ਅਕਾਲੀ ਭਾਜਪਾ ਸਰਕਾਰ ਦੀਆਂ ਮਾੜੀਆ ਨੀਤੀਆ ਤੋ ਹਰ ਵਰਗ ਦੁੱਖੀ-: ਹਰਮਨ ਸੇਖੋਂ

ss1

ਅਕਾਲੀ ਭਾਜਪਾ ਸਰਕਾਰ ਦੀਆਂ ਮਾੜੀਆ ਨੀਤੀਆ ਤੋ ਹਰ ਵਰਗ ਦੁੱਖੀ-: ਹਰਮਨ ਸੇਖੋਂ

ਪੱਟੀ 12 ਦਸਬੰਰ (ਅਵਤਾਰ ਸਿੰਘ ਢਿੱਲੋਂ) ਅਕਾਲੀ ਭਾਜਪਾ ਸਰਕਾਰ ਦੀਆਂ ਮਾੜੀਆ ਨੀਤੀਆ ਤੋ ਹਰ ਵਰਗ ਦੁੱਖੀ ਹੈ ਕਿਉ ਕਿ ਸੂਬੇ ਵਿੱਚ ਮੰਦੇ ਦਾ ਸ਼ਨਾਟਾ ਛਾਇਆ ਦਿਖਾਈ ਦੇ ਰਿਹਾ ਹੈ ਲੋਕ ਦੋ ਵਕਤ ਦੀ ਰੋਟੀ ਤੋਂ ਵੀ ਆਵਾਜਾਰ ਦਿਖਾਈ ਦੇ ਰਹੇ ਹਨ।ਇਹਨਾ ਸਬਦਾ ਦਾ ਪ੍ਰਗਟਵਾ ਐਨਐਸਯੂਆਈ ਦੇ ਜ਼ਿਲ੍ਹਾਂ ਪ੍ਰਧਾਨ ਹਰਮਨ ਸਿੰਘ ਸੇਖੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਅਕਾਲੀ-ਭਾਜਪਾ ਗੱਠਜੋੜ ਲੋਕਾਂ ਨਾਲ ਵਿਸ਼ਵਾਸਘਾਤ ਕਰਦੀ ਆ ਰਹੀ ਹੈ,ਜਿਸ ਨੂੰ ਕਦੇ ਬਰਦਾਸ਼ਤ ਨਹੀ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਖੁਦ ਨੂੰ ਜਨਤਾ ਦਾ ਹਿਤੈਸ਼ੀ ਦੱਸਣ ਵਾਲੇ ਅਕਾਲੀ-ਭਾਜਪਾ ਗੱਠਜੋੜ ਨੇ ਲੋਕਾਂ ਨੂੰ ਲਾਰੇ ਲਗਾ ਕੇ ਭੇਤਭਾਵ ਵਾਲੀ ਰਾਜਨੀਤੀ ਕੀਤੀ ਹੈ ਜਿਸ ਤੋਂ ਜਨਤਾ ਹੁਣ ਪੂਰੀ ਤਰ੍ਹਾਂ ਜਾਣੂ ਹੋ ਚੁੱਕੀ ਹੈ।ਇਸ ਲਈ ਹੁਣ ਸੂਬੇ ‘ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ ਤਾ ਜੋ ਸੂਬੇ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਮੌਕੇ ਦੀ ਹਾਕਮ ਬਾਦਲ ਸਰਕਾਰ ਤੋਂ ਖਹਿੜਾ ਛੁਡਵਾਇਆ ਜਾ ਸਕੇ ।ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ‘ਤੇ ਲੋਕਾਂ ਦੀਆ ਸਾਰੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

Share Button

Leave a Reply

Your email address will not be published. Required fields are marked *