Sat. May 25th, 2019

ਫ਼ਿਲਮ ‘ਮੁੰਡਾ ਫ਼ਰੀਦਕੋਟੀਆ’ ‘ਚ ਕਵਾਲੀ ‘ਉੱਠ ਫਰੀਦਾ’ ਗਾਉਣਗੇ ਸਰਦਾਰ ਅਲੀ, 15 ਮਈ ਨੂੰ ਹੋਵੇਗੀ ਰਿਲੀਜ਼

ਫ਼ਿਲਮ ‘ਮੁੰਡਾ ਫ਼ਰੀਦਕੋਟੀਆ’ ‘ਚ ਕਵਾਲੀ ‘ਉੱਠ ਫਰੀਦਾ’ ਗਾਉਣਗੇ ਸਰਦਾਰ ਅਲੀ, 15 ਮਈ ਨੂੰ ਹੋਵੇਗੀ ਰਿਲੀਜ਼

ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਆਉਣ ਵਾਲੀ 14 ਜੂਨ ਨੂੰ ਆਪਣੀ ਨਵੀਂ ਪੰਜਾਬੀ ਫ਼ਿਲਮ ‘ਮੁੰਡਾ ਫਰੀਦਕੋਟੀਆ’ ਲੈ ਕੇ ਆ ਰਿਹਾ ਹੈ।ਦਲਮੋਰਾ ਫਿਲ਼ਮਜ਼ ਪ੍ਰਾਂ ਲਿ ਬੈਨਰ ਦੀ ਇਸ ਫ਼ਿਲਮ ਦਾ ਟ੍ਰੇਲਰ ਅਤੇ ਟਾਈਟਲ ਟਰੈਕ ਬੀਤੇ ਦਿਨੀਂ ਹੀ ਰਿਲੀਜ਼ ਹੋ ਚੁੱਕੇ ਹਨ ਜਿਨਾਂ ਨੂੰ ਦਰਸ਼ਕਾਂ ਵਲੋਂ ਬੇਹੱਦ ਹੀ ਪਸੰਦ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਦਰਸ਼ਕਾਂ ਨੂੰ ਲੰਬੇ ਵਕਫੇ ਮਗਰੋਂ ਪਹਿਲੀ ਵਾਰ ਕਿਸੇ ਪੰਜਾਬੀ ਫ਼ਿਲਮ ‘ਚ ਕਵਾਲੀ ਸੁਨਣ ਨੂੰ ਮਿਲੇਗੀ । ਪੰਜਾਬੀ ਸੰਗੀਤਕ ਖੇਤਰ ਦੇ ਦਿੱਗਜ ਗਾਇਕ ਸਰਦਾਰ ਅਲੀ ਇਸ ਫ਼ਿਲਮ ਨੂੰ ਕਵਾਲੀ ‘ਉੱਠ ਫਰੀਦਾ’ ਨਾਲ ਚਾਰ ਚੰਨ ਲਗਾਉਣਗੇ ਜੋ ਕਿ 15 ਮਈ ਨੂੰ ਰਿਲੀਜ਼ ਹੋਵੇਗੀ।

ਨਿਰਮਾਤਾ ਦਲਜੀਤ ਸਿੰਘ ਥਿੰਦ ਤੇ ਮੌਂਟੀ ਸਿੱਕਾ ਵਲੋਂ ਪ੍ਰੋਡਿਊਸ ਇਹ ਫ਼ਿਲਮ ਸੁੱਚੀਆਂ ਮੁਹੱਬਤਾਂ ਦੀ ਬਾਤ ਪਾਉਂਦੀ ਇੱਕ ਰੁਮਾਂਟਿਕ, ਭਾਵਨਾਤਮਿਕ ਅਤੇ ਪਰਿਵਾਰਕ ਮਰਿਯਾਦਾ ਵਾਲੀ ਕਮਾਲ ਦੀ ਫ਼ਿਲਮ ਹੈ।ਇਸ ਫ਼ਿਲਮ ਦੀ ਕਹਾਣੀ ਤੇ ਸਕਰੀਨ ਪਲੇਅ ਅੰਜਲੀ ਖੁਰਾਨਾ ਨੇ ਲਿਖਿਆ ਹੈ ਤੇ ਡਾਇਲਾਗ ਰਵਿੰਦਰ ਮੰਡ, ਪ੍ਰਵੀਨ ਕੁਮਾਰ, ਜਗਦੀਪ ਜੈਦੀ ਤੇ ਅੰਜਲੀ ਖੁਰਾਨਾ ਨੇ ਲਿਖੇ ਹਨ।

ਇਸ ਫ਼ਿਲਮ ਵਿੱਚ ਮੁੱਖ ਕਿਰਦਾਰ ਵਿੱਚ ਰੌਸ਼ਨ ਪ੍ਰਿੰਸ ਤੇ ਸ਼ਰਨ ਕੌਰ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਕਈ ਹੋਰ ਦਿੱਗਜ ਅਦਾਕਾਰ ਜਿਵੇਂ ਕਿ ਕਰਮਜੀਤ ਅਨਮੋਲ, ਬੀ ਐਨ ਸ਼ਰਮਾ, ਹੌਬੀ ਧਾਲੀਵਾਲ, ਮੁੱਕਲ ਦੇਵ, ਰੁਪਿੰਦਰ ਰੂਪੀ, ਨਵਦੀਪ ਬੰਗਾ,ਜਤਿੰਦਰ ਕੌਰ, ਰੌਜ਼ੀ ਕੌਰ, ਸੁੁਮਿਤ ਗੁਲਾਟੀ, ਪੂਨਮ ਸੂਦ,ਗੁਰਮੀਤ ਸਾਜਨ, ਇੰਦਰ ਬਾਜਵਾ, ਅਮਰਜੀਤ ਸਰਾਂ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।ਨਿਰਦੇਸ਼ਕ ਮਨਦੀਪ ਸਿੰਘ ਚਾਹਲ ਨੇ ਫ਼ਿਲਮ ‘ਮੁੰਡਾ ਫ਼ਰੀਦਕੋਟੀਆ’ ਨੂੰ ਡਾਇਰੈਕਟ ਕੀਤਾ ਹੈ।ਫ਼ਿਲਮ ਦਾ ਸੰਗੀਤ ਜੈ ਦੇਵ ਕੁਮਾਰ ਤੇ ਗੁਰਮੀਤ ਸਿੰਘ ਵਲੋਂ ਤਿਆਰ ਕੀਤਾ ਗਿਆ ਹੈ। ਦਵਿੰਦਰ ਖੰਨੇ ਵਾਲਾ, ਜੱਗੀ ਸਿੰਘ ਰੌਸ਼ਨ ਪ੍ਰਿੰਸ਼ ਤੇ ਅੰਜਲੀ ਖੁਰਾਨਾ ਦੇ ਲਿਖੇ ਗੀਤਾਂ ਨੂੰ ਰੌਸ਼ਨ ਪ੍ਰਿੰਸ , ਮੰਨਤ ਨੂਰ, ਸ਼ੌਕਤ ਅਲੀ ਮਾਰੀਓ ਤੇ ਸਰਦਾਰ ਅਲੀ ਨੇ ਗਾਇਆ ਹੈ। ਇਹ ਫ਼ਿਲਮ 14 ਜੂਨ ਨੂੰ ਸਿਨੇਮਾ ਘਰਾਂ ਵਿੱਚ ਪੀਟੀਸੀ ਮੋਸ਼ਨ ਪਿਕਚਰਜ਼ ਅਤੇ ਗਲੋਬ ਮੂਵੀਜ਼ ਵੱਲੋਂ ਵਰਲਡ ਵਾਈਡ ਰਿਲੀਜ਼ ਕੀਤਾ ਜਾਵੇਗਾ।

ਹਰਜਿੰਦਰ ਸਿੰਘ

Leave a Reply

Your email address will not be published. Required fields are marked *

%d bloggers like this: