ਖਾਲਸਾ ਸਕੂਲ ਦੇ ਵਿਦਿਆਰਥੀਆਂ ਵੱਲੋ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਪ੍ਰਣ

ss1

ਖਾਲਸਾ ਸਕੂਲ ਦੇ ਵਿਦਿਆਰਥੀਆਂ ਵੱਲੋ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਪ੍ਰਣ

diwaliਸ਼੍ਰੀ ਅਨੰਦਪੁਰ ਸਾਹਿਬ, 29 ਅਕਤੂਬਰ (ਦਵਿੰਦਰਪਾਲ ਸਿੰਘ/ਅੰਕੁਸ਼): ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਅਤੇ ਇਕਬਾਲ ਸਿੰਘ ਲਾਲਪੁਰਾ ਦੀ ਯੋਗ ਅਗਵਾਈ ਹੇਠ ਚੱਲ ਰਹੇ ਐਸ ਜੀ ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਪ੍ਰਿੰ ਸੁਖਪਾਲ ਕੌਰ ਵਾਲੀਆ ਅਤੇ ਸਟਾਫ ਦੀ ਪ੍ਰੇਰਣਾ ਸਦਕਾ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ। ਪ੍ਰਿੰ ਸੁਖਪਾਲ ਕੌਰ ਵਾਲੀਆ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ਼ ਵਿੱਚ ਅੱਜ ਵਿਦਿਆਰਥੀਆਂ ਵੱਲੋਂ ਦੀਵਾਲੀ ਮਨਾਈ ਗਈ ਅਤੇ ਵਿਦਿਆਰਥੀਆਂ ਵੱਲੋਂ ਦੀਵਾਲੀ ਦੀ ਸਜਾਵਟ ਲਈ ਆਪਣੇ ਹੱਥੀਂ ਸਮਾਨ ਤਿਆਰ ਕੀਤਾ। ਪ੍ਰਿੰ ਸੁਖਪਾਲ ਕੌਰ ਵਾਲੀਆ ਅਤੇ ਸਮੂਹ ਸਟਾਫ ਨੇ ਬੱਚਿਆਂ ਦੀਆਂ ਦਾ ਇਹਨਾਂ ਕਲਾ ਕ੍ਰਿਤਾਂ ਦਾ ਅਨੰਦ ਮਾਣਿਆ ਅਤੇ ਬੱਚਿਆਂ ਦੇ ਅੰਦਰ ਛਿਪੀ ਪ੍ਰਤਿਭਾ ਦੀ ਭਰਪੂਰ ਪ੍ਰਸ਼ੰਸ਼ਾਂ ਕੀਤੀ। ਐਨ ਸੀ ਸੀ ਅਫਸਰ ਰਣਜੀਤ ਸਿੰਘ ਸੈਣੀ ਨੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਸਮੂਹ ਸਟਾਫ ਅਤੇ ਵਿਦਿਆਰਥੀਆਂ ਨੋ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ। ਇਸ ਮੌਕੇ ਡਾ ਹਰਮਨਪ੍ਰੀਤ ਸਿੰਘ, ਰੁਪਿੰਦਰ ਕੌਰ, ਸ਼ਿਵਾਨੀ, ਰਣਜੀਤ ਸਿੰਘ, ਜਸਪ੍ਰੀਤ ਸਿੰਘ, ਵਨੀਤਾ, ਅਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਪ੍ਰਭਜੋਤ ਕੌਰ, ਪਰਮਜੀਤ ਕੌਰ, ਬਲਜੀਤ ਕੌਰ ਅਤੇ ਸਮੂਹ ਸਟਾਫ ਹਾਜਰ ਸੀ।

Share Button

Leave a Reply

Your email address will not be published. Required fields are marked *