’ਆਪ’ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਕਰੇਗੀ ਕਬਜ਼ਾ:ਚੀਮਾਂ

‘ਆਪ’ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਕਰੇਗੀ ਕਬਜ਼ਾ:ਚੀਮਾਂ

17trnp11ਹਰੀਕੇ ਪੱਤਣ,17 ਨਵੰਬਰ (ਗਗਨਦੀਪ ਸਿੰਘ) ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ‘ਚ ਬਣਾਏ ਗਏ ਆਪਣੇ ਆਂਧਾਰ ਨਾਲ ਆਉਣ ਵਾਲੀਆਂ 2017 ਦੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਬੇਮਿਸਾਲ ਜਿੱਤ ਹੋਵੇਗੀ। ਇਨਾਂ ਸ਼ਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾਂ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆ ਲੋਕ ਪੱਖੀ ਨੀਤੀਆਂ ਤੋਂ ਲੋਕ ਪੂਰੀ ਤਰਾ ਨਾਲ ਖੁਸ਼ ਹਨ ਅਤੇ ਲੋਕ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਦਾ ਦੇਖਣ ਲਈ ਸਮੇਂ ਦੀ ਬੇਸ਼ਬਰੀ ਨਾਲ ਉਡੀਕ ਕਰ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਗਏ ਹਨ ਅਤੇ ਹੁਣ ਪੰਜਾਬ ਵਿਚ ਇਕ ਨਵਾਂ ਬਦਲਾਅ ਦੇਖਣ ਦੀ ਉਡੀਕ ਵਿਚ ਹਨ ਅਤੇ ਉਨਾਂ ਕਿਹਾ ਕਿ 2017 ਦੀਆਂ ਚੋਣਾਂ ‘ਚ ਪੰਜਾਬ ਦੀਆਂ 117 ਸੀਟਾਂ ‘ਤੇ ‘ਆਪ’ਦੇ ਉਮੀਦਵਾਰਾਂ ਦੀ ਜਿੱਤ ਹੋਵੇਗੀ ਅਤੇ ਲੋਕ ਇਸ ਵਾਰ ਝਾੜੂ ਨਾਲ ਪੰਜਾਬ ਭਰ ‘ਚ ਗੰਦਗੀ ਦੀ ਸਫ਼ਾਈ ਕਰ ਦੇਣੇਗੇ।

Share Button

Leave a Reply

Your email address will not be published. Required fields are marked *

%d bloggers like this: