Sat. Apr 4th, 2020

ਜ਼ੋਰਾ ਦਾ ਸੈਕਿੰਡ ਚੈਪਟਰ ‘ ਦਾ ਟਰੇਲਰ ਹੋਇਆ ਰਿਲੀਜ਼

ਜ਼ੋਰਾ ਦਾ ਸੈਕਿੰਡ ਚੈਪਟਰ ਦਾ ਟਰੇਲਰ ਹੋਇਆ ਰਿਲੀਜ਼

ਐਕਸ਼ਨ ਸਿਨਮੇ ‘ਚ ਵਾਧਾ ਕਰਦੀ ਲੇਖਕ ਨਿਰਦੇਸਕ ਅਮਰਦੀਪ ਸਿੰਘ ਗਿੱਲ ਦੀ ਸਮਾਜਿਕ ਪ੍ਰਸਥਿਤੀਆਂ ਨਾਲ ਜੂਝਦੇ ਆਮ ਇੰਨਸਾਨ ਦੀ ਕਹਾਣੀ ਬਿਆਨਦੀ ਮਨੋਂਰੰਜਨ ਭਰਪੂਰ ਪੰਜਾਬੀ ਫ਼ਿਲਮ ‘ਜੋਰਾ ਦਾ ਸੈਕਿੰਡ ਚੈਪਟਰ’ ਦਾ ਟਰੇਲਰ ਬੀਤੇ ਦਿਨੀਂ ਰਿਲੀਜ ਹੋਇਆ ਹੈ ਜਿਸਨੂੰ ਦੇਸ਼ ਵਿਦੇਸਾਂ ਵਿੱਚ ਵੱਸਦੇ ਪੰਜਾਬੀ ਸਿਨੇ ਪ੍ਰੇਮੀਆਂ ਨੇ ਚੰਗਾ ਹੁੰਗਾਰਾ ਦਿੱਤਾ ਹੈ। ਪੰਜਾਬ ਦੀ ਰਾਜਨੀਤੀ ਅਤੇ ਨੌਜਵਾਨੀ ਜੋਸ਼ ਦੀ ਗੱਲ ਕਰਦੀ ਇਹ ਫ਼ਿਲਮ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਖੁੱਲ ਕੇ ਪਰਦੇ ‘ਤੇ ਵਿਖਾਵੇਗੀ।
‘ਬਠਿੰਡੇ ਵਾਲੇ ਬਾਈ ਫ਼ਿਲਮਜ਼’, ਲਾਉਡ ਰੋਰ ਫ਼ਿਲਮ ਐਂਡ ‘ਰਾਜ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਬਣੀ ਇਸ ਫਿਲਮ ਦੀ ਕਹਾਣੀ ਪਹਿਲੀ ਫਿਲਮ ‘ ਜੋਰਾ ਦਸ ਨੰਬਰੀਆ’ ਦੀ ਕਹਾਣੀ ਨੂੰ ਅੱਗੇ ਤੋਰਦੀ ਉਸਦਾ ਅਗਲਾ ਭਾਗ ਹੈ। 6 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਇਸ ਫਿਲਮ ਵਿੱਚ ਹਿੰਦੀ ਸਿਨੇਮੇ ਦੇ ਧਰਮਿੰਦਰ, ਦੀਪ ਸਿੱਧੂ, ਅਤੇ ਪੰਜਾਬੀ ਫਿਲਮਾਂ ਦੇ ਥੰਮ੍ਹ ਗੁੱਗੂ ਗਿੱਲ ਇਕੱਠੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਮਾਹੀ ਗਿੱਲ, ਜਪੁਜੀ ਖਹਿਰਾ, ਹੌਬੀ ਧਾਲੀਵਾਲ, ਆਸ਼ੀਸ ਦੁੱਗਲ, ਸਿੰਘਾਂ, ਸੋਨਪ੍ਰੀਤ ਸਿੰਘ ਜਵੰਧਾ ਕੁੱਲ ਸਿੱਧੂ, ਯਾਦ ਗਰੇਵਾਲ, ਮੁਕੇਸ਼ ਤਿਵਾੜੀ ਆਦਿ ਕਲਾਕਾਰ ਵੀ ਅਹਿਮ ਕਿਰਦਾਰਾਂ ‘ਚ ਆਪਣੀ ਕਲਾ ਦੇ ਜ਼ੌਹਰ ਵਿਖਾਉਣਗੇ। ਇਸ ਫ਼ਿਲਮ ਦਾ ਲੇਖਕ ਅਤੇ ਨਿਰਦੇਸ਼ਕ ਵੀ ਅਮਰਦੀਪ ਸਿੰਘ ਗਿੱਲ ਹੈ। ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਹ ਫ਼ਿਲਮ ‘ਜ਼ੋਰਾ ਦਸ ਨੰਬਰੀਆਂ’ ਦਾ ਅਗਲਾ ਭਾਗ ਹੀ ਹੈ ਜਿਸ ਦੀ ਕਹਾਣੀ ਪੰਜਾਬ ਪੁਲਸ , ਰਾਜਸੀ ਲੋਕਾਂ ਅਤੇ ਆਮ ਲੋਕਾਂ ਦੁਆਲੇ ਘੁੰਮਦੀ ਹੈ। ਪੰਜਾਬ ਦੀਆਂ ਅਨੇਕਾਂ ਸੱਚੀਆਂ ਘਟਨਾਵਾਂ ਦੀ ਪੇਸ਼ਕਾਰੀ ਕਰਦਾ ਇਹ ਸਿਨੇਮਾ ਮੌਜੂਦਾ ਸਮੇਂ ਦਾ ਸੱਚ ਪੇਸ਼ ਕਰੇਗਾ। ਇਸ ਫਿਲਮ ਦਾ ਨਿਰਮਾਣ ਹਰਪ੍ਰੀਤ ਸਿੰਘ ਦੇਵਗਨ, ਮਨਦੀਪ ਸਿੰਘ ਸਿੱਧੂ, ਜੈਰੀ ਬਰਾੜ, ਬਿਮਲ ਚੋਪੜਾ, ਅਮਰਿੰਦਰ ਸਿੰਘ ਰਾਜੂ ਨੇ ਕੀਤਾ ਹੈ। ਫਿਲਮ ਦਾ ਸੰਗੀਤ ਮਿਊਜਿੰਕ ਇੰਮਪਾਇਰ, ਸਨੀ ਬਾਵਰਾ ਤੇ ਇੰਦਰ ਬਾਵਰਾ ਨੇ ਦਿੱਤਾ ਹੈ। ਗਿੱਪੀ ਗਰੇਵਾਲ, ਲਾਭ ਹੀਰਾ ਤੇ ਸਿੰਗਾਂ ਨੇ ਪਲੇਅ ਬੈਕ ਗਾਇਆ ਹੈ|

ਹਰਜਿੰਦਰ ਸਿੰਘ ਜਵੰਦਾ

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: