ਕਾਂਗਰਸ ਪਾਰਟੀ ਦੀ ਜਿੱਤ ਲਈ ਕੰਪੇਨ ਗੱਡੀ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਕੀਤਾ ਗਿਆ ਪ੍ਰਚਾਰ

ss1

ਕਾਂਗਰਸ ਪਾਰਟੀ ਦੀ ਜਿੱਤ ਲਈ ਕੰਪੇਨ ਗੱਡੀ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਕੀਤਾ ਗਿਆ ਪ੍ਰਚਾਰ

raja02ਤਲਵੰਡੀ ਸਾਬੋ, 29 ਨਵੰਬਰ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਚੋਣਾਂ ਦੇ ਨੇੜੇ ਆੳਂੁਦਿਆਂ ਹੀ ਜਿੱਥੇ ਵੱਖ-ਵੱਖ ਪਾਰਟੀਆਂ ਨੇ ਆਪਣੀ ਜਿੱਤ ਲਈ ਆਪੋ ਆਪਣੇ ਤਰੀਕਿਆਂ ਰਾਹੀਂ ਪ੍ਰਚਾਰ ਸ਼ੁਰੂ ਕੀਤਾ ਹੋਇਆ ਹੈ ਉੱਥੇ ਹੀ ਅੱਜ ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਾਜਾ ਵੜਿੰਗ ਯੂਥ ਪ੍ਰਧਾਨ ਆਲ ਇੰਡੀਆ ਕਾਂਗਰਸ ਵੱਲੋਂ ਵਿੱਢੀ ਮੁਹਿੰਮ ਦੇ ਤਹਿਤ ਕਾਂਗਰਸ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਹਲਕਾ ਤਲਵੰਡੀ ਸਾਬੋ ਵਿਖੇ ਪਹੁੰਚੀ। ਜਿਥੇ ਇਸ ਗੱਡੀ ਵੱਲੋਂ ਕਾਂਗਰਸ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਭਾਗੀਵਾਂਦਰ ਦੀ ਅਗਵਾਈ ਹੇਠ ਨੇੜੇ ਦੇ ਪਿੰਡਾਂ ਵਿੱਚ ਪ੍ਰਚਾਰ ਕੀਤਾ ਗਿਆ। ਚਾਹੁੰਦਾ ਹੈ ਪੰਜਾਬ ਕੈਪਟਨ ਦੀ ਸਰਕਾਰ ਦੇ ਬੈਨਰ ਹੇਠ ਇਸ ਗੱਡੀ ਤੇ ਕਾਂਗਰਸ ਦੀ ਜਿੱਤ ਲਈ ਪ੍ਰਚਾਰ ਕੀਤਾ ਗਿਆ।

        ਕਾਂਗਰਸ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਭਾਗੀਵਾਂਦਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਹਲਕਾ ਤਲਵੰਡੀ ਸਾਬੋ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਦਿਨ ਰਾਤ ਇੱਕ ਕਰਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਅੱਜ ਪਹੁੰਚੀ ਪ੍ਰਚਾਰ ਮੁਹਿੰਮ ਵਾਲੀ ਗੱਡੀ ‘ਤੇ ਸੀਗੋਂ ਮੰਡੀ, ਨਵਾਂ ਪਿੰਡ ਅਤੇ ਹਲਕੇ ਦੇ ਹੋਰ ਕਈ ਪਿੰਡਾਂ ਵਿੱਚ ਵੀ ਪ੍ਰਚਾਰ ਕੀਤਾ ਗਿਆ। ਇਸ ਸਮੇ ਪ੍ਰਧਾਨ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਦੀ ਸਰਕਾਰ ਪੰਜਾਬ ਵਿੱਚ ਲਿਆਉਣ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹਨਾਂ ਦਾਅਵੇ ਨਾਲ ਕਿਹਾ ਕਿ ਇਸ ਵਾਰ ਸੂਬੇ ਵਿੱਚ ਕਾਂਗਰਸ ਪਾਰਟੀ ਵੱਡੀ ਜਿੱਤ ਨਾਲ ਆਪਣੀ ਸਰਕਾਰ ਬਣਾਏਗੀ ।

        ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਲਪ੍ਰੀਤ ਸਿੰਘ ਜਗਾ ਇੰਚਾਰਜ ਕਿਸਾਨ ਸੈੱਲ, ਜਸਕਰਨ ਸਿੰਘ ਗੁਰੂਸਰ ਬਲਾਕ ਜਰਨਲ ਸਕੱਤਰ ਕਾਂਗਰਸ ਕਮੇਟੀ, ਨੈਬ ਸਿੰਘ ਸਾਬਕਾ ਸਰਪੰਚ ਗੋਲੇਵਾਲਾ, ਅਜੀਜ ਖਾਨ ਉਪ ਪ੍ਰਧਾਨ ਯੂਥ ਕਾਂਗਰਸ ਹਲਕਾ ਤਲਵੰਡੀ ਸਾਬੋ, ਜੱਸਾ ਭਾਗੀਵਾਂਦਰ, ਗੋਰਾ ਸਰਾਂ ਯੂਥ ਵੈਲਫੇਅਰ ਸੈੱਲ ਹਲਕਾ ਪ੍ਰਧਾਨ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *