Wed. Apr 24th, 2019

ਜ਼ਿਲੇ ਵਿੱਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ: ਵਧੀਕ ਜ਼ਿਲਾ ਮੈਜਿਸਟ੍ਰੇਟ

ਮਿੰਨੀ ਸਕੱਤਰੇਤ ਵਿੱਚ ਗੰਦਗੀ ਨਾ ਫੈਲਾਈ ਜਾਵੇ
ਅਣਪਛਾਤੇ ਵਿਅਕਤੀ ਨੂੰ ਸਾਈਬਰ ਕੈਫੇ, ਐਸ.ਟੀ.ਡੀ/ਪੀ.ਸੀ.ਓ. ਦੀ ਵਰਤੋਂ ‘ਤੇ ਰੋਕ
ਪ੍ਰਾਈਵੇਟ ਜਾਂ ਸਰਕਾਰੀ ਬੱਸ ਅੰਦਰ ਸਫ਼ਰ ਦੌਰਾਨ ਅਸ਼ਲੀਲ ਗਾਣੇ ਵਜਾਉਣ ‘ਤੇ ਰੋਕ
ਹਨੂਮਾਨ ਚੌਂਕ ਦੇ ਆਸ ਪਾਸ ਗੋਨਿਆਣਾ ਰੋਡ ਅਤੇ ਖੇਡ ਸਟੇਡੀਅਮ ਰੋਡ ਕੋਲ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ
ਹਫ਼ਤਾਵਾਰੀ ਜਾਂ ਮਹੀਨੇਵਾਰੀ ਚਲਾਈ ਜਾ ਰਹੀ ਸਕੀਮਾਂ ‘ਤੇ ਪਾਬੰਦੀ

ਬਠਿੰਡਾ, 20 ਦਸੰਬਰ ( ਪਰਵਿੰਦਰ ਜੀਤ ਸਿੰਘ ) ਵਧੀਕ ਜ਼ਿਲਾ ਮੈਜਿਸਟਰੇਟ, ਬਠਿੰਡਾ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਉਨਾਂ ਜ਼ਿਲੇ ਅੰਦਰ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਕਿ ਮਿੰਨੀ ਸਕੱਤਰੇਤ, ਬਠਿੰਡਾ ਵਿਚ ਕਾਗਜ਼ ਅਤੇ ਹੋਰ ਕੂੜਾ ਕਰਕਟ ਨੂੰ ਉਸ ਦੀ ਸਹੀ ਥਾਂ ‘ਤੇ ਸੁਟਵਾਉਣ ਦੀ ਹਦਾਇਤ ਕੀਤੀ ਗਈ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਬੀੜੀ, ਸਿਗਰਟ ਦੇ ਟੋਟੇ ਜਾਂ ਹੋਰ ਗੰਦ ਮਿੰਨੀ ਸਕੱਤਰੇਤ ਦੀ ਇਮਾਰਤ ਦੇ ਅੰਦਰ ਨਾ ਸੁੱਟਿਆ ਜਾਵੇ ਅਤੇ ਇਸ ਤੋਂ ਇਲਾਵਾ ਪਾਨ, ਜਰਦਾ ਅਤੇ ਜਰਦੇ ਵਾਲੇ ਗੁਟਖੇ ਆਦਿ ਖਾ ਕੇ ਟੁਆਇਲਟ ਤੋਂ ਬਿਨਾਂ ਕਿਤੇ ਹੋਰ ਨਾ ਥੁੱਕਿਆ ਜਾਵੇ।
ਜਾਰੀ ਕੀਤੇ ਇੱਕ ਹੋਰ ਹੁਕਮ ਜਿਨਾਂ ਵਿੱਚ ਸਾਈਬਰ ਕੈਫੇ ਅਤੇ ਐਸ. ਟੀ. ਡੀ/ਪੀ. ਸੀ. ਓ ਮਾਲਕਾਂ ਨੂੰ ਇਨਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਕਿ ਕਿਸੇ ਅਣਜਾਣ ਵਿਅਕਤੀ ਨੂੰ ਜਿਸਦੀ ਪਹਿਚਾਣ ਸਾਈਬਰ ਕੈਫੇ ਅਤੇ ਐਸ. ਟੀ. ਡੀ/ਪੀ. ਸੀ. ਓ ਦੇ ਮਾਲਕ ਵੱਲੋਂ ਨਹੀਂ ਦਿੱਤੀ ਗਈ, ਸਾਈਬਰ ਕੈਫੇ ਅਤੇ ਐਸ. ਟੀ. ਡੀ/ਪੀ. ਸੀ. ਓ ਦੀ ਵਰਤੋਂ ਕਰਨ ਤੋਂ ਰੋਕ ਲਗਾਈ ਜਾਵੇ। ਵਰਤੋਂ ਕਰਨ/ਆਉਣ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਾਇਆ ਜਾਵੇ ਤੇ ਉਸ ਵਿਚ ਉਸ ਦਾ ਨਾਂ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਦਾ ਇੰਦਰਾਜ ਕੀਤਾ ਜਾਵੇ। ਰਜਿਸਟਰ ਵਿਚ ਉਸ ਦੇ ਦਸਤਖਤ/ਨਿਸ਼ਾਨ ਅੰਗੂਠਾ ਵੀ ਕਰਵਾਏ ਜਾਣ। ਐਕਟੀਵਿਟੀ ਸਰਵਰ ਲੋਗ ਮੁੱਖ ਸਰਵਰ ਵਿਚ ਸੁਰੱਖਿਅਤ ਹੋਵੇਗਾ ਅਤੇ ਇਸ ਦਾ ਰਿਕਾਰਡ ਮੁੱਖ ਸਰਵਰ ਵਿਚ ਘੱਟੋ-ਘੱਟ ਛੇ ਮਹੀਨਿਆਂ ਲਈ ਸੁਰੱਖਿਅਤ ਰੱਖਿਆ ਜਾਵੇ। ਸ਼ੱਕੀ ਵਿਅਕਤੀ ਬਾਰੇ ਸਬੰਧਿਤ ਥਾਣੇ ਨੂੰ ਸੂਚਿਤ ਕੀਤਾ ਜਾਵੇ ਅਤੇ ਕਿਸੇ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਸੰਭਾਲ ਕੇ ਰੱਖਿਆ ਜਾਵੇ।
ਇਸੇ ਤਰਾਂ ਇਹ ਵੀ ਹੁਕਮ ਦਿੱਤਾ ਗਿਆ ਕਿ ਜ਼ਿਲੇ ਦੀ ਹਦੂਦ ਅੰਦਰ ਕਿਸੇ ਵੀ ਪ੍ਰਾਈਵੇਟ ਜਾਂ ਸਰਕਾਰੀ ਬੱਸ ਅੰਦਰ ਸਫ਼ਰ ਦੌਰਾਨ ਅਸ਼ਲੀਲ ਗਾਣੇ ਵਜਾਉਣ ‘ਤੇ ਰੋਕ ਲਗਾਈ ਗਈ ਹੈ।
ਜਾਰੀ ਆਦੇਸ਼ਾਂ ਵਿੱਚ ਉਨਾਂ ਕਿਹਾ ਕਿ ਬਹੁ-ਮੰਤਵੀ ਖੇਡ ਸਟੇਡੀਅਮ ਕੋਲ ਟਰੱਕ ਖੜੇ ਹੋਣ ਕਾਰਨ ਐਮ.ਐਸ.ਡੀ. ਸਕੂਲ ਅਤੇ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਟਰੱਕਾਂ ਕਰਕੇ ਸਕੂਲਾਂ ਦੀਆਂ ਵੈਨਾ, ਬੱਸਾਂ, ਰਿਕਸ਼ੇ ਆਦਿ ਦਾ ਅੇੈਕਸੀਡੈਂਟ ਹੋਣ ਦਾ ਖਦਸਾ ਰਹਿੰਦਾ ਹੈ। ਇਨਾਂ ਗੱਲਾਂ ਨੂੰ ਧਿਆਨ ‘ਚ ਰੱਖਦੇ ਹੋਏ ਹਨੂਮਾਨ ਚੌਂਕ ਦੇ ਆਸ ਪਾਸ ਗੋਨਿਆਣਾ ਰੋਡ ਅਤੇ ਖੇਡ ਸਟੇਡੀਅਮ ਰੋਡ ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਉਨਾਂ ਇਹ ਵੀ ਨਿਰਦੇਸ਼ ਦਿੱਤੇ ਕਿ ਇਨਾਂ ਇਲਾਕਿਆਂ ਵਿੱਚ ਸਵੇਰੇ 06:00 ਵਜੇ ਤੋਂ 09:00 ਵਜੇ ਤੱਕ ਅਤੇ ਦੁਪਹਿਰ 1:00 ਵਜੇ ਤੋਂ 3:00 ਵਜੇ ਤੱਕ ਕਿਸੇ ਵੀ ਟਰੱਕ ਨੂੰ ਚਲਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਉਨਾਂ ਐਮ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੂੰ ਨਿਰਦੇਸ਼ ਦਿੱਤੇ ਕਿ ਛੁੱਟੀ ਸਮੇਂ ਆਪਣੇ ਵਿਦਿਆਰਥੀਆਂ ਨੂੰ ਸਕੂਲ ਦੇ ਕੰਪਾਉਂਡ ਵਿਚੋਂ ਹੀ ਰਿਕਸ਼ਾ, ਗੱਡੀਆਂ ਆਦਿ ਵਿਚ ਸੁਰੱਖਿਅਤ ਰੂਪ ਵਿਚ ਚੜਾਉਣਗੇ। ਉਨਾਂ ਕਿਹਾ ਕਿ ਸਕੂਲ ਤੋਂ ਛੁੱਟੀ ਸਮੇਂ ਬੱਚਿਆਂ ਨੂੰ ਲੈਣ ਆਉਣ ਵਾਲੇ ਰਿਕਸ਼ਾ ਅਤੇ ਗੱਡੀਆਂ ਸਕੂਲ ਦੇ ਬਾਹਰ ਸੜਕ ਜਾਂ ਸੜਕ ਦੇ ਕਿਨਾਰੇ ਪਾਰਕ ਨਹੀਂ ਕੀਤੇ ਜਾਣਗੇ।
ਇਸੇ ਤਰਾਂ ਇਕ ਹੋਰ ਹੁਕਮਾਂ ਰਾਹੀਂ ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲੇ ਵਿੱਚ ਲੱਕੀ ਸਕੀਮਾਂ ਜਿਨਾਂ ਵਿੱਚ ਹਫ਼ਤਾਵਾਰੀ ਜਾਂ ਮਹੀਨੇਵਾਰੀ ਕਿਸ਼ਤਾਂ ਰਾਹੀਂ ਪੈਸੇ ਜਮਾਂ ਕਰਵਾਕੇ ਡਰਾਅ ਕੱਢੇ ਜਾਂਦੇ ਹਨ ਅਤੇ ਡਰਾਅ ਰਾਹੀਂ ਪੈਸੇ ਜਾਂ ਇਨਾਮੀ ਵਸਤੂ ਦਿੱਤੀ ਜਾਂਦੀ ਹੈ ਅਜਿਹੀਆਂ ਚੱਲ ਰਹੀਆਂ ਸਕੀਮਾਂ ‘ਤੇ ਪਾਬੰਦੀ ਲਾਈ ਗਈ ਹੈ। ਜ਼ਿਲੇ ਵਿੱਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ: ਵਧੀਕ ਜ਼ਿਲਾ ਮੈਜਿਸਟ੍ਰੇਟ
ਮਿੰਨੀ ਸਕੱਤਰੇਤ ਵਿੱਚ ਗੰਦਗੀ ਨਾ ਫੈਲਾਈ ਜਾਵੇ
ਅਣਪਛਾਤੇ ਵਿਅਕਤੀ ਨੂੰ ਸਾਈਬਰ ਕੈਫੇ, ਐਸ.ਟੀ.ਡੀ/ਪੀ.ਸੀ.ਓ. ਦੀ ਵਰਤੋਂ ‘ਤੇ ਰੋਕ
ਪ੍ਰਾਈਵੇਟ ਜਾਂ ਸਰਕਾਰੀ ਬੱਸ ਅੰਦਰ ਸਫ਼ਰ ਦੌਰਾਨ ਅਸ਼ਲੀਲ ਗਾਣੇ ਵਜਾਉਣ ‘ਤੇ ਰੋਕ
ਹਨੂਮਾਨ ਚੌਂਕ ਦੇ ਆਸ ਪਾਸ ਗੋਨਿਆਣਾ ਰੋਡ ਅਤੇ ਖੇਡ ਸਟੇਡੀਅਮ ਰੋਡ ਕੋਲ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ
ਹਫ਼ਤਾਵਾਰੀ ਜਾਂ ਮਹੀਨੇਵਾਰੀ ਚਲਾਈ ਜਾ ਰਹੀ ਸਕੀਮਾਂ ‘ਤੇ ਪਾਬੰਦੀ
ਬਠਿੰਡਾ, 20 ਦਸੰਬਰ ( ਪਰਵਿੰਦਰ ਜੀਤ ਸਿੰਘ ) ਵਧੀਕ ਜ਼ਿਲਾ ਮੈਜਿਸਟਰੇਟ, ਬਠਿੰਡਾ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਉਨਾਂ ਜ਼ਿਲੇ ਅੰਦਰ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਕਿ ਮਿੰਨੀ ਸਕੱਤਰੇਤ, ਬਠਿੰਡਾ ਵਿਚ ਕਾਗਜ਼ ਅਤੇ ਹੋਰ ਕੂੜਾ ਕਰਕਟ ਨੂੰ ਉਸ ਦੀ ਸਹੀ ਥਾਂ ‘ਤੇ ਸੁਟਵਾਉਣ ਦੀ ਹਦਾਇਤ ਕੀਤੀ ਗਈ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਬੀੜੀ, ਸਿਗਰਟ ਦੇ ਟੋਟੇ ਜਾਂ ਹੋਰ ਗੰਦ ਮਿੰਨੀ ਸਕੱਤਰੇਤ ਦੀ ਇਮਾਰਤ ਦੇ ਅੰਦਰ ਨਾ ਸੁੱਟਿਆ ਜਾਵੇ ਅਤੇ ਇਸ ਤੋਂ ਇਲਾਵਾ ਪਾਨ, ਜਰਦਾ ਅਤੇ ਜਰਦੇ ਵਾਲੇ ਗੁਟਖੇ ਆਦਿ ਖਾ ਕੇ ਟੁਆਇਲਟ ਤੋਂ ਬਿਨਾਂ ਕਿਤੇ ਹੋਰ ਨਾ ਥੁੱਕਿਆ ਜਾਵੇ।
ਜਾਰੀ ਕੀਤੇ ਇੱਕ ਹੋਰ ਹੁਕਮ ਜਿਨਾਂ ਵਿੱਚ ਸਾਈਬਰ ਕੈਫੇ ਅਤੇ ਐਸ. ਟੀ. ਡੀ/ਪੀ. ਸੀ. ਓ ਮਾਲਕਾਂ ਨੂੰ ਇਨਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਕਿ ਕਿਸੇ ਅਣਜਾਣ ਵਿਅਕਤੀ ਨੂੰ ਜਿਸਦੀ ਪਹਿਚਾਣ ਸਾਈਬਰ ਕੈਫੇ ਅਤੇ ਐਸ. ਟੀ. ਡੀ/ਪੀ. ਸੀ. ਓ ਦੇ ਮਾਲਕ ਵੱਲੋਂ ਨਹੀਂ ਦਿੱਤੀ ਗਈ, ਸਾਈਬਰ ਕੈਫੇ ਅਤੇ ਐਸ. ਟੀ. ਡੀ/ਪੀ. ਸੀ. ਓ ਦੀ ਵਰਤੋਂ ਕਰਨ ਤੋਂ ਰੋਕ ਲਗਾਈ ਜਾਵੇ। ਵਰਤੋਂ ਕਰਨ/ਆਉਣ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਾਇਆ ਜਾਵੇ ਤੇ ਉਸ ਵਿਚ ਉਸ ਦਾ ਨਾਂ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਦਾ ਇੰਦਰਾਜ ਕੀਤਾ ਜਾਵੇ। ਰਜਿਸਟਰ ਵਿਚ ਉਸ ਦੇ ਦਸਤਖਤ/ਨਿਸ਼ਾਨ ਅੰਗੂਠਾ ਵੀ ਕਰਵਾਏ ਜਾਣ। ਐਕਟੀਵਿਟੀ ਸਰਵਰ ਲੋਗ ਮੁੱਖ ਸਰਵਰ ਵਿਚ ਸੁਰੱਖਿਅਤ ਹੋਵੇਗਾ ਅਤੇ ਇਸ ਦਾ ਰਿਕਾਰਡ ਮੁੱਖ ਸਰਵਰ ਵਿਚ ਘੱਟੋ-ਘੱਟ ਛੇ ਮਹੀਨਿਆਂ ਲਈ ਸੁਰੱਖਿਅਤ ਰੱਖਿਆ ਜਾਵੇ। ਸ਼ੱਕੀ ਵਿਅਕਤੀ ਬਾਰੇ ਸਬੰਧਿਤ ਥਾਣੇ ਨੂੰ ਸੂਚਿਤ ਕੀਤਾ ਜਾਵੇ ਅਤੇ ਕਿਸੇ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਸੰਭਾਲ ਕੇ ਰੱਖਿਆ ਜਾਵੇ।
ਇਸੇ ਤਰਾਂ ਇਹ ਵੀ ਹੁਕਮ ਦਿੱਤਾ ਗਿਆ ਕਿ ਜ਼ਿਲੇ ਦੀ ਹਦੂਦ ਅੰਦਰ ਕਿਸੇ ਵੀ ਪ੍ਰਾਈਵੇਟ ਜਾਂ ਸਰਕਾਰੀ ਬੱਸ ਅੰਦਰ ਸਫ਼ਰ ਦੌਰਾਨ ਅਸ਼ਲੀਲ ਗਾਣੇ ਵਜਾਉਣ ‘ਤੇ ਰੋਕ ਲਗਾਈ ਗਈ ਹੈ।
ਜਾਰੀ ਆਦੇਸ਼ਾਂ ਵਿੱਚ ਉਨਾਂ ਕਿਹਾ ਕਿ ਬਹੁ-ਮੰਤਵੀ ਖੇਡ ਸਟੇਡੀਅਮ ਕੋਲ ਟਰੱਕ ਖੜੇ ਹੋਣ ਕਾਰਨ ਐਮ.ਐਸ.ਡੀ. ਸਕੂਲ ਅਤੇ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਟਰੱਕਾਂ ਕਰਕੇ ਸਕੂਲਾਂ ਦੀਆਂ ਵੈਨਾ, ਬੱਸਾਂ, ਰਿਕਸ਼ੇ ਆਦਿ ਦਾ ਅੇੈਕਸੀਡੈਂਟ ਹੋਣ ਦਾ ਖਦਸਾ ਰਹਿੰਦਾ ਹੈ। ਇਨਾਂ ਗੱਲਾਂ ਨੂੰ ਧਿਆਨ ‘ਚ ਰੱਖਦੇ ਹੋਏ ਹਨੂਮਾਨ ਚੌਂਕ ਦੇ ਆਸ ਪਾਸ ਗੋਨਿਆਣਾ ਰੋਡ ਅਤੇ ਖੇਡ ਸਟੇਡੀਅਮ ਰੋਡ ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਉਨਾਂ ਇਹ ਵੀ ਨਿਰਦੇਸ਼ ਦਿੱਤੇ ਕਿ ਇਨਾਂ ਇਲਾਕਿਆਂ ਵਿੱਚ ਸਵੇਰੇ 06:00 ਵਜੇ ਤੋਂ 09:00 ਵਜੇ ਤੱਕ ਅਤੇ ਦੁਪਹਿਰ 1:00 ਵਜੇ ਤੋਂ 3:00 ਵਜੇ ਤੱਕ ਕਿਸੇ ਵੀ ਟਰੱਕ ਨੂੰ ਚਲਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਉਨਾਂ ਐਮ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੂੰ ਨਿਰਦੇਸ਼ ਦਿੱਤੇ ਕਿ ਛੁੱਟੀ ਸਮੇਂ ਆਪਣੇ ਵਿਦਿਆਰਥੀਆਂ ਨੂੰ ਸਕੂਲ ਦੇ ਕੰਪਾਉਂਡ ਵਿਚੋਂ ਹੀ ਰਿਕਸ਼ਾ, ਗੱਡੀਆਂ ਆਦਿ ਵਿਚ ਸੁਰੱਖਿਅਤ ਰੂਪ ਵਿਚ ਚੜਾਉਣਗੇ। ਉਨਾਂ ਕਿਹਾ ਕਿ ਸਕੂਲ ਤੋਂ ਛੁੱਟੀ ਸਮੇਂ ਬੱਚਿਆਂ ਨੂੰ ਲੈਣ ਆਉਣ ਵਾਲੇ ਰਿਕਸ਼ਾ ਅਤੇ ਗੱਡੀਆਂ ਸਕੂਲ ਦੇ ਬਾਹਰ ਸੜਕ ਜਾਂ ਸੜਕ ਦੇ ਕਿਨਾਰੇ ਪਾਰਕ ਨਹੀਂ ਕੀਤੇ ਜਾਣਗੇ।
ਇਸੇ ਤਰਾਂ ਇਕ ਹੋਰ ਹੁਕਮਾਂ ਰਾਹੀਂ ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲੇ ਵਿੱਚ ਲੱਕੀ ਸਕੀਮਾਂ ਜਿਨਾਂ ਵਿੱਚ ਹਫ਼ਤਾਵਾਰੀ ਜਾਂ ਮਹੀਨੇਵਾਰੀ ਕਿਸ਼ਤਾਂ ਰਾਹੀਂ ਪੈਸੇ ਜਮਾਂ ਕਰਵਾਕੇ ਡਰਾਅ ਕੱਢੇ ਜਾਂਦੇ ਹਨ ਅਤੇ ਡਰਾਅ ਰਾਹੀਂ ਪੈਸੇ ਜਾਂ ਇਨਾਮੀ ਵਸਤੂ ਦਿੱਤੀ ਜਾਂਦੀ ਹੈ ਅਜਿਹੀਆਂ ਚੱਲ ਰਹੀਆਂ ਸਕੀਮਾਂ ‘ਤੇ ਪਾਬੰਦੀ ਲਾਈ ਗਈ ਹੈ।

Share Button

Leave a Reply

Your email address will not be published. Required fields are marked *

%d bloggers like this: