ਅਮਰਪ੍ਰੀਤ ਮੰਟੂ ਲਾਲੀ ਵਲੋਂ ਸੈਲਾ ਖੁਰਦ ਦੇ ਵੱਖ ਵੱਖ ਪਿੰਡਾਂ ਦਾ ਦੋਰਾ ਕੀਤਾ ਗਿਆ

ss1

ਅਮਰਪ੍ਰੀਤ ਮੰਟੂ ਲਾਲੀ ਵਲੋਂ ਸੈਲਾ ਖੁਰਦ ਦੇ ਵੱਖ ਵੱਖ ਪਿੰਡਾਂ ਦਾ ਦੋਰਾ ਕੀਤਾ ਗਿਆ

amrpਗੜ੍ਹਸ਼ੰਕਰ 20 ਅਕਤੂਬਰ (ਅਸ਼ਵਨੀ ਸ਼ਰਮਾ) -ਯੂਥ ਐਂਡ ਵੈਲਫੇਅਰ ਸਕੱਤਰ ਪੰਜਾਬ ਅਨਮੋਲ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਲਾਲੀ ਵਲੋਂ ਸੈਲਾ ਖੁਰਦ ਦੇ ਵੱਖ ਵੱਖ ਪਿੰਡਾਂ ਦਾ ਦੋਰਾ ਕੀਤਾ ਗਿਆ। ਅਤੇ ਪਿੰਡ ਪੋਸੀਂ ਵਿਖੇ ਮੰਟੂ ਲਾਲੀ ਨੂੰ ਸਨਮਾਨਿਤ ਕੀਤਾ ਗਿਆ ਪਿੰਡਾਂ ਦੀਆਂ ਪੰਚਾਇਤਾਂ ਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਲੋਕਾਂ ਵਲੋਂ ਉਨਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਅਮਰਪ੍ਰੀਤ ਲਾਲੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਤੇ 2017 ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਹਨ। ਇਸ ਮੌਕੇ ਭਾਰੀ ਗਿਣਤੀ ਵਿਚ ਪਾਰਟੀ ਵਰਕਰ ਹਾਜਰ ਸਨ।

Share Button

Leave a Reply

Your email address will not be published. Required fields are marked *