Wed. Feb 19th, 2020

‘ਜ਼ੋਰਾ-ਦਾ ਸੈਕਿੰਡ ਚੈਪਟਰ’ ਦੇ ਟੀਜ਼ਰ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾਂ

‘ਜ਼ੋਰਾ-ਦਾ ਸੈਕਿੰਡ ਚੈਪਟਰ’ ਦੇ ਟੀਜ਼ਰ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾਂ

ਬਰਨਾਲਾ (ਸੁਰਜੀਤ ਜੱਸਲ): ਐਕਸ਼ਨ ਫਿਲਮਾਂ ਦੇ ਦੌਰ ਵਿੱਚ ‘ਜ਼ੋਰਾ ਦਸ ਨੰਬਰੀਆਂ’ ਨਾਲ ਇੱਕ ਵੱਖਰੇ ਸਿਨੇਮੇ ਨਾਲ ਦਰਸ਼ਕਾਂ ‘ਚ ਵੱਖਰੀ ਥਾਂ ਬਣਾਊਣ ਵਾਲਾ ਦੀਪ ਸਿੱਧੂ ਅੱਜ ਜਾਣਿਆ ਪਛਾਣਿਆ ਨਾਂ ਹੈ। ਨਵਾਂ ਸਾਲ ਦੀਪ ਸਿੱਧੂ ਦੇ ਦਰਸ਼ਕਾਂ ਲਈ ਕਾਫ਼ੀ ਉਤਸ਼ਾਹ ਭਰਿਆ ਹੈ। ਇਸ ਸਾਲ ਉਹ ਆਪਣੇ ਦਰਸ਼ਕਾਂ ਲਈ ‘ਜ਼ੋਰਾ ਦਸ ਨੰਬਰੀਆਂ’ ਫਿਲਮ ਦਾ ਅਗਲਾ ਭਾਗ ‘ ਜ਼ੋਰਾ ਦਾ ਸੈਕਿੰਡ ਚੈਪਟਰ’ ਲੈ ਕੇ ਆ ਰਿਹਾ ਹੈ। ਇਸ ਫਿਲਮ ਦਾ ਟੀਜ਼ਰ ਬੀਤੇ ਦਿਨੀਂ ਸਿਨੇਮਿਆਂ ਘਰਾਂ ‘ਚ ਰਿਲੀਜ਼  ਹੋਇਆ ਹੈ ਜਿਸਨੂੰ ਦਰਸ਼ਕਾਂ ਦਾ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ।

   6 ਮਾਰਚ ਨੂੰ ਰਿਲੀਜ਼ ਹੋ ਰਹੀ ਇਸ ਫਿਲਮ ਦਾ ਟਰੇਲਰ ਵੀ ਜਲਦ ਹੀ ਰਿਲੀਜ਼ ਹੋ ਰਿਹਾ ਹੈ। ਇਸ ਫ਼ਿਲਮ ਦਾ ਲੇਖਕ ਅਤੇ ਨਿਰਦੇਸ਼ਕ ਵੀ ਅਮਰਦੀਪ ਸਿੰਘ ਗਿੱਲ ਹੈ। ‘ਬਠਿੰਡੇ ਵਾਲੇ ਬਾਈ ਫ਼ਿਲਮਜ਼’, ਲਾਉਡ ਰੋਰ ਫ਼ਿਲਮ ਐਂਡ ‘ਰਾਜ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਰਿਲੀਜ਼ ਹੋਣ  ਜਾ ਰਹੀ ਇਸ ਫ਼ਿਲਮ ‘ਚ ਧਰਮਿੰਦਰ, ਦੀਪ ਸਿੱਧੂ, ਗੁੱਗੂ ਗਿੱਲ, ਮਾਹੀ ਗਿੱਲ, ਜਪੁਜੀ ਖਹਿਰਾ, ਹੌਬੀ ਧਾਲੀਵਾਲ, ਆਸ਼ੀਸ ਦੁੱਗਲ, ਕੁੱਲ ਸਿੱਧੂ, ਯਾਦ ਗਰੇਵਾਲ, ਮੁਕੇਸ਼ ਤਿਵਾੜੀ ਤੇ ਸਿੰਘਾਂ ਆਦਿ ਨੇ ਅਹਿਮ ਕਿਰਦਾਰ ਨਿਭਾਏ ਹਨ। ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਹ ਫ਼ਿਲਮ ‘ਜ਼ੋਰਾ ਦਸ ਨੰਬਰੀਆਂ’ ਦਾ ਅਗਲਾ ਭਾਗ ਹੀ ਹੈ ਜਿਸ ਦੀ ਕਹਾਣੀ ਪੰਜਾਬ ਪੁਲਸ , ਰਾਜਸੀ ਲੋਕਾਂ ਅਤੇ ਆਮ ਲੋਕਾਂ ਦੁਆਲੇ ਘੁੰਮਦੀ ਹੈ। ਪੰਜਾਬ ਦੀਆਂ ਅਨੇਕਾਂ ਸੱਚੀਆਂ ਘਟਨਾਵਾਂ ਦੀ ਪੇਸ਼ਕਾਰੀ ਕਰਦਾ ਇਹ ਸਿਨੇਮਾ ਮੌਜੂਦਾ ਸਮੇਂ ਦਾ ਸੱਚ ਪੇਸ਼ ਕਰੇਗਾ। ਇਸ ਫਿਲਮ ਦਾ ਨਿਰਮਾਣ ਹਰਪ੍ਰੀਤ ਸਿੰਘ ਦੇਵਗਣ, ਮਨਦੀਪ ਸਿੰਘ ਸਿੱਧੂ, ਜੈਰੀ ਬਰਾੜ, ਬਿਮਲ ਚੋਪੜਾ, ਅਮਰਿੰਦਰ ਸਿੰਘ ਰਾਜੂ  ਨੇ ਕੀਤਾ ਹੈ। ਫਿਲਮ ਦਾ ਸੰਗੀਤ ਮਿਊਜਿੰਕ ਇੰਮਪਾਇਰ, ਸਨੀ ਬਾਵਰਾ ਤੇ ਇੰਦਰ ਬਾਵਰਾ ਨੇ ਦਿੱਤਾ ਹੈ। ਗਿੱਪੀ ਗਰੇਵਾਲ, ਲਾਭ ਹੀਰਾ ਤੇ ਸਿੰਗਾਂ ਨੇ ਪਲੇਅ ਬੈਕ ਗਾਇਆ ਹੈ।     –

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: