ਇਸਤਰੀ ਸਤਿਸੰਗ ਸਭਾ ਵਲੋਂ ਜਥੇਦਾਰ ਗਿ:ਮੱਲ ਸਿੰਘ ਨੂੰ ਕੀਤਾ ਗਿਆ ਸਨਮਾਨਿਤ

ss1

ਇਸਤਰੀ ਸਤਿਸੰਗ ਸਭਾ ਵਲੋਂ ਜਥੇਦਾਰ ਗਿ:ਮੱਲ ਸਿੰਘ ਨੂੰ ਕੀਤਾ ਗਿਆ ਸਨਮਾਨਿਤ

ਸ਼੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਦਵਿੰਦਰਪਾਲ ਸਿੰਘ):  ਇਸਤਰੀ ਸਤਿਸੰਗ ਸਭਾ ਅਤੇ ਸਿੱਖ ਮਿਸ਼ਨਰੀ ਕਾਲਜ ਵਲੋਂ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿ:ਮੱਲ ਸਿੰਘ ਨੂੰ ਵਿਸ਼ੇਸ਼ ਤੋਰ ਤੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਏ ਵਿਸ਼ੇਸ਼ ਗੁਰਮਤਿ ਸਮਾਗਮ ਮੋਕੇ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ ਅਤੇ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰ:ਸੁਰਿੰਦਰ ਸਿੰਘ ਵਲੋਂ ਗਿ:ਮੱਲ ਸਿੰਘ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗਿ:ਮੱਲ ਸਿੰਘ ਨੇ ਕਿਹਾ ਕਿ ਕੌਮ ਦੀ ਪਨੀਰੀ ਬੱਚਿਆਂ ਦੀ ਸੰਭਾਲ ਲਈ ਉਪਰਾਲੇ ਕਰਨੇ ਜਰੂਰੀ ਹਨ। ਉਨਾਂ ਕਿਹਾ ਅੱਜ ਕੌਮ ਵਿਚ ਪਤਿਤਪੁਣੇ ਅਤੇ ਨਾਸਤਕਵਾਦ ਦੀ ਜੋ ਹਨੇਰੀ ਝੁੱਲ ਰਹੀ ਹੈ ਉਸ ਲਈ ਲੋੜ ਹੈ ਘਰ ਘਰ ਅੰਦਰ ਗੁਰੂ ਸਾਹਿਬ ਦੇ ਸੁਨਹਿਰੀ ਉਪਦੇਸ਼ ਪਹੁੰਚਾਏ ਜਾਣ। ਇਸ ਮੋਕੇ ਠੇਕੇਦਾਰ ਗੁਰਨਾਮ ਸਿੰਘ, ਆਤਮਾ ਸਿੰਘ, ਦਵਿੰਦਰ ਸਿੰਘ, ਰਣਬੀਰ ਸਿੰਘ, ਸੁਰਿੰਦਰਪਾਲ ਕੌਰ, ਤੇਜਿੰਦਰ ਕੌਰ, ਮਨਜੀਤ ਕੌਰ, ਆਰਗੇਨਾਈਜਰ ਜਗਮੋਹਣ ਸਿੰਘ, ਗੁਰਚਰਨ ਸਿੰਘ, ਜਸਵਿੰਦਰਪਾਲ ਸਿੰਘ, ਅਕਬਾਲ ਸਿੰਘ, ਚਰਨਜੀਤ ਸਿੰਘ, ਮਨੋਹਰ ਸਿੰਘ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *