ਗੁਰੂ ਨਾਨਕ ਕਾਲਜ ਬੁਢਲਾਡਾ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰੂ ਨਾਨਕ ਕਾਲਜ ਬੁਢਲਾਡਾ ਦਾ ਨਤੀਜਾ ਰਿਹਾ ਸ਼ਾਨਦਾਰ

ਬੁਢਲਾਡਾ 16 ਜੂਨ (ਨਿਰਪੱਖ ਆਵਾਜ਼ ਬਿਊਰੋ): ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਐੱਮ.ਏ. (ਪੰਜਾਬੀ) ਭਾਗ ਪਹਿਲਾ, ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਸਥਾਨਕ ਗੁਰੂ ਨਾਨਕ ਕਾਲਜ ਬੁਢਲਾਡਾ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਕਿਹਾ ਕਿ ਪੰਜਾਬੀ ਵਿਭਾਗ ਨੇ ਹਮੇਸ਼ਾ ਹੀ ਨਵੇਂ ਪ੍ਰਤਿਮਾਨ ਸਥਾਪਿਤ ਕੀਤੇ ਹਨ। ਹੋਣਹਾਰ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦਾ ਮਾਤ ਭਾਸ਼ਾ ਪ੍ਰਤੀ ਮੋਹ ਸਦਕਾ ਹੀ ਨਤੀਜਾ ਸੌ ਫ਼ੀਸਦੀ ਰਿਹਾ ਹੈ। ਉਨਾਂ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਸਮਾਜ ਦੀ ਨੀਂਹ ਹੁੰਦੇ ਹਨ, ਸੰਸਥਾਵਾਂ ਵਿਦਿਆਰਥੀਆਂ ਰਾਹੀ ਆਪਣੇ ਮਨੋਰਥ ਅਗਾਂਹ ਤੋਰਦੀਆਂ ਹਨ। ਇਸ ਮੌਕੇ ਉਨਾਂ ਵਿਦਿਆਰਥੀਆਂ ਅਤੇ ਉਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ। ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਸਤਗੁਰ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ, ਅਮਨਦੀਪ ਕੌਰ, ਦਲਜੀਤ ਕੌਰ ਅਤੇ ਹਿੰਦੋ ਕੌਰ ਨੇ 8.00 ਸੀ.ਜੀ.ਪੀ.ਏ. ਲੈ ਕੇ ਕਲਾਸ ਵਿੱਚੋਂ ਪਹਿਲਾ ਸਥਾਨ ਅਤੇ ਗੀਤਾ ਰਾਣੀ ਨੇ 7.8 ਸੀ.ਜੀ.ਪੀ.ਏ. ਲੈ ਕੇ ਦੂਜਾ ਅਤੇ ਜਸਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਨੇ 7.6 ਸੀ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਨੇ ਆਪਣੇ ਨਤੀਜੇ ਦੀ ਵਿਭਾਗ ਨਾਲ ਮਿਲ ਕੇ ਖੁਸ਼ੀ ਸਾਂਝੀ ਕੀਤੀ ਅਤੇ ਵਿਭਾਗ ਵੱਲੋਂ ਉਹਨਾਂ ਨੂੰ ਸ਼ੁਭ ਕਾਮਨਾਵਾਂ ਦੇ ਨਾਲ ਨਾਲ ਪੜ੍ਹਾਈ ਦੇ ਖੇਤਰ ਵਿੱਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ। ਉਨਾਂ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਸੰਸਥਾ ਦੇ ਗੌਰਵ ਵਿੱਚ ਵਾਧਾ ਕਰਦੇ ਹਨ। ਇਸ ਮੌਕੇ ਗੁਰਦੀਪ ਸਿੰਘ ਅਤੇ ਪ੍ਰੋ. ਦੀਪਕ ਕੁਮਾਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Share Button

Leave a Reply

Your email address will not be published. Required fields are marked *

%d bloggers like this: