ਕਾਂਗਰਸੀ ਉਮੀਦਵਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਤਖ਼ਤ ਸਾਹਿਬ ‘ਤੇ ਨਤਮਸਤਕ ਹੋ ਕੇ ਕੀਤਾ ਆਪਣੀ ਚੋਣ ਮੁਹਿੰਮ ਦਾ ਆਗਾਜ਼

ss1

ਕਾਂਗਰਸੀ ਉਮੀਦਵਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਤਖ਼ਤ ਸਾਹਿਬ ‘ਤੇ ਨਤਮਸਤਕ ਹੋ ਕੇ ਕੀਤਾ ਆਪਣੀ ਚੋਣ ਮੁਹਿੰਮ ਦਾ ਆਗਾਜ਼
ਹਲਕਾ ਵਿਧਾਇਕ ਕਾਂਗਰਸੀ ਵਰਕਰਾਂ ਨੂੰ ਧਮਕਾਉਣ ਤੋਂ ਬਾਜ ਆਵੇ- ਖੁਸ਼ਬਾਜ਼ ਜਟਾਣਾ

ਤਲਵੰਡੀ ਸਾਬੋ, 20 ਦਸੰਬਰ (ਗੁਰਜੰਟ ਸਿੰਘ ਨਥੇਹਾ)- ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਐਲਾਨੇ ਗਏ ਕਾਂਗਰਸੀ ਉਮੀਦਵਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਅੱਜ ਆਪਣੀ ਚੋਣ ਮੁਹਿੰਮ ਦਾ ਆਗਾਜ਼ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕਰ ਦਿੱਤਾ।ਇਸਤੋਂ ਪਹਿਲਾਂ ਖੁਸ਼ਬਾਜ਼ ਜਟਾਣਾ ਨੇ ਸ਼ਹਿਰ ਅੰਦਰ ਰੋਡ ਸ਼ੋਅ ਵੀ ਕੀਤਾ ਜਿਸ ਦੌਰਾਨ ਹਜ਼ਾਰਾਂ ਦੀ ਤਦਾਦ ਵਿੱਚ ਵਰਕਰ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ।

           ਕਾਂਗਰਸੀ ਉਮੀਦਵਾਰ ਖੁਸ਼ਬਾਜ਼ ਜਟਾਣਾ ਵੱਲੋਂ ਤਖ਼ਤ ਸਾਹਿਬ ‘ਤੇ ਨਤਮਸਤਕ ਹੋਣ ਤੋਂ ਪਹਿਲਾਂ ਉਨ੍ਹਾਂ ਦੇ ਸਮੱਰਥਕ ਵੱਡੀ ਤਦਾਦ ਵਿੱਚ ਸਥਾਨ ਨਿਸ਼ਾਨ-ਏ-ਖਾਲਸਾ ਚੌਂਕ ਵਿੱਚ ਇਕੱਤਰ ਹੋ ਗਏ।ਜਿੱਥੇ ਸੰਬੋਧਨ ਕਰਦਿਆਂ ਖੁਸ਼ਬਾਜ਼ ਸਿੰਘ ਜਟਾਣਾ ਨੇ ਵਰਕਰਾਂ ਨੂੰ 2017 ਦੀਆਂ ਚੋਣਾਂ ਲਈ ਕਮਰਕੱਸੇ ਕੱਸ ਲੈਣ ਦੀ ਅਪੀਲ ਕਰਦਿਆਂ ਕਿ ਪੂਰੇ ਹਲਕੇ ਅੰਦਰ ਹੀ ਨਹੀਂ ਬਲਕਿ ਪੰਜਾਬ ਵਿੱਚ ਕਾਂਗਰਸ ਦੀ ਹਨ੍ਹੇਰੀ ਚੱਲ ਰਹੀ ਹੈ ਤੇ ਕੋਈ ਵੀ ਵਿਰੋਧੀ ਪਾਰਟੀ ਕਾਂਗਰਸ ਮੂਹਰੇ ਟਿਕ ਨਹੀਂ ਸਕੇਗੀ।ਜਟਾਣਾ ਨੇ ਕਿਹਾ ਕਿ ਉਹ ਹਲਕਾ ਤਲਵੰਡੀ ਸਾਬੋ ਦੀ ਸੀਟ ਸਾਰੇ ਵਰਕਰਾਂ ਦੀ ਮਿਹਨਤ ਨਾਲ ਜਿੱਤ ਕੇ ਕਾਂਗਰਸ ਦੀ ਝੋਲੀ ਵਿੱਚ ਪਾ ਕੇ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਯੋਗਦਾਨ ਪਾਉਣਗੇ। ਜਟਾਣਾ ਨੇ ਕਿਹਾ ਕਿ ਹਲਕੇ ਅੰਦਰ ਕਾਂਗਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖ ਕੇ ਅਕਾਲੀ ਦਲ ਦਾ ਵਿਧਾਇਕ ਕਾਂਗਰਸ ਦੇ ਸਮਰੱਥਕਾਂ ਨੂੰ ਡਰਾ-ਧਮਕਾ ਰਿਹਾ ਹੈ ਤੇ ਉਨ੍ਹਾਂ ‘ਤੇ ਪਰਚੇ ਪਵਾਉਣ ਦੀ ਗੱਲ ਕਰ ਰਿਹਾ ਹੈ, ਜਿਸਤੇ ਜਟਾਣਾ ਨੇ ਵਿਧਾਇਕ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਕਾਂਗਰਸੀ ਵਰਕਰਾਂ ਨੂੰ ਧਮਕਾਉਣਾ ਤੋਂ ਬਾਜ ਆਵੇ।ਉਨ੍ਹਾਂ ਕਿਹਾ ਕਿ ਉਹ ਕਾਂਗਰਸੀ ਵਰਕਰਾਂ ਨਾਲ ਧੱਕਾ ਨਹੀਂ ਹੋਣ ਦੇਣਗੇ ਤੇ ਅਕਾਲੀਆਂ ਦਾ ਵਧੀਕੀਆਂ ਦਾ ਮੂੰਹ ਤੋੜ ਜਵਾਬ ਦੇਣਗੇ।ਖੁਸ਼ਬਾਜ਼ ਜਟਾਣਾ ਨੇ ਅੱਗੇ ਕਿਹਾ ਕਿ ਅਕਾਲੀ ਦਲ ਦੀ ਰਾਜਕਾਲ ਦੌਰਾਨ ਪੰਜਾਬ ਦੀ ਦੁਰਦਸ਼ਾ ਹੋਈ ਪਈ ਹੈ ਤੇ ਹਰ ਵਰਗ ਇੰਨ੍ਹਾਂ ਤੋਂ ਬੁਰੀ ਤਰ੍ਹਾਂ ਦੁਖੀ ਹੋ ਚੁੱਕਾ ਹੈ ਪਰ 2017 ਦੀਆਂ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਆਉਣ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਫਿਰ ਤੋਂ ਪੰਜਾਬ ਨੂੰ ਖੁਸ਼ਹਾਲ ਬਣਾਇਆ ਜਾਵੇਗਾ।ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਨਰਿੰਦਰ ਸਿੰਘ ਭੁਲੇਰੀਆਂ ਤੇ ਲਖਵਿੰਦਰ ਸਿੰਘ ਲੱਖਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਵੀ ਸੰਬੋਧਨ ਕੀਤਾ।

            ਇਸ ਤੋਂ ਬਾਅਦ ਕਾਂਗਰਸੀ ਉਮੀਦਵਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਵੱਡੇ ਇਕੱਠ ਸਮੇਤ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਦੇ ਨਾਲ-ਨਾਲ ਚੋਣਾਂ ਵਿੱਚ ਸਫਲਤਾ ਦੀ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਤਖ਼ਤ ਸਾਹਿਬ ਦੇ ਨਾਲ ਸਥਿੱਤ ਇਤਿਹਾਸਸਿਕ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਜਿੱਥੇ ਪ੍ਰਬੰਧਕ ਬਾਬਾ ਛੋਟਾ ਸਿੰਘ ਨੇ ਕਾਂਗਰਸੀ ਉਮੀਦਵਾਰ ਨੂੰ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ।

            ਇਸ ਮੌਕੇ ਖੁਸ਼ਬਾਜ਼ ਜਟਾਣਾ ਨਾਲ ਟਹਿਲ ਸਿੰਘ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ, ਸੰਦੀਪ ਸਿੰਘ ਭੁੱਲਰ ਜ਼ਿਲ੍ਹਾ ਜਨਰਲ ਸਕੱਤਰ, ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ, ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਨਵਦੀਪ ਸਿੰਘ ਗੋਲਡੀ, ਲਖਵਿੰਦਰ ਸਿੰਘ ਲੱਖਾ ਸਕੱਤਰ, ਬਰਿੰਦਰ ਬੇਗਾ ਚੇਅਰਮੈਨ ਯੂਥ ਐਂਡ ਵੈਲਫੇਅਰ ਸੈੱਲ ਬਠਿੰਡਾ, ਨਵਇੰਦਰ ਸਿੰਘ ਨਵੀਂ ਸੂਬਾਈ ਜਨਰਲ ਸਕੱਤਰ ਜੱਟ ਮਹਾਂ ਸਭਾ, ਬੇਅੰਤ ਸਿੰਘ ਬੰਗੀ ਬਲਾਕ ਪ੍ਰਧਾਨ ਰਾਮਾਂ ਮੰਡੀ, ਖੁਸ਼ਦੀਪ ਸਿੰਘ ਗਿੱਲ ਜ਼ਿਲ੍ਹਾ ਉਪ ਪ੍ਰਧਾਨ ਐਨ. ਐੱਸ. ਯੂ. ਆਈ, ਬਲਜਿੰਦਰ ਸਿੰਘ ਤਿਓਣਾ, ਗੁਰਤੇਜ ਸਿੰਘ ਭੁਰੂ ਕਣਕਵਾਲ, ਦਿਲਪ੍ਰੀਤ ਸਿੰਘ ਜਗਾ, ਰਾਜੂ ਮਾਨ ਬਲਾਕ ਪ੍ਰਧਾਨ ਐਨ.ਐੱਸ.ਯੂ.ਆਈ, ਹਿੰਮਤ ਸਿੱਧੂ, ਨਵਦੀਪ ਧਾਲੀਵਾਲ, ਗੁਰਪ੍ਰੀਤ ਸਿੰਘ ਕੀਪਾ, ਮੀਤਾ ਸ਼ੇਖਪੁਰਾ, ਜਸਕਰਨ ਸਿੰਘ ਗੁਰੂਸਰ ਤੋਂ ਇਲਾਵਾ ਵੱਡੀ ਤਦਾਦ ਵਿੱਚ ਕਾਂਗਰਸੀ ਵਰਕਰ ਤੇ ਆਗੂ ਮੌਜੂਦ ਸਨ।

Share Button

Leave a Reply

Your email address will not be published. Required fields are marked *