ ਦੌਰਾਨ ਆਮ ਲੋਕਾਂ ਨੂੰ ਜ਼ਰੂਰੀ ਵਸਤਾਂ ਨਿਰਧਾਰਤ ਕੀਮਤ ’ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਡੀ. ਐਫ. ਐਸ. ਸੀ ਸ. ਸਰਤਾਜ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀਆਂ ਗਈਆਂ ਵਿਸ਼ੇਸ਼ ਟੀਮਾਂ ਵੱਲੋਂ ਦੁਕਾਨਾਂ ’ਤੇ ਅਚਾਨਕ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸੇ ਤਹਿਤ ਕਰ ਤੇ ਆਬਕਾਰੀ ਅਫ਼ਸਰ ਕਪੂਰਥਲਾ, ਇੰਸਪੈਕਟਰ ਲੀਗਲ ਮੈਟਰਲੋਜੀ ਕਪੂਰਥਲਾ, ਸਹਾਇਕ ਖੁਰਾਕ ਤੇ ਸਪਲਾਈ ਅਫ਼ਸਰ ਫਗਵਾੜਾ ਤੇ ਢਿਲਵਾਂਅਤੇ ਇੰਸਪੈਕਟਰ ਖੁਰਾਕ ਸਪਲਾਈ ਵਿਭਾਗ ਫਗਵਾੜਾ ’ਤੇ ਆਧਾਰਿਤ ਟੀਮਾਂ ਵੱਲੋਂ ਕਪੂਰਥਲਾ ਅਤੇ ਫਗਵਾੜਾ ਵਿਖੇ ਵੱਡੀ ਗਿਣਤੀ ਵਿਚ ਕਰਿਆਨੇ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਫਗਵਾੜਾ ਵਿਖੇ ਇਕ ਦੁਕਾਨ ’ਤੇ ਬ੍ਰਿਜ ਮੋਹਨ ਤੇ ਦੀਪਕ ਕੁਮਾਰ ਨੂੰ ਮੌਕੇ ‘ਤੇ ਹੀ ਪੰਜ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਜਦਕਿ ਕਪੂਰਥਲਾ ਦੇ ਪ੍ਰੇਮ ਜਨਰਲ ਸਟੋਰ ਤੇ ਵਿਪਨ ਕੁਮਾਰ ਜਨਰਲ ਸਟੋਰ ਨੂੰ ਨੋਟਿਸ ਜਾਰੀ ਕੀਤੇ ਗਏ।

ਟੀਮਾਂ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਨਿਰਧਾਰਤ ਕੀਮਤ ’ਤੇ ਕਰਨੀ ਯਕੀਨੀ ਬਣਾਉਣ। ਉਨਾਂ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿਚ ਕਿਸੇ ਦੁਕਾਨਦਾਰ ਨੇ ਸਹੀ ਕੀਮਤ ਅਤੇ ਸਹੀ ਮਾਤਰਾ ਵਿਚ ਲੋਕਾਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਵਿਚ ਕੋਤਾਹੀ ਕੀਤੀ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *

%d bloggers like this: