ਗੁਰੂਕੁਲ ਕਾਲਜ ਦੇ ਬੀ.ਏ ਭਾਗ ਪਹਿਲਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ss1

ਗੁਰੂਕੁਲ ਕਾਲਜ ਦੇ ਬੀ.ਏ ਭਾਗ ਪਹਿਲਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ :7 ਜੂਨ (ਪਰਵਿੰਦਰਜੀਤ ਸਿੰਘ): ਪੰਜਾਬੀ ਯੂਨੀਵਰਸਿਟੀ ਵੱਲੋਂ ਦਿੱਤੇ ਨਤੀਜਿਆਂ ਵਿੱਚੋਂ ਗੁਰੂਕੁਲ ਕਾਲਜ, ਬਠਿੰਡਾ ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਤ ਦੇ ਬੀ.ਏ ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਬੀ.ਏ ਭਾਗ ਪਹਿਲਾ ਦੇ ਨਤੀਜੇ ਵਿੱਚੋਂ ਬੰਸਪਾਲ ਕੌਰ ਅਤੇ ਜਸਪ੍ਰੀਤ ਕੌਰ ਨੇ 74 9% ਅੰਕ ਹਾਸਿਲ ਕੀਤੇ ਅਤੇ ਜਮਾਤ ਵਿੱਚ ਪਹਿਲੇ ਸਥਾਨ ਤੇ ਰਹੀਆਂ। ਮਨਵੀਰ ਕੌਰ ਨੇ 74 36% ਅੰਕ ਲੈ ਕੇ ਜਮਾਤ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਕਾਜਲ ਸ਼ਰਮਾ ਨੇ 71 63% ਅੰਕ ਲੈ ਕੇ ਜਮਾਤ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ। ਮਨਦੀਪ ਕੌਰ ਨੇ 71 4% ਅੰਕ ਲੈ ਕੇ ਜਮਾਤ ਵਿੱਚੋਂ ਚੌਥਾ ਸਥਾਨ ਹਾਸਿਲ ਕੀਤਾ। ਕਾਲਜ ਦੇ ਐਮ.ਡੀ. ਸ਼੍ਰੀ ਭੂਸ਼ਣ ਕੁਮਾਰ ਗੋਇਲ ਅਤੇ ਪ੍ਰਿੰਸੀਪਲ ਸ਼੍ਰੀਮਤੀ ਬੇਅੰਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਅਤੇ ਵਧਾਈ ਦਿੱਤੀ ਅਤੇ ਪ੍ਰੋ: ਕਰਮਜੀਤ ਕੌਰ ਨੂੰ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਆਉਣ ਕਰਕੇ ਵਧਾਈ ਦਿੱਤੀ। ਪ੍ਰਿੰਸੀਪਲ ਸ਼੍ਰੀਮਤੀ ਬੇਅੰਤ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਕੇ ਵਿੱਦਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

Share Button

Leave a Reply

Your email address will not be published. Required fields are marked *