ਗਿਆਨੀ ਮੱਲ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ss1

ਗਿਆਨੀ ਮੱਲ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ
ਸੁਖਬੀਰ ਸਿੰਘ ਬਾਦਲ, ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਪ੍ਰਮੁੱਖ ਸ਼ਖਸੀਅਤਾਂ ਰਹੀਆਂ ਮੌਜੂਦ

ਸ੍ਰੀ ਅਨੰਦਪੁਰ ਸਾਹਿਬ, 18 ਅਗਸਤ(ਦਵਿੰਦਰਪਾਲ ਸਿੰਘ/ਅੰਕੁਸ਼): ਤਖਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਦੀਆਂ ਅਸਥੀਆਂ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੀ ਅਸਥਘਾਟ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਪੁ ਜੀ ਸਾਹਿਬ ਦਾ ਪਾਠ ਕੀਤਾ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ਕੀਤੀ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਗਿਆਨੀ ਮੱਲ ਸਿੰਘ ਦੀ ਸੁਪਤਨੀ ਬੀਬੀ ਗੁਰਦੇਵ ਕੌਰ, ਸਪੁੱਤਰ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਭਾਈ ਅਮਨਦੀਪ ਸਿੰਘ ਮੌਜੂਦ ਸਨ।
ਇਸ ਤੋਂ ਪਹਿਲਾਂ ਗਿਆਨੀ ਮੱਲ ਸਿੰਘ ਜੀ ਦਾ ਅੰਗੀਠਾ ਸਮੇਟਣ ਸਮੇਂ ਚੌਪਈ ਸਾਹਿਬ ਦੇ ਪਾਠ ਕੀਤੇ ਗਏ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਬਾਬਾ ਲਾਭ ਸਿੰਘ ਕਿਲਾ ਨੰਦਗੜ ਵਾਲੇ, ਬਾਬਾ ਲੱਖਾ ਸਿੰਘ ਨਾਨਕਸਰ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਜੈਪਾਲ ਸਿੰਘ ਮੰਡੀਆਂ, ਸ. ਸੁਰਜੀਤ ਸਿੰਘ ਕਾਲਾਬੂਲਾ ਤੇ ਸ. ਗੁਰਮੇਲ ਸਿੰਘ ਸੰਗਤਪੁਰਾ, ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਕਾਰਜਕਾਰੀ ਜਥੇਦਾਰ ਤਖਤ ਸ੍ਰੀ ਕੇਸਗੜ ਸਾਹਿਬ ਗਿਆਨੀ ਫੂਲਾ ਸਿੰਘ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਬਾਬਾ ਟੇਕ ਸਿੰਘ ਧਨੌਲਾ, ਬਾਬਾ ਜਰਨੈਲ ਸਿੰਘ, ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਸੰਤ ਮਹਿੰਦਰ ਸਿੰਘ ਜਨੇਰ, ਬਾਬਾ ਭੋਲਾ ਸਿੰਘ, ਬਾਬਾ ਗੁਰਦੀਪ ਸਿੰਘ ਸ਼ਹੀਦੀ ਬਾਗ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਤੀਰਥ ਸਿੰਘ, ਬਾਬਾ ਨਛੱਤਰ ਸਿੰਘ, ਬਾਬਾ ਭਾਗ ਸਿੰਘ, ਬਾਬਾ ਗੁਰਬਚਨ ਸਿੰਘ, ਤਖਤ ਸ੍ਰੀ ਕੇਸਗੜ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ, ਸ. ਮੋਹਣ ਸਿੰਘ ਢਾਏ, ਮੈਨੇਜਰ ਹਰਜੀਤ ਸਿੰਘ, ਪ੍ਰਿੰਸੀਪਲ ਹਰਸਿਮਰਨ ਸਿੰਘ, ਗਿਆਨੀ ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Share Button

Leave a Reply

Your email address will not be published. Required fields are marked *