Thu. Oct 17th, 2019

ਕਾਂਗਰਸੀਆਂ ਨੇ ਘੇਰਿਆ ਥਾਣਾ ਹਰੀਕੇ

ਕਾਂਗਰਸੀਆਂ ਨੇ ਘੇਰਿਆ ਥਾਣਾ ਹਰੀਕੇ
ਮਾਮਲਾ ਦਲਿਤ ਪਰਵਾਰ ਦਾ ਘਰ ਤੋੜੇ ਜਾਣ ਪਿੱਛੋਂ ਸਦਮੇ ਕਾਰਨ ਹੋਈ ਬਜੁਰਗ ਦੀ ਮੌਤ ਦਾ

19trnp22ਹਰੀਕੇ ਪੱਤਣ, 19 ਸਤੰਬਰ (ਪ.ਪ.): ਬੀਤੇ ਦਿਨੀਂ ਪਿੰਡ ਬੂਹ ਵਿਖੇ ਅਕਾਲੀ ਸਰਪੰਚ ਵੱਲੋਂ ਕਥਿਤ ਤੌਰ ‘ਤੇ ਦਲਿਤ ਜੋਗਾ ਸਿੰਘ ਦਾ ਜੇ ਸੀ ਬੀ ਨਾਲ ਘਰ ਢਾਹੇ ਜਾਣ ਤੋਂ ਸਦਮੇ ਕਾਰਨ ਉਸ ਦੇ ਪਿਤਾ ਰਤਨ ਸਿੰਘ ਦੀ ਮੌਤ ਹੋ ਗਈ ਜਿਸ ਨੂੰ ਲੈ ਕੇ ਵਿਧਾਨ ਸਭਾ ਪੱਟੀ ਦੇ ਕਾਂਗਰਸੀਆਂ ਨੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਥਾਨਾ ਹਰੀਕੇ ਮੂਹਰੇ ਧਰਨਾ ਲਗਾ ਦਿੱਤਾ। ਧਰਨਾਕਾਰੀਆਂ ਦੀ ਮੰਗ ਸੀ ਕਿ ਦੋਸ਼ੀਆਂ ਖਿਲਾਫ ਪਰਚਾ ਦਰਜ ਕਰਕੇ ਦਲਿਤ ਪਰਵਾਰ ਨੂੰ ਇਨਸਾਫ ਦਿੱਤਾ ਜਾਵੇ। ਇਸ ਮੌਕੇ ਬੋਲਦਿਆਂ ਹਰਮਿੰਦਰ ਗਿੱਲ ਨੇ ਕਿਹਾ ਕਿ ਬਾਦਲਾਂ ਵਿੱਚ ਤਾਂ ਪਹਿਲਾਂ ਹੀ ਸੀ ਹੁਣ ਅਕਾਲੀ ਸਰਪੰਚਾਂ ਵਿੱਚ ਵੀ ਅਯਰੰਗਜ਼ੇਬ ਦੀ ਰੂਹ ਪ੍ਰਵੇਸ਼ ਕਰ ਗਈ ਹੈ। ਅਕਾਲੀ ਸਰਕਾਰ ਨੇ ਲੋਕਾਂ ‘ਤੇ ਜੁਲਮਾਂ ਦਾ ਰਿਕਾਰਡ ਤੋੜ ਦਿੱਤਾ ਹੈ ਅਤੇ ਸਰਕਾਰ ਤੋਂ ਹਰ ਵਰਗ ਬੇਹੱਦ ਦੁਖੀ ਹੈ। ਉਨਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਬੱਸਾਂ ‘ਤੇ ਪੋਸਟਰ ਚਿਪਕਾ ਕੇ ਲੋੜਵੰਦਾਂ ਨੂੰ ਪੱਕੇ ਮਕਾਨ ਬਣਾ ਕੇ ਦੇਣ ਦਾ ਗੁਣਗਾਣ ਕਰਦੀ ਨਹੀਂ ਥੱਕਦੀ ਪਰ ਜ਼ਮੀਨੀ ਪੱਧਰ ‘ਤੇ ਹਕੀਕਤ ਇਹ ਹੈ ਕਿ ਇੰਨਾਂ ਪਲਾਟਾਂ ਦੀ ਆੜ ਵਿੱਚ ਅਕਾਲੀ ਆਗੂ ਦਲਿਤਾਂ ਨੂੰ ਮਾਰ ਰਹੇ ਹਨ। ਉਨਾਂ ਪੁਲਸ ਪ੍ਰਸਾਸ਼ਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਰਤਨ ਸਿੰਘ ਦੇ ਭੋਗ ਪੈਣ ਤੱਕ ਰਤਨ ਸਿੰਘ ਦੀ ਮੌਤ ਦਾ ਕਾਰਨ ਬਣੇ ਅਕਾਲੀ ਆਗੂ ਖਿਲਾਫ ਪਰਚਾ ਦਰਜ ਕਰਕੇ ਦੋਸ਼ੀਆਂ ਨੂੰ ਕਾਬ” ਨਾ ਕੀਤਾ ਗਿਆ ਤਾਂ ਹਰੀਕੇ ਹੈੱਡ ਵਰਕਸ ‘ਤੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੁਲਸ ਪ੍ਰਸਾਸ਼ਨ ਦੀ ਹੋਵੇਗੀ। ਇਸ ਮੌਕੇ ਨਵਰੀਤ ਸਿੰਘ ਜੱਲੇਵਾਲ, ਪ੍ਰਤਾਪ ਸਿੰਘ ਠੱਠੀਆਂ ਅਤੇ ਜੁਗਿੰਦਰਪਾਲ ਬੇਦੀ ਨੇ ਵੀ ਧਰਨਾਕਾਰੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਰੋਸ਼ਨ ਲਾਲ ਚੌਧਰੀ, ਗੁਰਸੇਵਕ ਸਿੰਘ ਬੁਰਜ, ਪ੍ਰਭਜੀਤ ਸਿੰਘ ਕਿਰਤੋਵਾਲ, ਮੋਹਿਤ ਪੁਰੀ, ਬੀਬੀ ਮਾਇਆ, ਹਰਭੇਜ ਸਿੰਘ ਬੱਬਾ, ਰਾਜਵਿੰਦਰ ਸਿੰਘ ਰੂੜੀਵਾਲਾ, ਤੀਰਥ ਸਿੰਘ ਬੂਹ ਹਵੇਲੀਆਂ, ਡਾਕਟਰ ਜਗਪ੍ਰੀਤ ਸਿੰਘ ਬੂਹ, ਜਸਕਰਨ ਸਿੰਘ, ਸੁਖਦੇਵ ਸਿੰਘ ਭੌਰਾ, ਲਖਬੀਰ ਸਿੰਘ ਹਰੀਕੇ ਆਦਿ ਤੋਂ ਇਲਾਵਾ ਮ੍ਰਿਤਕ ਰਤਨ ਸਿੰਘ ਦਾ ਪਰਵਾਰ ਤੇ ਰਿਸ਼ਤੇਦਾਰ ਵੀ ਧਰਨੇ ਵਿੱਚ ਸ਼ਾਮਲ ਸਨ।

ਮਾਮਲੇ ਸਬੰਧੀ ਜਿਲਾ ਪੁਲਸ ਮੁਖੀ ਨੂੰ ਕਾਰਵਾਈ ਦੇ ਦਿੱਤੇ ਆਦੇਸ਼-ਡਾਕਟਰ ਰਾਜ ਕੁਮਾਰ ਵੇਰਕਾ

ਪੀੜਤ ਦਲਿਤ ਜੋਗਾ ਸਿੰਘ ਨੇ ਕੌਮੀ ਐੱਸ ਟੀ ਐੱਸ ਸੀ ਕਮਿਸ਼ਨ ਦੇ ਵਾਈਸ ਚੇਅਰਮੈਨ ਡਾਕਟਰ ਰਾਜ ਕੁਮਾਰ ਵੇਰਕਾ ਨੂੰ ਵੀ ਲਿਖਤੀ ਤੌਰ ‘ਤੇ ਜਾਣੂ ਕਰਵਾਇਆ ਸੀ ਜਿਸ ‘ਤੇ ਉਨਾਂ ਜਿਲਾ ਪੁਲਸ ਮੁਖੀ ਮਨਮੋਹਨ ਕੁਮਾਰ ਸ਼ਰਮਾ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਲਈ ਲਿਖਤੀ ਆਦੇਸ਼ ਜਾਰੀ ਕੀਤੇ ਜਾ ਚੁੱਕੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਡਾ ਵੇਰਕਾ ਨੇ ਕਿਹਾ ਕਿ ਜੇਕਰ ਹਰੀਕੇ ਪੁਲਸ ਨੇ ਦਲਿਤਾਂ ਨੂੰ ਇਨਸਾਫ ਦੇਣ ਵਿੱਚ ਅਕਾਲੀ ਆਗੂਆਂ ਦੀ ਸ਼ਹਿ ‘ਤੇ ਕੋਈ ਆਨਾਕਾਨੀ ਕੀਤੀ ਤਾਂ ਜਿਲਾ ਪੁਲਸ ਮੁਖੀ ਨੂੰ ਵੀ ਤਲਬ ਕੀਤਾ ਜਾਵੇਗਾ।

Leave a Reply

Your email address will not be published. Required fields are marked *

You may have missed

ਪੰਜਾਬ ਦੇ ਸਕੂਲਾਂ ਵਿੱਚ ਜ਼ਬਰਦਸਤੀ ਹਿੰਦੀ ਇਕਾਂਗੀ ਨਾਟਕ ਖਿਡਾਏ ਜਾਣ ਦੇ ਜਾਰੀ ਹੋਏ ਤੁਗਲਕੀ ਫ਼ਰਮਾਨ ਦੀ ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਨੇ ਕੀਤੀ ਸਖ਼ਤ ਨਿਖੇਧੀ ਸੰਗਰੂਰ, 17 ਅਕਤੂਬਰ (ਕਰਮ ਸਿੰਘ ਜਖ਼ਮੀ): ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਨੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਜ਼ਬਰਦਸਤੀ ਹਿੰਦੀ ਇਕਾਂਗੀ ਨਾਟਕ ਖਿਡਾਏ ਜਾਣ ਦੇ ਜਾਰੀ ਹੋਏ ਤੁਗਲਕੀ ਫ਼ਰਮਾਨ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਕੂਲ ਮੁਖੀਆਂ ਨੂੰ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਨ੍ਹਾਂ ਨੇ ਆਪਣੇ ਸਕੂਲਾਂ ਵਿੱਚ ਥੀਏਟਰ ਦੀ ਸ਼ੁਰੂਆਤ ਕਰਵਾਉਂਦੇ ਹੋਏ ਇਕਾਂਗੀਆਂ ਦਾ ਮੰਚਨ ਕਰਵਾਉਣਾ ਹੈ। ਇਹ ਇਕਾਂਗੀ ਨਾਟਕ ਸਿਰਫ਼ ਹਿੰਦੀ ਵਿੱਚ ਹੀ ਖੇਡੇ ਜਾਣਗੇ ਅਤੇ ਇਹ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਹੋਣੇ ਜ਼ਰੂਰੀ ਹਨ। ਵਿਚਾਰ ਚਰਚਾ ਵਿੱਚ ਹਿੱਸਾ ਲੈਂਦਿਆਂ ਡਾ. ਮੀਤ ਖਟੜਾ, ਡਾ. ਇਕਬਾਲ ਸਿੰਘ, ਡਾ. ਸੁਖਵਿੰਦਰ ਸਿੰਘ ਪਰਮਾਰ, ਦਲਬਾਰ ਸਿੰਘ ਚੱਠੇ ਸੇਖਵਾਂ, ਕਰਮ ਸਿੰਘ ਜ਼ਖ਼ਮੀ, ਰਜਿੰਦਰ ਸਿੰਘ ਰਾਜਨ, ਜਗਜੀਤ ਸਿੰਘ ਲੱਡਾ, ਸੁਖਵਿੰਦਰ ਸਿੰਘ ਲੋਟੇ, ਸੁਖਵਿੰਦਰ ਕੌਰ ਸਿੱਧੂ, ਕੁਲਵੰਤ ਖਨੌਰੀ, ਗੁਰਪ੍ਰੀਤ ਸਿੰਘ ਸਹੋਤਾ, ਸਤਪਾਲ ਸਿੰਘ ਲੌਂਗੋਵਾਲ, ਸਰਬਜੀਤ ਸਿੰਘ ਸੰਧੂ, ਸੁਖਵਿੰਦਰ ਕੌਰ ਹਰਿਆਓ, ਧਰਮਵੀਰ ਸਿੰਘ, ਮੀਤ ਸਕਰੌਦੀ, ਸੁਰਜੀਤ ਸਿੰਘ ਮੌਜੀ, ਲਾਭ ਸਿੰਘ ਝੱਮਟ, ਲਵਲੀ ਬਡਰੁੱਖਾਂ, ਗੋਬਿੰਦ ਸਿੰਘ ਤੂਰਬਨਜਾਰਾ, ਸਰਬਜੀਤ ਸੰਗਰੂਰਵੀ ਅਤੇ ਜੱਗੀ ਮਾਨ ਆਦਿ ਸਾਹਿਤਕਾਰਾਂ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨਾਲ ਇਹ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪੰਜਾਬੀ ਭਾਸ਼ਾ ਨੂੰ ਨੁੱਕਰੇ ਲਾਉਣ ਦੀ ਨੀਤੀ ਤਿਆਗ ਕੇ ਇਸ ਦਾ ਬਣਦਾ ਮਾਣ ਸਤਿਕਾਰ ਬਹਾਲ ਕਰਨ ਵੱਲ ਧਿਆਨ ਦੇਵੇ।

%d bloggers like this: