ਖਾਲਸਾ ਕਾਲਜ ਬੀ.ਕਾਮ -ਭਾਗ ਪਹਿਲਾ (ਸਮੈਸਟਰ ਦੂਜਾ) ਦਾ ਨਤੀਜਾ ਰਿਹਾ ਸ਼ਾਨਦਾਰ

ss1

ਖਾਲਸਾ ਕਾਲਜ ਬੀ.ਕਾਮ -ਭਾਗ ਪਹਿਲਾ (ਸਮੈਸਟਰ ਦੂਜਾ) ਦਾ ਨਤੀਜਾ ਰਿਹਾ ਸ਼ਾਨਦਾਰ

picture1ਭਗਤਾ ਭਾਈ ਕਾ 4 ਨਵੰਬਰ (ਸਵਰਨ ਸਿੰਘ ਭਗਤਾ)ਸਥਾਨਕ ਸਹਿਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਤਿੰਨ ਸਾਲਾ ਕੋਰਸ ਬੀ .ਕਾਮ -ਭਾਗ ਪਹਿਲਾ (ਸਮੈਸਟਰ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਨੇ ਖੁਸ਼ੀ ਜਾਹਰ ਕਰਦਿਆਂ ਦੱਸਿਆ ਕਿ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ 81% ਅੰਕ ਪ੍ਰਾਪਤ ਕੀਤੇ ਹਨ। ਦੂਸਰਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਮਨਪ੍ਰੀਤ ਕੌਰ ਨੇ 75% ਅੰਕ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਮੋਨੀਕਾ ਪੁਰੀ ਨੇ 72% ਅੰਕ ਪ੍ਰਾਪਤ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥਣਾਂ ਦੀ ਇਸ ਪਾ੍ਰਪਤੀ ਉੱਪਰ ਮਾਣ ਮਹਿਸੂਸ ਕਰਦਿਆਂ ਵਿਭਾਗ ਦੇ ਮੁਖੀ ਪਲਵਿੰਦਰ ਸਿੰਘ ਨੂੰ ਵਧਾਈ ਦਿੱਤੀ ।ਉਹਨਾਂ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਅਗਲੇ ਵਿਦਿਅਕ ਵਰ੍ਹੇ ਵਿਚ ਇਸ ਕਾਲਜ ਵਿਚ ਬੀ.ਕਾਮ ਨਾਲ ਹੀ ਸਬੰਧਤ +1 ਕਾਮਰਸ ਵਿਭਾਗ ਦੀਆਂ ਕਲਾਸਾਂ ਸੁਰੂ ਹੋ ਰਹੀਆ ਅਤੇ ਖ਼ਾਲਸਾ ਕਾਲਜ ਦੇ ਵਿਦਿਆਰਥੀ ਖੇਡਾਂ ਦੇ ਨਾਲ ਨਾਲ ਵੱਖ- ਵੱਖ ਖੇਤਰਾਂ ਵਿਚ ਨਾਮਣਾ ਖੱਟ ਰਹੇ ਹਨ ਉਥੇ ਅਕਾਦਮਿਕ ਖੇਤਰ ਵਿਚ ਵੀ ਮੋਹਰੀ ਪੁਜੀਸ਼ਨਾਂ ਹਾਸਿਲ ਕਰਕੇ ਕਾਲਜ ਦਾ ਨਾਮ ਚਮਕਾ ਰਹੇ ਹਨ।ਉਨਾਂ ਪੁਜੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਵਾਰ ਫਿਰ ਲੜਕੀਆਂ ਨੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕੀਤੀ ਹੈ। ਉਹਨਾਂ ਨੇ ਵਿਦਿਆਰਥਣਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

Share Button

Leave a Reply

Your email address will not be published. Required fields are marked *