ਖਾਲਸਾ ਅਕੈਡਮੀ ਨੇ ਬੱਚਿਆਂ ਨੂੰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੇ ਕਰਾਏ ਦਰਸ਼ਨ

ss1

ਖਾਲਸਾ ਅਕੈਡਮੀ ਨੇ ਬੱਚਿਆਂ ਨੂੰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੇ ਕਰਾਏ ਦਰਸ਼ਨ

09-nov-captain-mehta-03ਚੌਂਕ ਮਹਿਤਾ-09 ਨਵੰਬਰ (ਬਲਜਿੰਦਰ ਸਿੰਘ ਰੰਧਾਵਾ) ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੇ ਨਰਸਰੀ ਕਲਾਸ ਦੇ ਬੱਚਿਆਂ ਨੂੰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਚੌਂਕ ਮਹਿਤਾ ਦੇ ਦਰਸ਼ਨ ਕਰਵਾਏ ਗਏ।ਜਿਸ ਵਿੱਚ ਨਰਸਰੀ ਕਲਾਸ ਦੇ ਵਿਦਿਆਰਥੀ ਅਤੇ ਅਧਿਆਪਕ ਸ਼ਾਮਿਲ ਹੋਏ।ਬੱਚਿਆਂ ਨੇ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਸਰਵਣ ਕੀਤੀ। ਬੱਚਿਆਂ ਨੇ ਇਸ ਯਾਤਰਾ ਦਾ ਭਰਪੂਰ ਅਨੰਦ ਮਾਣਿਆ। ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ:ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਸ: ਬਾਜ ਸਿੰਘ, ਮੈਡਮ ਜੀਵਨਦੀਪ ਕੌਰ ਅਤੇ ਮੈਡਮ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਲੜ ਲਗਣ ਲਈ ਪ੍ਰੇਰਿਤ ਕੀਤਾ। ਪ੍ਰਿੰ: ਮੈਡਮ ਹਰਜਿੰਦਰ ਕੌਰ ਨੇ ਬੱਚਿਆਂ ਨੂੰ ਧਾਰਮਿਕ ਸਥਾਨਾਂ ਦੀ ਮਹਤੱਤਾ ਦੱਸਦੇ ਹੇਏ ਬੱਚਿਆਂ ਨੂੰ ਆਪਣੇ ਮਾਪਿਆਂ ਨਾਲ ਵੀ ਧਾਰਮਿਕ ਸਥਾਨ ਤੇ ਜਾਣ ਲਈ ਪ੍ਰੇਰਿਆ।

Share Button

Leave a Reply

Your email address will not be published. Required fields are marked *