ਗੁਰੂਕੁਲ ਕਾਲਜ ਦੇ ਬੀ.ਬੀ.ਏ.ਭਾਗ ਦੂਜਾ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸਾਨਦਾਰ

ss1

ਗੁਰੂਕੁਲ ਕਾਲਜ ਦੇ ਬੀ.ਬੀ.ਏ.ਭਾਗ ਦੂਜਾ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸਾਨਦਾਰ

ਬਠਿੰਡਾ (ਪਰਵਿੰਦਰ ਜੀਤ ਸਿੰਘ)ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਵਿੱਚੋਂ ਗੁਰੂਕੁਲ ਕਾਲਜ, ਬਠਿੰਡਾ (ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਤ) ਦੇ ਬੀ.ਬੀ.ਏ.ਭਾਗ ਦੂਜਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਕਾਲਜ ਦਾ ਨਤੀਜਾ 100% ਰਿਹਾ। ਬੀ.ਬੀ.ਏ ਸਮੈਸਟਰ ਤੀਜਾ ਦੇ ਨਤੀਜੇ ਵਿੱਚੋਂ ਸੁਖਪ੍ਰੀਤ ਕੌਰ ਨੇ 76% ਅੰਕ ਹਾਸਿਲ ਕੀਤੇ ਅਤੇ ਜਮਾਤ ਵਿੱਚ ਪਹਿਲੇ ਸਥਾਨ ਤੇ ਰਹੀ। ਗਗਨਦੀਪ ਕੌਰ ਨੇ 72.2% ਅੰਕ ਲੈ ਕੇ ਜਮਾਤ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਮੁਸਕਾਨ ਨੇ 70% ਅੰਕ ਲੈ ਕੇ ਜਮਾਤ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ।ਕਾਲਜ ਦੇ ਐਮ.ਡੀ. ਸ਼੍ਰੀ ਭੂਸ਼ਣ ਕੁਮਾਰ ਗੋਇਲ ਅਤੇ ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਅਤੇ ਵਧਾਈ ਦਿੱਤੀ ਅਤੇ ਪ੍ਰੋ: ਕਰਨਦੀਪ ਸਿੰਘ ਨੂੰ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਆਉਣ ਕਰਕੇ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਕੇ ਵਿੱਦਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

Share Button

Leave a Reply

Your email address will not be published. Required fields are marked *