ਖਾਲਿਸਤਾਨ ਲਿਬਰੇਸ਼ਨ ਦੇ ਮੁੱਖੀ ਭਾਈ ਹਰਮਿੰਦਰ ਸਿੰਘ ਮਿੰਟੂ ਹੋਏ ਦਿੱਲੀ ਅਦਾਲਤ ਵਿਚ ਪੇਸ਼

ss1

ਖਾਲਿਸਤਾਨ ਲਿਬਰੇਸ਼ਨ ਦੇ ਮੁੱਖੀ ਭਾਈ ਹਰਮਿੰਦਰ ਸਿੰਘ ਮਿੰਟੂ ਹੋਏ ਦਿੱਲੀ ਅਦਾਲਤ ਵਿਚ ਪੇਸ਼

ਨਵੀਂ ਦਿੱਲੀ 8 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁੱਖੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਅਜ ਪੰਜਾਬ ਪੁਲਿਸ ਵਲੋਂ ਸਖਤ ਪਹਿਰੇ ਵਿਚ ਦਿੱਲੀ ਵਿੱਖੇ ਜੱਜ ਸਿੱਧਾਰਥ ਸ਼ਰਮਾ ਦੀ ਅਦਾਲਤ ਵਿਚ ਸਪੈਸ਼ਲ ਸੈਲ ਦੇ ਐਫ ਆਈ ਨੰ 66/16 ਧਾਰਾ 120 ਬੀ, 25 ਅਧੀਨ ਸਮੇਂ ਸਿਰ ਪੇਸ਼ ਕੀਤਾ ਗਿਆ । ਸਪੈਸਲ ਸੈਲ ਵਲੋ ਭਾਈ ਮਿੰਟੂ ਨੂੰ ਨਾਭਾ ਜੇਲ੍ਹ ਬ੍ਰੇਕ ਕੇਸ ਵਿਚ ਦਿੱਲੀ ਦੇ ਨਿਜਾਮੂਦੀਨ ਰੇਲਵੇ ਸਟੇਸ਼ਨ ਤੋ ਅਤੇ ਨਾਲ ਹੀ ਉਨ੍ਹਾਂ ਕੋਲੋਂ ਇਕ ਰਿਵਾਲਵਰ ਅਤੇ ਪੰਜ ਜਿੰਦਾ ਕਾਰਤੂਸ ਨਾਲ ਫੜੇ ਜਾਣ ਦਾ ਦਾਅਵਾ ਕੀਤਾ ਗਿਆ ਹੈ । ਅਜ ਚਲੇ ਮਾਮਲੇ ਵਿਚ ਜੱਜ ਸਾਹਿਬ ਛੁੱਟੀ ਤੇ ਹੋਣ ਕਰਕੇ ਕੇਸ ਵਿਚ ਕਿਸੇ ਕਿਸਮ ਦੀ ਕਾਰਵਾਈ ਨਹੀ ਹੋ ਸਕੀ ।
ਪੇਸ਼ੀ ਭੁਗਤਣ ਉਪਰੰਤ ਭਾਈ ਮਿੰਟੂ ਨੇ ਪ੍ਰੈਸ ਨਾਲ ਗਲਬਾਤ ਦੌਰਾਨ ਕਿਹਾ ਕਿ ਆਰ ਐਸ ਐਸ ਅਪਣੇ ਹਿੰਦੁਤਵਾ ਦੇ ਏਜੰਡੇ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ ਜਿਸ ਦੇ ਜੁਆਬ ਵਿਚ ਸਾਡੇ ਨੋਜੁਆਨਾਂ ਨੂੰ ਹਾਲਾਤ ਅਤੇ ਸਮੇਂ ਦੀ ਪਹਿਚਾਣ ਕਰਦੇ ਹੋਏ ਨਸ਼ਿਆਂ ਤੋਂ ਬਚਦੇ ਹੋਏ ਕੋਮੀ ਏਕਤਾ ਵਲ ਧਿਆਨ ਦੇਣਾ ਚਾਹੀਦਾ ਹੈ ਜਿਸ ਨਾਲ ਅਸੀ ਸਮੈਂ ਸਿਰ ਇਨ੍ਹਾਂ ਦੀਆਂ ਕੋਝੀਆਂ ਚਾਲਾਂ ਨੂੰ ਭਾਪਦੇ ਹੋਏ ਮੂੰਹਤੋੜਵਾ ਜੁਆਬ ਦੇ ਸਕੀਏ।
ਭਾਈ ਮਿੰਟੂ ਦੇ ਮਾਮਲੇ ਦੀ ਅਗਲੀ ਸੁਣਵਾਈ 9 ਅਤੇ 10 ਅਕਤੂਬਰ ਨੂੰ ਹੋਵੇਗੀ ।

Share Button

Leave a Reply

Your email address will not be published. Required fields are marked *