ਫ਼ਤਿਹਪੁਰ ਗੜੀ ਦੇ ਨਜ਼ਦੀਕੀ ਡੇਰਿਆਂ ਵਿੱਚ ਰਹਿੰਦੇ 15 ਪਰਿਵਾਰਾਂ ਨੇ ਅਕਾਲੀ ਦਲ ਦਾ ਸਾਥ ਛੱਡਕੇ ਮਿਲਾਇਆ ਕਾਂਗਰਸ ਨਾਲ ਹੱਥ

ss1

ਫ਼ਤਿਹਪੁਰ ਗੜੀ ਦੇ ਨਜ਼ਦੀਕੀ ਡੇਰਿਆਂ ਵਿੱਚ ਰਹਿੰਦੇ 15 ਪਰਿਵਾਰਾਂ ਨੇ ਅਕਾਲੀ ਦਲ ਦਾ ਸਾਥ ਛੱਡਕੇ ਮਿਲਾਇਆ ਕਾਂਗਰਸ ਨਾਲ ਹੱਥ

27-7 (1)

ਬਨੂੜ, 27 ਅਗਸਤ (ਰਣਜੀਤ ਸਿੰਘ ਰਾਣਾ): ਨਜ਼ਦੀਕੀ ਪਿੰਡ ਫ਼ਤਿਹਪੁਰ ਗੜੀ ਦੇ ਇਰਦ ਗਿਰਦ ਆਲਮਪੁਰ ਅਤੇ ਥੂਹਾ ਦੇ ਖੇਤਾਂ ਵਿੱਚ ਰਹਿੰਦੇ ਡੇਰੇ ਵਾਲਿਆਂ ਦੇ 15 ਪਰਿਵਾਰਾਂ ਦੇ 120 ਮੈਂਬਰਾਂ ਨੇ ਅਕਾਲੀ ਦਲ ਦਾ ਸਾਥ ਛੱਡਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਯੂਥ ਕਾਂਗਰਸ ਦੇ ਤਹਿਸੀਲ ਰਾਜਪੁਰਾ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਦੀ ਪਹਿਲ ਕਦਮੀ ਉੱਤੇ ਡੇਰਿਆਂ ਦੇ ਮੁਖੀ ਸਵਰਨ ਸਿੰਘ ਦੀ ਅਗਵਾਈ ਹੇਠ ਕਾਂਗਰਸ ਵਿੱਚ ਸ਼ਾਮਿਲ ਹੋਏ ਇਨਾਂ ਪਰਿਵਾਰਾਂ ਦਾ ਹਲਕਾ ਰਾਜਪੁਰਾ ਦੇ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸਵਾਗਤ ਕੀਤਾ।
ਇਸ ਮੌਕੇ ਬੋਲਦਿਆਂ ਸ੍ਰੀ ਕੰਬੋਜ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਨੇ ਪਿਛਲੇ ਸਾਢੇ ਨੌਂ ਸਾਲ ਦੌਰਾਨ ਪੰਜਾਬ ਨੂੰ ਕਰਜ਼ਈ ਕਰਨ ਤੋਂ ਇਲਾਵਾ ਕਿਸੇ ਵਰਗ ਦੀ ਕੋਈ ਮੁਸ਼ਕਿਲ ਹੱਲ ਨਹੀਂ ਕੀਤੀ। ਉਨਾਂ ਕਿਹਾ ਕਿ ਡੇਰਿਆਂ ਵਿੱਚ ਰਹਿਣ ਵਾਲੇ ਵਸਨੀਕ ਚੌਵੀ ਘੰਟੇ ਬਿਜਲੀ, ਸਵੱਛ ਪਾਣੀ, ਸੜਕਾਂ ਤੇ ਆਪਣੇ ਬੱਚਿਆਂ ਨੂੰ ਪੜਾਈ ਵਰਗੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਨੂੰ ਤਰਸ ਰਹੇ ਹਨ। ਉਨਾਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਡੇਰੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਬਣਦਿਆਂ ਹੀ ਸਮੁੱਚੇ ਡੇਰਿਆਂ ਦੀਆਂ ਸਾਰੀਆਂ ਲੋੜਾਂ ਦੀ ਪੂਰਤੀ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਕੰਬੋਜ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਮਰਦਾਂ ਤੇ ਔਰਤਾਂ ਦੇ ਗਲਿਆਂ ਵਿੱਚ ਕਾਂਗਰਸ ਪਾਰਟੀ ਦੇ ਨਿਸ਼ਾਨ ਵਾਲੇ ਝੰਡੇ ਪਾਕੇ ਉਨਾਂ ਦਾ ਸਵਾਗਤ ਕੀਤਾ। ਉਨਾਂ ਇਹ ਵੀ ਐਲਾਨ ਕੀਤਾ ਕਿ ਡੇਰਿਆਂ ਵਾਲਿਆਂ ਨੂੰ ਪਾਰਟੀ ਵਿੱਚ ਵਿਸ਼ੇਸ਼ ਅਹੁਦੇਦਾਰੀਆਂ ਵੀ ਦਿੱਤੀਆਂ ਜਾਣਗੀਆਂ। ਇਸ ਮੌਕੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਤੇ ਡੇਰਿਆਂ ਦੇ ਮੁਖੀ ਸਵਰਨ ਸਿੰਘ ਨੇ ਬੋਲਦਿਆਂ ਸ੍ਰੀ ਕੰਬੋਜ ਨੂੰ ਭਰੋਸਾ ਦਿਵਾਇਆ ਕਿ ਉਹ ਪੂਰੀ ਤਨਦੇਹੀ ਨਾਲ ਕਾਂਗਰਸ ਦਾ ਸਾਥ ਦੇਣਗੇ ਤੇ ਕਾਂਗਰਸ ਸਰਕਾਰ ਲਿਆਉਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਪ੍ਰੀਤਮ ਸਿੰਘ ਪੰਚ, ਅਮਰੀਕ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ, ਗਿਆਨ ਸਿੰਘ, ਸਵਰਨ ਸਿੰਘ, ਸੋਹਣ ਸਿੰਘ ਭਾਊ, ਪਰਮਜੀਤ ਸਿੰਘ ਤੇ ਉਨਾਂ ਦੇ ਪਰਿਵਾਰਿਕ ਜੀਅ ਸ਼ਾਮਿਲ ਸਨ।

Share Button

Leave a Reply

Your email address will not be published. Required fields are marked *