Mon. Jul 15th, 2019

ਜ਼ਿਲ੍ਹੇ ‘ਚ 19.20 ਲੱਖ ਰੁਪਏ ਦੀ ਲਾਗਤ ਨਾਲ ਚਾਰ ਮਾਡਲ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਦੀ ਉਸਾਰੀ ਪੂਰੀ-ਤੀਰਥ ਸਿੰਘ ਮਾਹਲਾ

ਜ਼ਿਲ੍ਹੇ ‘ਚ 19.20 ਲੱਖ ਰੁਪਏ ਦੀ ਲਾਗਤ ਨਾਲ ਚਾਰ ਮਾਡਲ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਦੀ ਉਸਾਰੀ ਪੂਰੀ-ਤੀਰਥ ਸਿੰਘ ਮਾਹਲਾ
2 ਆਂਗਣਵਾੜੀ ਸੈਂਟਰ ਮਹਿਕਮੇ ਦੇ ਕੀਤੇ ਹਵਾਲੇ, ਬਾਕੀ 2 ਇੱਕ ਹਫਤੇ ਦੇ ਅੰਦਰ-ਅੰਦਰ ਕੀਤੇ ਜਾਣਗੇ ਹਵਾਲੇ
ਮੋਗਾ ਜਿਲ੍ਹਾ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋ 53.84 ਲੱਖ ਰੁਪਏ ਦੀ ਗ੍ਰਾਂਟ ਜ਼ਾਰੀ
ਚੇਅਰਮੈਨ ਨੇ ਜਿਲ੍ਹਾ ਯੋਜਨਾ ਕਮੇਟੀ ਮੋਗਾ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਅਧਿਕਾਰੀ, ਕਮੇਟੀਆਂ ਦੇ ਮੈਂਬਰਾਂ ਨੂੰ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਮੁਕੰਮਲ ਜਾਣਕਾਰੀ ਪ੍ਰਦਾਨ ਕਰਨ-ਡਿਪਟੀ ਕਮਿਸ਼ਨਰ

27-13
ਮੋਗਾ 26 ਜੁਲਾਈ (ਸਭਾਜੀਤ ਪੱਪੂ/ਕੁਲਦੀਪ ਘੋਲੀਆ): ਜ਼ਿਲ੍ਹੇ ‘ਚ 19.20 ਲੱਖ ਰੁਪਏ ਦੀ ਲਾਗਤ ਨਾਲ ਬਲਾਕ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਨਵਾਂ ਤੇ ਵਾਂਦਰ ਅਤੇ ਬਲਾਕ ਮੋਗਾ-2 ਦੇ ਪਿੰਡ ਦੌਲਤਪੁਰਾ ਉੱਚਾ ਤੇ ਖੋਸਾ ਪਾਂਡੋ ਵਿਖੇ ਚਾਰ ਮਾਡਲ ਆਂਗਣਬਾੜੀ ਸੈਂਟਰਾਂ ਦੀਆਂ ਇਮਾਰਤਾਂ ਦੀ ਉਸਾਰੀ ਪੂਰੀ ਹੋ ਗਈ ਹੈ। ਇੰਨ੍ਹਾਂ ਵਿੱਚੋਂ ਦੋ ਇਮਾਰਤਾਂ ਦੀ ਉਸਾਰੀ ਪੂਰੀ ਹੋਣ ਤੋਂ ਬਾਅਦ ਸਬੰਧਤ ਮਹਿਕਮੇ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਬਾਕੀ 2 ਸੈਂਟਰਾਂ ਨੂੰ ਵੀ ਇੱਕ ਹਫਤੇ ਦੇ ਅੰਦਰ-ਅੰਦਰ ਸਬੰਧਤ ਮਹਿਕਮੇ ਦੇ ਹਵਾਲੇ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮੋਗਾ ਜੱਥੇਦਾਰ ਤੀਰਥ ਸਿੰਘ ਮਾਹਲਾ ਨੇ ਜਿਲ੍ਹਾ ਯੋਜਨਾ ਕਮੇਟੀ ਮੋਗਾ ਦੀ ਮੀਟਿੰਗ ਹਾਲ ‘ਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਮੋਗਾ ਬੀਬੀ ਅਮਰਜੀਤ ਕੌਰ ਸਾਹੋਕੇ, ਜ਼ਿਲ੍ਹਾ ਪ੍ਰਧਾਨ ਭਾਜਪਾ ਤਰਲੋਚਨ ਸਿੰਘ ਗਿੱਲ, ਡਿਪਟੀ ਕਮਿਸ਼ਨਰ ਮੋਗਾ ਸ. ਕੁਲਦੀਪ ਸਿੰਘ ਵੈਦ ਸਮੇਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਮੂਹ ਮੈਂਬਰ ਵੀ ਮੌਜੂਦ ਸਨ।ਮੀਟਿੰਗ ਦੌਰਾਨ ਜਿਲ੍ਹਾ ਯੋਜਨਾ ਕਮੇਟੀ ਦੀ ਮਿਤੀ 31 ਮਾਰਚ, 2016 ਨੂੰ ਹੋਈ ਮੀਟਿੰਗ ਤੋ ਬਾਅਦ ਜਿਲ੍ਹਾ ਪੱਧਰੀ ਪਲਾਨ ਸਕੀਮਾਂ ਅਧੀਨ ਮਨਜ਼ੂਰ ਕੀਤੇ ਫੰਡਾਂ ਬਾਰੇ ਰੀਵਿਊ ਕੀਤਾ ਗਿਆ। ਸ. ਮਾਹਲਾ ਨੇ ਦੱਸਿਆ ਕਿ ਮਾਣਯੋਗ ਵਿੱਤ ਮੰਤਰੀ ਪੰਜਾਬ ਸ. ਪਰਮਿੰਦਰ ਸਿੰਘ ਢੀਂਡਸਾ ਵੱਲੋਂ ਜ਼ਿਲ੍ਹੇ ਦੇ ਪਿੰਡ ਬਿਲਾਸਪੁਰ ਬਲਾਕ ਨਿਹਾਲ ਸਿੰਘ ਵਾਲਾ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਜਾਣੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਇਸ ਪਿੰਡ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਸੰਪੂਰਣ ਬਿਉਰਾ ਜਲਦੀ ਤੋਂ ਜਲਦੀ ਤਿਆਰ ਕੀਤਾ ਜਾਵੇ ਤਜੋ ਇਸ ਪਿੰਡ ਵਿੱਚ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚਾੜ੍ਹੇ ਜਾ ਸਕਣ।ਚੇਅਰਮੈਨ ਸ੍ਰ: ਤੀਰਥ ਸਿੰਘ ਮਾਹਲਾ ਨੇ ਦੱਸਿਆ ਕਿ ਮੋਗਾ ਜਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋ 53.84 ਲੱਖ ਰੁਪਏ ਦੀ ਗ੍ਰਾਂਟ ਜ਼ਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦ ਹੀ ਇਹ ਫੰਡ ਜਿਲ੍ਹੇ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਖਰਚੇ ਜਾਣਗੇ। ਸਂ; ਮਾਹਲਾ ਨੇ ਜਿਲ੍ਹਾ ਯੋਜਨਾ ਕਮੇਟੀ ਮੋਗਾ ਦੇ ਮੈਸਾਹਿਬਾਨ ਨੂੰ ਵੀ ਬੇਨਤੀ ਕੀਤੀ ਕਿ ਉਹ ਸਮੇਂ-ਸਮੇਂ ‘ਤੇ ਆਪੋ-ਆਪਣੇ ਹਲਕੇ ਵਿੱਚ ਵੱਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਨਿਰੀਖਣ ਕਰਿਆ ਕਰਨ ਤਾਂ ਜੋ ਇਹ ਵਿਕਾਸ ਕਾਰਜ ਸਹੀ ਸਮੇਂ ‘ਤੇ ਪੂਰੇ ਹੋ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਕੁਲਦੀਪ ਸਿੰਘ ਵੈਦ ਨੇ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰਾਂ ਨੂੰ ਭਰੋਸੇ ‘ਚ ਲੈ ਕੇ ਉਨ੍ਹਾਂ ਦੇ ਸਤੁੰਸ਼ਟੀ ਪੱਧਰ ਤੱਕ ਹਰ ਗੱਲ ਧਿਆਨ ਨਾਲ ਸੁਣਨੀ ਚਾਹੀਦੀ ਹੈ ਅਤੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਮੁਕੰਮਲ ਜਾਣਕਾਰੀ ਪ੍ਰਦਾਨ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਯੋਜਨਾ ਕਮੇਟੀ ਦੀ ਮੀਟਿੰਗ ਦੌਰਾਨ ਕੁੱਝ ਅਧਿਕਾਰੀਆਂ ਦੀ ਗੈਰ-ਹਾਜ਼ਰੀ ਦਾ ਸਖ਼ਤ ਨੋਟਿਸ ਲਿਆ ਅਤੇ ਅਗਲੀ ਮੀਟਿੰਗ ‘ਚ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਨਿੱਜੀ ਤੌਰ ‘ਤੇ ਭਾਗ ਲੈਣ ਦੀ ਹਦਾਇਤ ਕੀਤੀ।
ਮੀਟਿੰਗ ਵਿੱਚ ਬਲਦੇਵ ਸਿੰਘ ਘੱਲ ਕਲਾਂ, ਗੁਰਮੀਤ ਸਿੰਘ ਲੋਹਗੜ੍ਹ, ਪਰਮਜੀਤ ਸਿੰਘ ਚੱਕ ਤਾਰੇਵਾਲਾ, ਬੂਟਾ ਸਿੰਘ ਦੌਲਤਪੁਰਾ, ਗੁਰਬਿੰਦ ਸਿੰਘ ਸਿੰਘਾਂ ਵਾਲਾ ਤੇ ਹਰਬੰਸ ਸਿੰਘ ਰੋਡੇ (ਸਾਰੇ ਮੈਂਬਰ ਜਿਲ੍ਹਾ ਯੋਜਨਾ ਕਮੇਟੀ), ਐਸ.ਡੀ.ਐਮ ਬਾਘਾਪੁਰਾਣਾ ਨਿਧੀ ਕਲੋਤਰਾ, ਐਸ.ਡੀ.ਐਮ ਧਰਮਕੋਟ ਜਸਪਾਲ ਸਿੰਘ ਗਿੱਲ, ਐਸ.ਡੀ.ਐਮ ਨਿਹਾਲ ਸਿੰਘ ਵਾਲਾ ਸੁਖਪ੍ਰੀਤ ਸਿੰਘ ਸਿੱਧੂ, ਖੋਜ ਅਫਸਰ ਪ੍ਰਵੀਨ ਕੁਮਾਰੀ, ਸਹਾਇਕ ਖੋਜ ਅਫਸਰ ਭੁਪਿੰਦਰ ਸਿੰਘ, ਆਸ਼ੂ ਕੁਮਾਰ ਇਨਵੈਸਟੀਗੇਟਰ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਛਤਰਪਾਲ ਸਿੰਘ, ਕਾਰਜਕਾਰੀ ਇੰਜਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਬਲਬੀਰ ਸਿੰਘ, ਪੀ.ਏ ਟੂ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਜਗਜੀਤ ਸਿੰਘ ਜੌੜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜਰ ਸਨ।

Leave a Reply

Your email address will not be published. Required fields are marked *

%d bloggers like this: