ਗੁਰੂ ਨਾਨਕ ਕਾਲਜ ਦੇ ਐੱਮ.ਏ. ਸੰਗੀਤ ਦਾ ਨਤੀਜਾ ਸ਼ਾਨਦਾਰ

ss1

ਗੁਰੂ ਨਾਨਕ ਕਾਲਜ ਦੇ ਐੱਮ.ਏ. ਸੰਗੀਤ ਦਾ ਨਤੀਜਾ ਸ਼ਾਨਦਾਰ

ਬੁੁਢਲਾਡਾ 31 ਅਗਸਤ (ਨਿਰਪੱਖ ਆਵਾਜ਼ ਬਿਊਰੋ): ਸਥਾਨਕ ਗੁਰੂ ਨਾਨਕ ਕਾਲਜ ਦੇ ਐੱਮ.ਏ. ਸੰਗੀਤ ਦੇ ਸ਼ੈਸ਼ਨ 201617 ਦਾ ਨਤੀਜਾ ਸ਼ਾਨਦਾਰ ਰਿਹਾ। ਵਿਭਾਗ ਮੁਖੀ ਡਾ. ਰਿਸ਼ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਮ.ਏ. ਭਾਗ ਦੂਜਾ ਦਾ ਨਤੀਜਾ 100 ਫੀਸਦੀ ਰਿਹਾ ਅਤੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ। ਪ੍ਰਭਜੋਤ ਕੌਰ ਨੇ ਪਹਿਲਾ, ਸ਼ਿਵ ਕੁਮਾਰ ਨੇ ਦੂਜਾ ਅਤੇ ਹਰਸ਼ਰਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਪੜ੍ਹਾਈ ਤੋਂ ਇਲਾਵਾ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਜ਼ੋਨਲ, ਇੰਟਰਜੋਨਲ, ਨਾਰਥ ਜੋਨ, ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ਤੱਕ ਆਪਣੀ ਕਲਾ ਦਾ ਲੋਹਾ ਮਨਵਾਇਆ ਹੈ। ਕਾਲਜ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਸ਼ਾਨਦਾਰ ਨਤੀਜਿਆਂ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਸੰਗੀਤ ਵਿਭਾਗ ਦੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਰਮਨਦੀਪ ਸਿੰਘ ਮੁਖੀ ਸਰੀਰਕ ਸਿੱਖਿਆ ਵਿਭਾਗ, ਪੋz. ਮਨਪ੍ਰੀਤ ਸਿੰਘ, ਪ੍ਰੋ. ਸਾਕਸ਼ੀ ਸ਼ਰਮਾ, ਬੇਨਤੀ ਕੌਰ ਅਤੇ ਨਰਿੰਦਰ ਸਿੰਘ ਹਾਜ਼ਿਰ ਸਨ।

Share Button

Leave a Reply

Your email address will not be published. Required fields are marked *