ਅਗਲੇ ਤਿੱਖੇ ਸੰਘਰਸ਼ ਦੀ ਤਿਆਰੀ ਲਈ ਸੁਵਿਧਾ ਯੂਨੀਅਨ ਨੇ ਕੀਤੀ ਹੰਗਾਮੀ ਮੀਟਿੰਗ

ss1

ਅਗਲੇ ਤਿੱਖੇ ਸੰਘਰਸ਼ ਦੀ ਤਿਆਰੀ ਲਈ ਸੁਵਿਧਾ ਯੂਨੀਅਨ ਨੇ ਕੀਤੀ ਹੰਗਾਮੀ ਮੀਟਿੰਗ

ਅੱਜ ਫੂਕਿਆ ਜਾਵੇਗਾ ਪੰਜਾਬ ਸਰਕਾਰ ਦਾ ਪੁਤਲਾ

ਸਾਦਿਕ, 28 ਨਵੰਬਰ (ਗੁਲਜ਼ਾਰ ਮਦੀਨਾ)-ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ‘ਤੇ ਅੱਜ ਸਮੂਹ ਪੰਜਾਬ ਵਿੱਚ ਜ਼ਿਲਾ ਪੱਧਰੀ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਜਿਸ ਨੂੰ ਇੰਨ ਬਿੰਨ ਲਾਗੂ ਕਰਦਿਆਂ ਜ਼ਿਲਾ ਫ਼ਰੀਦਕੋਟ ਵਿੱਚ ਵੀ ਸੁਵਿਧਾ ਪ੍ਰਸ਼ਾਸਕ ਅਤੇ ਸੂਬਾ ਆਗੂ ਅਭਿਸ਼ੇਕ ਕੌੜਾ ਅਤੇ ਇਕਾਈ ਫ਼ਰੀਦਕੋਟ ਦੇ ਜ਼ਿਲਾ ਪ੍ਰਧਾਨ ਦਾਰਾ ਸਿੰਘ ਅਗਵਾਈ ਵਿੱਚ ਸਥਾਨਕ ਭਗਤ ਸਿੰਘ ਪਾਰਕ ਵਿੱਚ ਹੰਗਾਮੀ ਮੀਟਿੰਗ ਬੁਲਾਈ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਭਿਸ਼ੇਕ ਕੌੜਾ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਹੱਕਾਂ ਨੂੰ ਮਾਰਨ ਦੀ ਪੂਰੀ ਪੂਰੀ ਤਿਆਰੀ ਕਰੀ ਬੈਠੀ ਹੈ ਪਰ ਸਾਨੂੰ ਇੱਕਜੁੱਟ ਹੋ ਕੇ ਸਰਕਾਰ ਦੇ ਇਸ ਧਾਕੜ ਰਵੱਈਏ ਨੂੰ ਬਦਲਣਾ ਪਵੇਗਾ। ਉਨਾਂ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਸਰਕਾਰ ਨਾਲ ਸਾਡੀ ਚੱਲ ਗੱਲਬਾਤ ਤੋਂ ਸਰਕਾਰ ਦਾ ਰਵੱਈਆ ਸਾਫ਼ ਝਲਕਦਾ ਹੈ ਕਿ ਉਹ ਠੇਕੇ ਉੱਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਵੱਲ ਕੋਈ ਖ਼ਾਸ ਧਿਆਨ ਨਹੀਂ ਦੇ ਰਹੀ ਅਤੇ ਸੁਪਰੀਮ ਕੋਰਟ ਵੱਲੋਂ ਕੀਤੇ ਗਏ ਹੁਕਮਾਂ ਨੂੰ ਵੀ ਟਿੱਚ ਸਮਝ ਰਹੀ ਹੈ। ਉਨਾਂ ਕਿਹਾ ਕਿ ਸਮੂਹ ਜਥੇਬੰਦੀਆਂ ਨੂੰ ਇੱਕ ਜਗਾ ਇਕੱਠਾ ਕਰਕੇ ਬਣੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਇੱਕ ਵੱਡੀ ਸ਼ਕਤੀ ਹੈ ਜਿਸ ਨਾਲ ਸਾਨੂੰ ਮੋਢੇ ਨਾਲ ਮੋਢਾ ਲਾ ਕੇ ਖੜਨ ਦੀ ਜ਼ਰੂਰਤ ਹੈ ਅਤੇ ਸਰਕਾਰ ਦੇ ਇਸ ਰਵੱਈਏ ਨੂੰ ਜ਼ੋਰ ਨਾਲ ਬਦਲਣਾ ਇੱਕ ਵੱਡੀ ਜ਼ਰੂਰਤ ਹੈ। ਉਨਾਂ ਸਮੂਹ ਕਾਮਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੁਵਿਧਾ ਯੂਨੀਅਨ ਵੱਲੋਂ ਮੋਹਾਲੀ ਵਿਖੇ ਕੀਤੇ ਜਾ ਰਹੇ ਸ਼ਕਤੀ ਪ੍ਰਦਰਸ਼ਨ ਵਿੱਚ ਵੱਧ ਚੜ ਕੇ ਹਿੱਸਾ ਲਓ ਤਾਂ ਜੋ ਸਰਕਾਰ ਨੂੰ ਦਿਖਾਇਆ ਜਾ ਸਕੇ ਕਿ ਇਹ ਕਾਮੇ ਜਿੱਥੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਹਰ ਪ੍ਰੋਜੈਕਟ ਨੂੰ ਇੱਕਜੁੱਟ ਹੋਕੇ ਆਪਣੀ ਸੋਝੀ ਅਨੁਸਾਰ ਕਾਮਯਾਬ ਕਰ ਸਕਦੇ ਹਨ ਤਾਂ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਧੱਕੇਸ਼ਾਹੀ ਵਾਲੇ ਰਵੱਈਏ ਨੂੰ ਠੱਲ ਪਾਉਣ ਲਈ ਵੀ ਅਸੀਂ ਇੱਕਜੁੱਟ ਹਾਂ। ਅੰਤ ਵਿੱਚ ਉਨਾਂ ਸਰਕਾਰ ਨੂੰ ਚਿਤਵਾਨੀ ਦਿੱਤੀ ਕਿ ਜੇਕਰ ਸੁਵਿਧਾ ਕਾਮਿਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਦਿਆਂ ਉਨਾਂ ਦੇ ਹੱਕ ਨਾ ਦਿੱਤੇ ਗਏ ਤਾਂ ਸੰਘਰਸ਼ ਹੋਰ ਤਿੱਖਾ ਰੂਪ ਅਖ਼ਤਿਆਰ ਕਰੇਗਾ ਅਤੇ ਉਨਾਂ ਦੇ ਜਾਨੀ ਅਤੇ ਮਾਲੀ ਨੁਕਸਾਨ ਹਰ ਤਰਾਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜ਼ਿਲਾ ਪ੍ਰਧਾਨ ਤੋਂ ਇਲਾਵਾ ਮੀਤ ਪ੍ਰਧਾਨ ਲਖਵਿੰਦਰ ਸਿੰਘ, ਰਵਿੰਦਰ ਰਵੀ (ਸੰਗਰਾਹੂਰ), ਮਨਜੀਤ ਸਿੰਘ, ਸਾਜਨ ਸਿਡਾਨਾ, ਬਿੰਦੀਆ ਅਤੇ ਹੋਰ ਸੁਵਿਧਾ ਕਾਮੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Share Button

Leave a Reply

Your email address will not be published. Required fields are marked *