ਗੁਰੁ ਗੋਬਿੰਦ ਸਿੰਘ ਜੀ ਦੇ 350 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਵਿਤਾ ਤੇ ਸ਼ਬਦ ਮੁਕਾਬਲੇ ਕਰਵਾਏ

ss1

ਗੁਰੁ ਗੋਬਿੰਦ ਸਿੰਘ ਜੀ ਦੇ 350 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਵਿਤਾ ਤੇ ਸ਼ਬਦ ਮੁਕਾਬਲੇ ਕਰਵਾਏ
ਮੁਕਾਬਲੇ ਵਿਚ ਜੇਤੂ ਬੱਚਿਆਂ ਨੂੰ ਜਥੇ: ਭਾਟੀਆਂ ਨੇ ਇਨਾਮ ਵੰਡੇ

1-patti-02ਪੱਟੀ 1 ਦਸਬੰਰ (ਅਵਤਾਰ ਸਿੰਘ) ਬੀਬੀ ਰਜ਼ਨੀ ਸੀਨੀ. ਸੈਕੰਡਰੀ ਸਕੂਲ ਪੱਟੀ ਵਿਖੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ 350 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਵਿਤਾ, ਭਾਸ਼ਣ, ਸ਼ਬਦ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਦੇ ਮੁੱਖ ਮਹਿਮਾਨ ਜਥੇ: ਖੁਸ਼ਵਿੰਦਰ ਸਿੰਘ ਭਾਟੀਆ ਤੇ ਅਮਰਜੀਤ ਸਿੰਘ ਵੱਲੋਂ ਆਪਣੇ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ। ਇਸ ਮੌਕੇ ਸਕੂਲ ਦੇ ਪ੍ਰਿੰ: ਸਰਬਜੀਤ ਕੌਰ ਨੇ ਗੁਰੁ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ। ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ, ਕੁਵਿਜ਼ ਤੇ ਸ਼ਬਦ ਮੁਕਾਬਲੇ ਵਿਚ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਜਥੇ: ਭਾਟੀਆ ਵੱਲੋਂ ਇਨਾਮ ਵੰਡੇ ਗਏ। ਇਸ ਮੌਕੇ ਦਲਜੀਤ ਕੌਰ, ਜਸਵਿੰਦਰ ਕੌਰ, ਨਿਸ਼ੂ ਜੈਨ, ਪ੍ਰੇਰਨਾ ਜੈਨ, ਰਾਜ ਦੁਲਾਰੀ, ਅਮਨਦੀਪ ਕੌਰ, ਬਲਵਿੰਦਰ ਕੌਰ, ਗੁਰਵੰਤ ਸਿੰਘ, ਪ੍ਰਭਦੀਪ ਸਿੰਘ, ਵਿਰਸਾ ਸਿੰਘ, ਹਰਮਨਜੀਤ ਸਿੰਘ, ਬਲਜਿੰਦਰ ਸਿੰਘ, ਵਿਰਸਾ ਸਿੰਘ, ਸੁਖਜਿੰਦਰ ਸਿੰਘ, ਗੁਰਵੰਤ ਸਿੰਘ, ਸੁਖਵਿੰਦਰ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *