Wed. Jun 26th, 2019

ਫ਼ਿਲਮ ‘ਹਾਈਐਂਡ ਯਾਰੀਆਂ’ ਦਾ ਟਾਈਟਲ ਟਰੈਕ ਰਣਜੀਤ ਬਾਵਾ ਦੀ ਆਵਾਜ਼ ‘ਚ ਰਿਲੀਜ਼

ਫ਼ਿਲਮ ‘ਹਾਈਐਂਡ ਯਾਰੀਆਂ’ ਦਾ ਟਾਈਟਲ ਟਰੈਕ ਰਣਜੀਤ ਬਾਵਾ ਦੀ ਆਵਾਜ਼ ‘ਚ ਰਿਲੀਜ਼

22 ਫਰਵਰੀ ਨੂੰ ਸਿਨੇਮਾ ਘਰਾਂ ‘ਚ ਦਸਤਕ ਦੇਣ ਜਾ ਰਹੀ ਰਣਜੀਤ ਬਾਵਾ, ਜੱਸੀ ਗਿੱਲ ਅਤੇ ਨਿੰਜਾ ਦੀ ਅਦਾਕਾਰੀ ਨਾਲ ਸਜੀ ਪੰਜਾਬੀ ਫ਼ਿਲਮ ‘ਹਾਈਐਂਡ ਯਾਰੀਆਂ’ ਨੂੰ ਲੈ ਕੇ ਦਰਸ਼ਕਾਂ ਵਿੱਚ ਕਾਫੀ ਉਤਸ਼ਾਹ ਭਰਿਆ ਨਜ਼ਰ ਆ ਰਿਹਾ ਹੈ। ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਗੀਤ ਫ਼ਿਲਮ ਦੇ ‘ਰੱਬਾ ਵੇ’ ਅਤੇ ਵਿੱਚੁਰਾਈ ਜਾਂਦਾ ਏ’ ਤੋਂ ਬਾਅਦ ਹੁਣ ਫ਼ਿਲਮ ਦਾ ਟਾਈਟਲ ਟਰੈਕ ‘ਐਂਡ ਯਾਰੀਆਂ’ ਰਿਲੀਜ਼ ਹੋਇਆ ਹੈ।ਇਸ ਗੀਤ ਨੂੰ ਦਰਸ਼ਕਾਂ ਨੇ ਬੇਹੱਦ ਹੀ ਪਸੰਦ ਕੀਤਾ ਹੈ ਅਤੇ ਯੂ-ਟਿਊਬ ਤੇ ਹੁਣ ਤੱਕ ਇਹ ਗੀਤ ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।ਸਪੀਡ ਰਿਕਾਡਜ਼ ਕੰਪਨੀ ਦੇ ਯੂ-ਟਿਊਬ ਚੈਨਲ ‘ਤੇ ਰਿਲੀਜ਼ ਹੋਏ ਇਸ ਗੀਤ ਨੂੰ ਗਾਇਕ ਰਣਜੀਤ ਬਾਵਾ ਨੇ ਆਵਾਜ਼ ਦਿੱਤੀ ਹੈ ਅਤੇ ਗੀਤ ਦੇ ਬੋਲ ਗੀਤਕਾਰ ਬੱਬੂ ਨੇ ਲਿਖੇ ਹਨ, ਜਦਕਿ ਸੰਗੀਤ ਮਿਊਜ਼ੀਕਲ ਡੌਕਟਰਜ਼ ਨੇ ਦਿੱਤਾ ਹੈ।

ਦੱਸਣਯੋਗ ਹੈ ਕਿ ਤਿੰਨ ਦੋਸਤਾਂ ਦੀ ਕਹਾਣੀ ‘ਤੇ ਅਧਾਰਿਤ ਇਸ ਫ਼ਿਲਮ ਵਿੱਚ ਰਣਜੀਤ ਬਾਵਾ, ਜੱਸੀ ਗਿੱਲ ਅਤੇ ਨਿੰਜਾ ਮੁੱਖ ਭੂਮਿਕਾ ਨਿਭਾ ਰਹੇ ਹਨ।ਆਮ ਫ਼ਿਲਮਾਂ ਤੋਂ ਹਟਕੇ ਬਿਲਕੁੱਲ ਨਵੇਂ ਵਿਸ਼ੇ ਦੀ ਇਹ ਕਹਾਣੀ ਵਿਦੇਸ਼ ਪੜ੍ਹਾਈ ਕਰਨ ਗਏ ਤਿੰਨ ਦੋਸਤਾਂ ਦੀ ਪਿਆਰ, ਹਾਸੇ ਮਜ਼ਾਕ ਅਤੇ ਮਜਬੂਰੀਆਂ ਭਰੀ ਜ਼ਿੰਦਗੀ ਨੂੰ ਪਰਦੇ ਤੇ ਪੇਸ਼ ਕਰੇਗੀ।ਪੰਕਜ ਬਤਰਾ ਵੱਲੋਂ ਨਿਰਦੇਸ਼ਤ ਇਸ ਫ਼ਿਲਮ ਵਿੱਚ ਦੋਸਤੀ ਪਿਆਰ ਮੁਹੱਬਤ ਰਿਸ਼ਤਿਆਂ ਦੀ ਤੜਫ਼ ਅਤੇ ਇੱਕ ਦੂਜੇ ਲਈ ਮਰ ਮਿੱਟਣ ਦਾ ਜਨੂੰਨ ਹੈ।’ਪਟਾਰਾ ਟਾਕੀਜ਼ ਪ੍ਰਾਈਵੇਟ ਲਿਮਟਿਡ’, ‘ਪੰਕਜ ਬਤਰਾ ਫ਼ਿਲਮਸ਼’ ਅਤੇ ਸਪੀਡ ਰਿਕਾਰਡਸ਼’ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਵਿੱਚ ਜੱਸੀ ਗਿੱਲ, ਰਣਜੀਤ ਬਾਵਾ, ਨਿੰਜਾ, ਗੁਰਨਾਮ ਭੁੱਲਰ ਨਵਨੀਤ ਢਿੱਲੋਂ, ਆਰੂਸ਼ੀ ਸ਼ਰਮਾ, ਮੁਸ਼ਕਾਨ ਸੇਠੀ, ਨੀਤ ਕੌਰ, ਹੌਬੀ ਧਾਲੀਵਾਲ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।ਫ਼ਿਲਮ ਦੇ ਡ੍ਰਿਸਟੀਬਿਊਟਰ ‘ਓਮਜ਼ੀ ਗਰੁੱਪ’ ਦੇ ਮੁਨੀਸ਼ ਸਾਹਨੀ ਹਨ।

ਹਰਜਿੰਦਰ ਸਿੰਘ

Leave a Reply

Your email address will not be published. Required fields are marked *

%d bloggers like this: