ਕਾਂਗਰਸ ਅਤੇ ਆਪ ਨੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ: ਅਕਾਲੀ ਆਗੂ

ਕਾਂਗਰਸ ਅਤੇ ਆਪ ਨੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ: ਅਕਾਲੀ ਆਗੂ
2017 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਭਾਜਪਾ ਸਰਕਾਰ ਭਾਰੀ ਬਹੁਮਤ ਨਾਲ ਜਿੱਤੇਗੀ

08-10-16-gholia-04ਬਾਘਾ ਪੁਰਾਣਾ,8 ਅਕਤੂਬਰ (ਸਭਾਜੀਤ ਪੱਪੂ, ਕੁਲਦੀਪ ਘੋਲੀਆ)-ਅਕਾਲੀ-ਭਾਜਪਾ ਹੀ ਇੱਕ ਅਜਿਹੀ ਸਰਕਾਰ ਹੈ ਜਿਸ ਨੇ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਪੰਜਾਬ ਦੀ ਸਤਾ ਤੇ ਕਾਬਜ਼ ਕਾਂਗਰਸ ਨਾਲੋਂ 9 ਸਾਲਾਂ ਅੰਦਰ ਵਧੇਰੇ ਵਿਕਾਸ ਕਰਵਾਇਆ ਹੈ ਅਤੇ ਅਕਾਲੀ ਭਾਜਪਾ ਸਰਕਾਰ ਆਪਣੇ ਵਿਕਾਸ ਦੇ ਮੁੱਦੇ ਤੇ ਹੀ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਰਕਿਟ ਕਮੇਟੀ ਦੇ ਚੇਅਰਮੈਨ ਹਰਮੇਲ ਸਿੰਘ ਮੌੜ ਅਤੇ ਹਲਕਾ ਵਿਧਾਇਕ ਮਹੇਸ਼ਇੰਦਰ ਸਿੰਘ ਦੇ ਸਪੁੱਤਰ ਐਡਵੋਕੇਟ ਧਰਮਪਾਲ ਡੀ.ਪੀ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਆਪ ਅਤੇ ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅਕਾਲੀ ਭਾਜਪਾ ਦੇ ਵਧੇਰੇ ਵਿਕਾਸ ਕੰਮਾਂ ਕਾਰਨ ਹੀ ਦੋ ਵਾਰ ਅਕਾਲੀ ਭਾਜਪਾ ਸਰਕਾਰ ਪੰਜਾਬ ਦੀ ਸਤਾ ਤੇ ਕਾਬਜ਼ ਰਹਿ ਚੁੱਕੀ ਹੈ ਅਤੇ ਇਸ ਵਾਰ ਹੈਟ੍ਰਿਕ ਮਾਰਨ ਲਈ ਵੀ ਤਿਆਰ ਬਰ ਤਿਆਰ ਹੈ। ਉਨਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਸਾਰੇ ਵਰਗਾਂ ਨੂੰ ਵਧੇਰੇ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਲੋਕ ਇਨਾਂ ਦਾ ਲਾਹਾ ਵੀ ਲੈ ਰਹੇ ਹਨ। ਉਨਾਂ ਕਿਹਾ ਕਿ ਕਾਂਗਰਸ ਨੇ ਤਾਂ ਹਮੇਸ਼ਾ ਹੀ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ ਅਤੇ ਹੁਣ ਨਵੀਂ ਬਣੀ ਆਮ ਆਦਮੀ ਪਾਰਟੀ ਜਿਸ ਦਾ ਆਪਣਾ ਕੋਈ ਬਜੂਦ ਨਹੀਂ ਹੈ ਅਤੇ ਇਹ ਝਾੜੂ ਤਾਂ ਤੀਲਾ ਤੀਲਾ ਹੋ ਗਿਆ ਹੈ ਅਤੇ ਇਸ ਦੀਆਂ ਗਲਤ ਨੀਤੀਆਂ ਕਾਰਨ ਹੀ ਆਮ ਆਦਮੀ ਪਾਰਟੀ ਦੇ ਆਗੂ ਪਾਰਟੀ ਤੋਂ ਵੱਖ ਹੋ ਰਹੇ ਹਨ ਜਿਸ ਤੋਂ ਲੋਕਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਇਹ ਸਿਰਫ਼ ਤੇ ਸਿਰਫ਼ ਪੰਜਾਬ ਵਾਸੀਆਂ ਨੂੰ ਗੁੰਮਰਾਹ ਹੀ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕਾਂਗਰਸੀ ਤੇ ਆਪ ਜਦੋਂ ਮਰਜ਼ੀ ਕਿਸੇ ਮੁੱਦੇ ਤੇ ਸਾਡੇ ਨਾਲ ਬਹਿਸ ਕਰ ਸਕਦੇ ਹਨ ਅਤੇ ਅਸੀਂ ਬਹਿਸ ਦਾ ਜਵਾਬ ਦੇਣ ਲਈ ਵੀ ਤਿਆਰ ਰਹਾਂਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਾਸੀਆਂ ਨੂੰ ਆਟਾ ਦਾਲ ਸਕੀਮ, ਸ਼ਗਨ ਸਕੀਮ, ਸਿਹਤ ਬੀਮਾ ਯੋਜਨਾ ਤੋਂ ਇਲਾਵਾ ਅਜਿਹੀਆਂ ਅਨੇਕਾਂ ਸਹੂਲਤਾਂ ਦਿੱਤੀਆਂ ਜਿਸ ਕਾਰਨ ਪੰਜਾਬ ਵਾਸੀ ਅਕਾਲੀ ਭਾਜਪਾ ਸਰਕਾਰ ਤੋਂ ਪੂਰੀ ਤਰਾਂ ਸੰਤੁਸ਼ਟ ਹਨ। ਇਸ ਮੌਕੇ ਉਨਾਂ ਨਾਲ ਸ਼ਹਿਰੀ ਪ੍ਰਧਾਨ ਪਵਨ ਢੰਡ, ਬਲਤੇਜ ਸਿੰਘ ਸਰਕਲ ਪ੍ਰਧਾਨ ਹਲਕਾ ਬਾਘਾ ਪੁਰਾਣਾ, ਹਲਕਾ ਯੂਥ ਦੇ ਪ੍ਰਧਾਨ ਰਣਜੀਤ ਝੀਤੇ, ਸਰਪੰਚ ਬਲਵੀਰ ਸਿੰਘ ਭੰਗੂ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: