ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਜਿੰਮੇਵਾਰ ਹੈ -ਚੇਅਰਮੈਨ ਲੱਖੋਵਾਲ

ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਜਿੰਮੇਵਾਰ ਹੈ -ਚੇਅਰਮੈਨ ਲੱਖੋਵਾਲ

07mk01ਮਹਿਲ ਕਲਾਂ 07 ਨਵੰਬਰ (ਗੁਰਭਿੰਦਰ ਗੁਰੀ)-ਪੰਜਾਬ ਦੀਆਂ ਮੰਡੀਆਂ ਅੰਦਰ ਕਿਸਾਨਾਂ ਦੇ ਝੋਨੇ ਆਮਦ 154 ਲੱਖ ਟਨ ਦੀ ਆਮਦ ਚੋਂ 152 ਲੱਖ ਮੀਟਰਿਕ ਟਨ ਦੀ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ 1.23 ਲੱਖ ਟਨ ਬਾਕੀ ਮੰਡੀਆਂ ਵਿੱਚ ਪਈ ਹੈ ਜਿਸ ਨੂੰ ਛੇਤੀ ਹੀ ਖਰੀਦ ਲਿਆ ਜਾਵੇਗਾ। ਇਹ ਵਿਚਾਰ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪਧਾਨ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਨੇ ਪਿੰਡ ਛੀਨੀਵਾਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜਗਸੀਰ ਸਿੰਘ ਸੀਰਾ ਦੇ ਨਿਵਾਸ ਸਥਾਨ ਕਿਸਾਨਾਂ ਤੇ ਆੜਤੀਆਂ ਦੀਆਂ ਮੁਸ਼ਕਲਾਂ ਸੁਨਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤੇ। ਉਹਨਾਂ ਕਿਹਾ ਕਿ ਜਥੇਬੰਦੀ ਵੱਲੋਂ ਪੰਜਾਬ ਦੇ ਕਿਸਾਨਾਂ ਸਿਰ ਚੜੇ ਕਰਜ਼ੇ ਨੂੰ ਮੁਆਫ਼ ਕਰਾਉਣ ਅਤੇ ਜਿਣਸਾਂ ਦੇ ਭਾਅ ਡਾ ਸੁਆਮੀ ਨਾਥਨ ਦੀ ਰਿਪੋਰਟ ਅਨੁਸਾਰ ਲਾਗੂ ਕਰਾਉਣ ਲਈ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਮਿਲ ਕੇ ਮੰਗ ਕਰ ਚੁੱਕੇ ਹਾ। ਉਹਨਾਂ ਕਿਹਾ ਕਿ ਕਿਸਾਨੀ ਮਸਲਿਆਂ ਨੂੰ ਲੈ ਕੇ ਜਥੇਬੰਦੀ ਵੱਲੋਂ 18 ਨਵੰਬਰ ਨੂੰ ਯੂ ਪੀ ਅਤੇ 24 ਨਵੰਬਰ ਨੂੰ ਦਿੱਲੀ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਆਪਣੇ ਸਿਰ ਚੜੇ ਕਰਜ਼ੇ ਨੂੰ ਦੇਖਦਿਆ ਲਗਾਤਾਰ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਲਈ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਜ਼ੁੰਮੇਵਾਰ ਹੈ, ਕਿਉਂਕਿ ਪਿਛਲੇ ਸਮੇਂ ਲੰਘੀਆਂ ਲੋਕ ਸਭਾ ਚੋਣਾਂ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨੇ ਸਮੁੱਚੇ ਦੇਸ ਦੇ ਕਿਸਾਨਾਂ ਦੀਆਂ ਜਿਨਸਾਂ ਦੇ ਭਾਅ ਡਾ ਸੁਆਮੀ ਨਾਥਨ ਦੀ ਰਿਪੋਰਟ ਅਨੁਸਾਰ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਕੇਂਦਰ ਸਰਕਾਰ ਹੁਣ ਜਿਨਸਾਂ ਦੇ ਡਾ ਸੁਆਮੀ ਨਾਥਨ ਦੀਆਂ ਰਿਪੋਰਟਾਂ ਅਨੁਸਾਰ ਲਾਗੂ ਕਰਨ ਤੋਂ ਭੱਜ ਰਹੀ ਹੈ। ਇਸ ਮੌਕੇ ਉਹਨਾਂ ਕਿਸਾਨਾਂ ਨੂੰ ਇੱਕਮੁੱਠ ਹੋ ਕੇ ਜਥੇਬੰਦੀ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਸਮੇਂ ਮੰਡੀ ਬੋਰਡ ਦੇ ਐਕਸੀਅਨ ਸਤਨਾਮ ਸਿੰਘ ਚਹਿਲ, ਐਸ ਜੀ ਪੀ ਸੀ ਮੈਬਰ ਦਲਬਾਰ ਸਿੰਘ ਛੀਨੀਵਾਲ, ਸੈਕਟਰੀ ਬਰਜਿੰਦਰ ਸਿੰਘ ਧੂਰੀ, ਜਿਲਾ ਪ੍ਰਧਾਨ ਗੁਰਬਖਸ ਸਿੰਘ ਕਾਲੇਕੇ, ਗੁਰਜੰਟ ਸਿੰਘ ਵਜੀਦਕੇ, ਬਲਾਕ ਪ੍ਰਧਾਨ ਜਗਸੀਰ ਸੀਰਾ,ਹਾਕਮ ਸਿੰਘ, ਛੀਨੀਵਾਲ, ਲੇਖਾਕਾਰ ਪਰਮਿੰਦਰ ਸਿੰਘ ਪੰਜਗਰਾਈਆਂ, ਭੋਲਾ ਸਿੰਘ, ਗੁਰਚਰਨ ਸਿੰਘ, ਸਰਪੰਚ ਸੇਰ ਸਿੰਘ ਛੀਨੀਵਾਲ, ਸੁਖਵਿੰਦਰ ਸਿੰਘ, ਮੰਡੀ ਬੋਰਡ ਦੇ ਸੁਪਰਵਾਇਜਰ ਰਜਿੰਦਰ ਸਿੰਘ ਗੋਗੀ, ਮੇਜਰ ਸਿੰਘ, ਜਗਸੀਰ ਸਿੰਘ, ਗਗਨਦੀਪ ਸਿੰਘ, ਰਣਜੀਤ ਸਿੰਘ, ਮੱਘਰ ਸਿੰਘ ਅਤੇ ਗੋਰਾ ਸਿੰਘ ਅਤੇ ਬਲਵਿੰਦਰ ਸਿੰਘ ਦੁੱਗਲ ਬਖਤਗੜ ਆਦਿ ਤੋਂ ਇਲਾਵਾ ਆਗੂ ਤੇ ਵਰਕਰ ਹਾਜਰ ਸਨ। ਸਮਾਗਮ ਦੇ ਅਖੀਰ ਵਿੱਚ ਅਜਮੇਰ ਸਿੰਘ ਲੱਖੋਵਾਲ ਨੂੰ ਸੀਰਾ ਛੀਨੀਵਾਲ ਕਲਾਂ ਦੀ ਅਗਵਾਈ ਚ ਵੱਖ ਵੱਖ ਆਗੂਆਂ ਵੱਲੋਂ ਵਿਸੇਸ਼ ਸਨਮਾਨਿਤ ਕੀਤਾ ਗਿਆ।

Share Button

Leave a Reply

Your email address will not be published. Required fields are marked *

%d bloggers like this: