ਆਪ ਦੀ ਸਰਕਾਰ ਆਉਣ ‘ਤੇ ਪੰਜਾਬ ਨੂੰ ਕਰਾਂਗੇ ਨਸ਼ਾ ਮੁਕਤ- ਪ੍ਰੋ. ਬਲਜਿੰਦਰ ਕੌਰ

ss1

ਆਪ ਦੀ ਸਰਕਾਰ ਆਉਣ ‘ਤੇ ਪੰਜਾਬ ਨੂੰ ਕਰਾਂਗੇ ਨਸ਼ਾ ਮੁਕਤ- ਪ੍ਰੋ. ਬਲਜਿੰਦਰ ਕੌਰ

ਤਲਵੰਡੀ ਸਾਬੋ, 20 ਦਸੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਤੀਸਰੇ ਬਦਲ ਵਜੋਂ ਉੱਭਰ ਕੇ ਸਾਹਮਣੇ ਆ ਰਹੀ ਆਮ ਆਦਮੀ ਪਾਰਟੀ ਦੀ ਸੂਬਾਈ ਆਗੂ ਅਤੇ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਵੱਲੋਂ ਪਾਰਟੀ ਦੀ ਰਣਨੀਤੀ ਅਨੁਸਾਰ ਸ਼ੁਰੂ ਕੀਤੀ ਡੋਰ-ਟੂ-ਡੋਰ ਮਹਿੰਮ ਤਹਿਤ ੳੱਜ ਸਥਾਨਕ ਬਾਜ਼ੀਗਰ ਮੁਹੱਲੇ ਦੇ ਘਰ-ਘਰ ਜਾ ਕੇ ਆਮ ਲੋਕਾਂ ਨਾਲ ਗੱਲਬਾਤ ਕਰਕੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂੰ ਕਰਵਾਇਆ ਗਿਆ ਜਿਸ ਦੌਰਾਨ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹੁੰਗਾਰਾ ਦਿੰਦਿਆਂ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ।

          ਨਸ਼ਿਆਂ ਅਤੇ ਲੁਟੇਰਿਆਂ ਦੀ ਮਾਰ ਹੇਠ ਸਹਿਮ ਭਰਿਆ ਜੀਵਨ ਬਤੀਤ ਕਰ ਰਹੇ ਤਲਵੰਡੀ ਸਾਬੋ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਤਲਵੰਡੀ ਸਾਬੋ ਸਮੇਤ ਪੂਰੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਅਮਨ ਕਾਨੂੰਨ ਦਾ ਰਾਜ ਸਥਾਪਿਤ ਕੀਤਾ ਜਾਵੇਗਾ। ਜਿਸ ਵਿੱਚ ਲੁਟੇਰਿਆਂ ਅਤੇ ਧਾੜਮਾਰਾਂ ਨੂੰ ਸਖਤ ਸਜ਼ਾਵਾਂ ਦੇ ਨਾਲ-ਨਾਲ ਬੇਰੁਜ਼ਗਾਰਾਂ ਨੂੰ ਰੁਜਗਾਰ ਮੁਹੱਈਆ ਕਰਵਾਇਆਂ ਜਾਵੇਗਾ।

       ਇਸ ਡੋਰ-ਟੂ-ਡੋਰ ਪ੍ਰੋਗਰਾਮ ਦੌਰਾਨ ਹੋਰਨਾਂ ਤੋਂ ਇਲਾਵਾ ਸ੍ਰੀ ਤਰਸੇਮ ਸਿੰਗਲਾ, ਅਮਰਦੀਪ ਡਿੱਖ, ਐਡਵੋਕੇਟ ਸਤਿੰਦਰ ਸਿੱਧੂ, ਮਾ. ਹਰਮੇਲ ਸਿੰਘ, ਨਿਰਮਲਜੀਤ ਕੌਰ, ਮਾ. ਸਤਨਾਮ ਸਿੰਘ, ਧਰਮ ਸਿੰਘ, ਮੰਗੂ ਸਿੰਘ, ਮਹਿੰਦਰ ਸਿੰਘ ਭਾਗੀਵਾਂਦਰ, ਮਨਦੀਪ ਸਿੰਘ ਅਤੇ ਬੇਅੰਤ ਸਿੰਘ ਸਮੇਤ ਵੱਡੀ ਗਿਣਤੀ ਆਪ ਵਰਕਰ ਸਾਮਿਲ ਸਨ।

Share Button

Leave a Reply

Your email address will not be published. Required fields are marked *