ਕੇਂਦਰੀ ਮੰਤਰੀ ਵਲ੍ਹੋ 10 ਪਿੰਡਾਂ ਵਿੱਚ ਸੇਵਾ ਕੇਂਦਰਾਂ ਦਾ ਉਦਘਾਟਨ

ss1

ਕੇਂਦਰੀ ਮੰਤਰੀ ਵਲ੍ਹੋ 10 ਪਿੰਡਾਂ ਵਿੱਚ ਸੇਵਾ ਕੇਂਦਰਾਂ ਦਾ ਉਦਘਾਟਨ

ਬਠਿੰਡਾ, 16 ਸਤੰਬਰ (ਪਰਵਿੰਦਰ ਜੀਤ ਸਿੰਘ): ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਉਨਾਂ ਦੇ ਪਿੰਡਾਂ ਵਿੱਚ ਹੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਥਾਪਤ ਕੀਤੇ ਸੇਵਾ ਕੇਂਦਰਾਂ ਦਾ ਅੱਜ 10 ਪਿੰਡਾਂ ਵਿਚ ਉਦਘਾਟਨ ਕੀਤਾ।
ਵਿਧਾਇਕ ਸ. ਦਰਸ਼ਨ ਸਿੰਘ ਕੋਟਫੱਤਾ ਅਤੇ ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਸਮੇਤ ਕੇਂਦਰੀ ਮੰਤਰੀ ਨੇ ਪਿੰਡ ਦਿਉਣ, ਸਿਵੀਆਂ, ਮਹਿਮਾ ਸਰਜਾ, ਭੋਖੜਾ, ਨਾਥਪੁਰਾ, ਕਲਿਆਣ ਸੁੱਖਾ, ਜੱਸੀ ਪੌ ਵਾਲੀ, ਨਰੂਆਣਾ, ਘੁੱਦਾ, ਰਾਏ ਕੇ ਕਲਾਂ ਅਤੇ ਕਾਲਝਰਾਣੀ ਵਿਚਲੇ ਸੇਵਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤੇ। ਪਿੰਡ ਮਹਿਮਾ ਸਰਜਾ ਵਿਚ ਸੇਵਾ ਕੇਂਦਰਾਂ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਜ਼ਿਲ੍ਹੇ ਵਿਚ 123 ਸੇਵਾ ਸੇਂਦਰ ਸਥਾਪਤ ਕੀਤੇ ਗਏ ਜਿਨ੍ਹਾਂ ਵਿਚੋਂ 34 ਸ਼ਹਿਰੀ ਖੇਤਰਾਂ ਅਤੇ 89 ਪਿੰਡਾਂ ਵਿਚ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਪਿੰਡਾਂ ਦੇ ਵਸਨੀਕਾਂ ਨੂੰ ਨਾਗਰਿਕ ਸੇਵਾਵਾਂ ਦੀ ਪ੍ਰਾਪਤੀ ਲਈ ਸ਼ਹਿਰ ਜਾਂ ਸਰਕਾਰੀ ਦਫ਼ਤਰਾਂ ਵਿਚ ਜਾਣ ਦੀ ਲੋੜ ਨਹੀ ਪਵੇਗੀ। ਉਨ੍ਹਾਂ ਕਿਹਾ ਕਿ ਪਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਸੁਧਾਰਾਂ ਦੇ ਖੇਤਰ ਵਿਚ ਚੁੱਕੇ ਕਦਮਾਂ ਦੀ ਸਿਰਫ਼ ਕੇਂਦਰ ਸਰਕਾਰ ਵਲੋ ਹੀ ਨਹੀਂ ਸਗੋਂ ਹੋਰਨਾ ਸੂਬਿਆਂ ਵਿਚ ਵੀ ਸਲਾਹੁਤਾ ਹੋ ਰਹੀ ਹੈ । ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਬਹੁਤ ਹੀ ਸਹਿਜੇ ਅਤੇ ਸਮਾਂਬੱਧ ਢੰਗ ਵਿੱਚ ਤੈਅ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਮੀਲ ਪੱਥਰ ਸਾਬਤ ਹੋਣਗੇ।

ਸ੍ਰੀਮਤੀ ਬਾਦਲ ਨੇ ਕਿਹਾ ਕਿ ਇਨਾਂ ਕੇਂਦਰਾਂ ਰਾਹੀਂ 62 ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆ ਜਿਨ੍ਹਾਂ ਵਿਚ ਜਨਮ ਸਰਟੀਫ਼ਿਕੇਟ, ਪੈਨਸ਼ਨ (ਬੁਢਾਪਾ/ਵਿਧਵਾ/ਅੰਗਹੀਣ), ਖੇਤੀਬਾੜੀ ਲਾਈਸੈਂਸ (ਬੀਜ/ਖਾਦਾਂ/ਕੀੜੇਮਾਰ ਦਵਾਈਆਂ), ਪਛਾਣ ਪੱਤਰ (ਅੰਗਹੀਣ/ਸੀਨੀਅਰ ਸਿਟੀਜਨ), ਹਥਿਆਰ ਲਾਇਸੰਸ, ਜਾਤੀ ਸਰਟੀਫ਼ਿਕੇਟ, ਮਾਲ ਵਿਭਾਗ ਵਿੱਚ ਪਹਿਲਾਂ ਤੋਂ ਦਰਜ ਦਸਤਾਵੇਜਾਂ ਦੀਆਂ ਕਾਪੀਆਂ, ਦਸਤਾਵੇਜਾਂ ਨੂੰ ਤਸਦੀਕ ਕਰਵਾਉਣਾ, ਮੈਰਿਜ ਰਜਿਸਟਰੇਸ਼ਨ
ਰਿਹਾਇਸ਼/ਪੇਂਡੂ/ਸਰਹੱਦੀ ਖੇਤਰ ਦੇ ਵਸਨੀਕ ਹੋਣ ਦਾ ਸਰਟੀਫ਼ਿਕੇਟ, ਭਾਰ ਰਹਿਤ ਸਰਟੀਫ਼ਿਕੇਟ ਮੁੱਖ ਤੌਰ ਤੇ ਸ਼ਾਮਲ ਹਨ।
ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਨਾਗਰਿਕ ਸੇਵਾਵਾਂ ਇੱਕੋ ਛੱਤ ਹੇਠ 4-5 ਪਿੰਡਾਂ ਦੇ ਘੇਰੇ ਵਿਚ ਹੀ ਪ੍ਰਾਪਤ ਹੋ ਜਾਇਆ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਸਮਾਂਬੱਧ ਢੰਗ ਨਾਲ ਸੇਵਾ ਦੇ ਅਧਿਕਾਰ ਤਹਿਤ ਕੰਮ ਕਰਦੇ ਹੋਏ ਲੋਕਾਂ ਨੂੰ 62 ਸੇਵਾਵਾਂ ਪ੍ਰਦਾਨ ਕਰਨਗੇ।
ਸ੍ਰੀਮਤੀ ਬਾਦਲ ਨੇ ਪਿੰਡ ਜੱਸੀ ਪੌ ਵਾਲੀ ਵਿਚ ਨੰਨੀ ਛਾਂ ਮੁਹਿੰਮ ਤਹਿਤ 122 ਲੜਕੀਆਂ ਨੂੰ ਸਿਲਾਈ ਮਸ਼ੀਨਾ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ। ਉਨ੍ਹਾਂ ਆਪਣੇ ਸਬੰਧਨ ਵਿਚ ਨੌਜਵਾਨ ਪੀੜੀ ਨੂੰ ਸੱਦਾ ਦਿੱਤਾ ਕਿ ਸਮਾਜਿਕ ਬੁਰਾਈਆਂ ਦਾ ਡਟਕੇ ਵਿਰੋਧ ਕੀਤਾ ਜਾਵੇ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਸ ਮੌਕੇ ਹੋਰਨਾਂ ਤੋ ਇਲਾਵਾ ਵਿਧਾਇਕ ਸ. ਦਰਸ਼ਨ ਸਿੰਘ ਕੋਟਫੱਤਾ, ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਡਾ. ਉਮ ਪ੍ਰਕਾਸ਼ ਸ਼ਰਮਾ, ਆਦਿ ਮੌਜੂਦ ਸਨ।

Share Button

Leave a Reply

Your email address will not be published. Required fields are marked *