ਇੰਟਰਨੈਸ਼ਨਲ ਪੰਥਕ ਦਲ ਨੇ ਸ. ਊਧਮ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਲਗਾਇਆ

ss1

ਇੰਟਰਨੈਸ਼ਨਲ ਪੰਥਕ ਦਲ ਨੇ ਸ. ਊਧਮ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਲਗਾਇਆ
ਸਿੱਖ ਇਤਿਹਾਸ ਦੇ ਮਹਾਂਨਾਇਕ ਨੌਜਵਾਨਾਂ ਲਈ ਆਦਰਸ਼ : ਖ਼ਾਲਸਾ

1-23

ਤਲਵੰਡ ਸਾਬੋ, 01 ਅਗਸਤ (ਗੁਰਜੰਟ ਸਿੰਘ ਨਥੇਹਾ)- ਇੰਟਰਨੈਸ਼ਨਲ ਪੰਥਕ ਦਲ ਵੱਲੋਂ ਮਹਾਨ ਸ਼ਹੀਦ ਸ. ਊਧਮ ਸਿੰਘ ਸੁਨਾਮ ਦੀ ਸ਼ਹਾਦਤ ਨੂੰ ਸਮਰਪਿਤ ਸੱਤ ਰੋਜ਼ਾ ਮੁਫਤ ਦਸਤਾਰ ਸਿਖਲਾਈ ਕੈਂਪ ਦਾ ਆਯੋਜਨ ਪਿੰਡ ਸਾਹੂਵਾਲ ਵਿਖੇ ਕੀਤਾ ਗਿਆ। ਸਿੱਖ ਪ੍ਰਚਾਰਕ ਗਿਆਨੀ ਰਾਜਪਾਲ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦੱਸਿਆ ਕਿ ਆਯੋਜਿਤ ਕੀਤੇ ਕੈਂਪ ਦੌਰਾਨ ਨਗਰ ਅਤੇ ਇਲਾਕੇ ਭਰ ਦੇ ਨੌਜਵਾਨਾਂ ਅਤੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਪਹੁੰਚ ਕੇ ਸੁੰਦਰ ਦਸਤਾਰਾਂ ਸਜਾਉਣ ਦੀ ਸਿਖਲਾਈ ਪ੍ਰਾਪਤ ਕੀਤੀ। ਭਾਈ ਗੁਰਮੀਤ ਸਿੰਘ ਕਾਲਾਂਵਾਲੀ ਅਤੇ ਭਾਈ ਬਿੰਦਰ ਸਿੰਘ ਖ਼ਾਲਸਾ ਨੇ ਦਸਤਾਰ ਕੋਚਾਂ ਵਜੋਂ ਸੇਵਾ ਨਿਭਾਈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਮਾਪਤੀ ਦੀ ਅਰਦਾਸ ਉਪਰੰਤ ਸਿੱਖ ਪ੍ਰਚਾਰਕ ਗਿਆਨੀ ਰਾਜਪਾਲ ਸਿੰਘ ਖ਼ਾਲਸਾ ਨੇ ਕੈਂਪ ਵਿਚ ਭਾਗ ਲੈਣ ਵਾਲੇ ਸਮੂਹ ਸਿਖਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਗਿਆਨੀ ਖ਼ਾਲਸਾ ਨੇ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਅਤੇ ਕੁਰਬਾਨੀ ਬਾਰੇ ਵਿਸ਼ੇਸ਼ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਵਿਸਾਖੀ 1919 ਮੌਕੇ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਇਕੱਤਰ ਹੋਏ ਹਜ਼ਾਰਾਂ ਬੇਕਸੂਰ ਅਤੇ ਨਿਹੱਥੇ ਲੋਕਾਂ ਦੇ ਕਾਤਲ ਜਨਰਲ ਅਡਵਾਇਰ ਨੂੰ ਸ. ਊਧਮ ਸਿੰਘ ਸੁਨਾਮ ਨੇ ਮੁਹੰਮਦ ਸਿੰਘ ਅਜ਼ਾਦ ਨਾਮ ਰੱਖ ਕੇ ਲੰਡਨ ਦੇ ਕੈਕਸਟਨ ਹਾਲ ਵਿਚ ਗੋਲੀਆਂ ਮਾਰ ਕੇ ਬਦਲਾ ਲਿਆ। ਇਸ ਯੋਧੇ ਨੂੰ ਅੰਗਰੇਜ਼ਾਂ ਨੇ 31 ਜੁਲਾਈ 1940 ਨੂੰ ਫਾਂਸੀ ਦੇ ਕੇ ਸ਼ਹੀਦ ਕੀਤਾ।
ਗਿਆਨੀ ਰਾਜਪਾਲ ਸਿੰਘ ਖ਼ਾਲਸਾ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਬਹੁਤੇ ਨੌਜਵਾਨ ਲੱਚਰ ਗਾਇਕਾਂ ਅਤੇ ਫਿਲਮੀ ਕਲਾਕਾਰਾਂ ਨੂੰ ਆਪਣਾ ਆਦਰਸ਼ ਮੰਨਦੇ ਹੋਏ ਝੂਠੀ ਫੈਸ਼ਨਪ੍ਰਸਤੀ ਦੀ ਚਕਾਚੌਂਧ ਵਿਚ ਆਪਣੇ ਵਿਰਸੇ ਤੋਂ ਦੂਰ ਹੁੰਦੇ ਜਾ ਰਹੇ ਹਨ। ਇਨ੍ਹਾਂ ਝੂਠੇ ਨਾਇਕਾਂ ਨੂੰ ਆਦਰਸ਼ ਮੰਨਣ ਦੀ ਬਜਾਇ ਨੌਜਵਾਨਾਂ ਨੂੰ ਆਪਣੇ ਸ਼ਾਨਾਮੱਤੇ ਸਿੱਖ ਇਤਿਹਾਸ ਦੇ ਮਹਾਂਨਾਇਕਾਂ ਸ਼ਹੀਦਾਂ, ਮਹਾਂਪੁਰਖਾਂ ਅਤੇ ਗੁਰਬਾਣੀ ਤੋਂ ਸੇਧ ਲੈਂਦਿਆਂ ਗੁਰੂ ਸਾਹਿਬਾਨਾਂ ਵੱਲੋਂ ਬਖਸ਼ੀ ਸਰਦਾਰੀ ‘ਸਾਬਤ ਸੂਰਤ ਦਸਤਾਰ ਸਿਰਾ’ ਦੇ ਧਾਰਨੀ ਬਣ ਦੇਸ਼, ਕੌਮ ਅਤੇ ਧਰਮ ਦੀ ਸੇਵਾ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਜਲੌਰ ਸਿੰਘ, ਗੁਰਵਿੰਦਰ ਸਿੰਘ, ਹਰਸਿਮਰਨ ਸਿੰਘ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *