ਆਦਰਸ਼ ਸਕੂਲ ਈਨਾਖੇੜਾ ਵਿਖੇ ਹੋਇਆ ਸਲਾਨਾ ਇਨਾਮ ਵੰਡ ਸਮਾਰੋਹ

ss1

ਆਦਰਸ਼ ਸਕੂਲ ਈਨਾਖੇੜਾ ਵਿਖੇ ਹੋਇਆ ਸਲਾਨਾ ਇਨਾਮ ਵੰਡ ਸਮਾਰੋਹ

17malout03ਮਲੋਟ, 17 ਨਵੰਬਰ (ਆਰਤੀ ਕਮਲ) : ਬੀਬੀ ਸੁਰਿੰਦਰ ਕੌਰ ਬਾਦਲ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾ ਖੇੜਾ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ: ਤੇਜਿੰਦਰ ਕੌਰ ਧਾਲੀਵਾਲ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਸ਼੍ਰੀਮਤੀ ਮਨਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮਲੋਟ ਦੇ ਐਮ.ਐਲ.ਏ ਹਰਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੈਕਟਰੀ ਜਨਕਰਾਜ ਮਹਿਰੋਕ, ਡਿਪਟੀ ਡਾਇਰੈਕਟਰ ਸ਼੍ਰੀਮਤੀ ਕੰਚਨ ਸ਼ਰਮਾ, ਮਾਰਕੀਟ ਕਮੇਟੀ ਦੇ ਚੇਅਰਮੈਨ ਬਸੰਤ ਸਿੰਘ ਕੰਗ ਇਸ ਸਮਾਰੋਹ ਵਿਚ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਲ ਹੋਏ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸਰਬ ਪੱਖੀ ਸਮਾਜਿਕ ਚੇਤਨਾ ਦੇ ਮਨੋਰਥ ਨਾਲ ਵੱਖ ਵੱਖ ਵਿਸ਼ਿਆਂ ਨੂੰ ਛੋਹਦੇ ਨਾਟਕ, ਕੋਰੀਓਗ੍ਰਾਫ਼ੀ ਆਦਿ ਦੀ ਸਫ਼ਲ ਪੇਸ਼ਕਾਰੀ ਕੀਤੀ। ਮੁੱਖ ਮਹਿਮਾਨ ਵਿਧਾਇਕ ਹਰਪ੍ਰੀਤ ਸਿੰਘ ਅਤੇ ਜਨਕਰਾਜ ਮਹਿਰੋਕ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਜਨਮਰਾਜ ਮਹਿਰੋਕ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਿਤਾਰ ‘ਧਰਤ ਪੰਜਾਬ’ ਸਕੂਲ ਨੂੰ ਭੇਂਟ ਕੀਤੀ। ਪ੍ਰਿੰਸੀਪਲ ਮਨਿੰਦਰਜੀਤ ਕੌਰ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ। ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਦੌਰਾਨ ਗਿੱਧਾ ਦੀ ਲਾਮਿਸਾਲ ਪੇਸ਼ਕਾਰੀ ਕੀਤੀ। ਅੰਤ ਵਿਚ ਪ੍ਰਿੰਸੀਪਲ ਮਨਿੰਦਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐਡਵੋਕੇਟ ਗੁਰਜੀਤ ਸਿੰਘ ਮਾਨ, ਸੋਈ ਦੇ ਜਿਲਾ ਪ੍ਰਧਾਨ ਲਵਪ੍ਰੀਤ ਸਿੰਘ ਲੱਪੀ ਈਨਾਖੇੜਾ, ਲੈਕਚਰਾਰ ਸ਼ਵਿੰਦਰਜੀਤ ਸਿੰਘ, ਨਗਰ ਕੌਂਸਲਰ ਕੇਵਲ ਅਰੋੜਾ, ਗੁਰਦੀਪ ਸਿੰਘ ਢਿੱਲੋਂ, ਜਸਵੀਰ ਸਿੰਘ ਚੋਟੀਆਂ ਅਤੇ ਸੁਨੀਲ ਕੁਮਾਰ ਆਦਿ ਮਹਿਮਾਨਾਂ ਸਮੇਤ ਸਕੂਲ ਸਟਾਫ ਪ੍ਰਿ: ਮਨੀਸ਼ਾ, ਅਮਨਦੀਪ, ਰਮਾ, ਜਗਜੀਤ, ਵੀਨਾ ਰਾਣੀ, ਮੀਨਾ, ਪਰਮਿੰਦਰ ਸਿੰਘ, ਰਣਜੀਤ ਸਿੰਘ, ਜਸਪ੍ਰੀਤ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ। ਮੈਡਮ ਰਵਿੰਦਰ ਕੌਰ ਅਤੇ ਰਿਚਾ ਛਾਬੜਾ ਨੇ ਸਟੇਜ਼ ਦੀ ਭੂਮਿਕਾ ਬਖੂਬੀ ਨਿਭਾਈ।

 

Share Button

Leave a Reply

Your email address will not be published. Required fields are marked *