ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਕਰਵਾਏ ਸੁੰਦਰ ਲਿਖਾਈ ਮੁਕਾਬਲੇ

ss1

ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਕਰਵਾਏ ਸੁੰਦਰ ਲਿਖਾਈ ਮੁਕਾਬਲੇ

writing-compi-picਤਲਵੰਡੀ ਸਾਬੋ, 24 ਨਵੰਬਰ (ਗੁਰਜੰਟ ਸਿੰਘ ਨਥੇਹਾ)- ਮੰਡੀ ਦੇੇ ਨਜ਼ਦੀਕੀ ਪੈਂਦੇ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਵਿੱਚ ਸੁੰਦਰ ਲਿਖਾਈ ਦੀ ਚਿਣਗ ਪੈਦਾ ਕਰਨ ਲਈ ਤ੍ਰੈ-ਭਾਸ਼ੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਸਕੂਲ਼ ਦੇ ਚਾਰੇ ਸਦਨਾਂ ਦੇ ਕਰਵਾਏ ਇਹਨਾਂ ਮੁਕਾਬਲਿਆਂ ਦਰਮਿਆਨ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ।
ਸਕੂਲ ਦੇ ਪ੍ਰਿੰਸੀਪਲ ਸ. ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ‘ਚ ਊਧਮ ਸਿੰਘ ਸਦਨ ਨੇ ਪਹਿਲੀ ਪੁਜ਼ੀਸ਼ਨ, ਦੂਜੀ ਪੁਜ਼ੀਸ਼ਨ ਸਰਾਭਾ ਸਦਨ ਜਦੋਂ ਕਿ ਆਜ਼ਾਦ ਸਦਨ ਨੇ ਤੀਜੀ ਅਤੇ ਭਗਤ ਸਿੰਘ ਸਦਨ ਨੇ ਚੌਥੀ ਪੁਜ਼ੀਸ਼ਨ ਹਾਸਲ ਕੀਤੀ।
ਸਕੂਲ ਮੁਖੀ ਨੇ ਜਿੱਥੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਉੱਥੇ ਉਹਨਾਂ ਨੇ ਵਿਦਿਆਰਥੀਆਂ ਨਾਲ ਸੁੰਦਰ ਲਿਖਾਈ ਬਣਾਉਣ ਸੰਬੰਧੀ ਕੁੱਝ ਨੁਕਤੇ ਵੀ ਸਾਂਝੇ ਕੀਤੇ। ਇਸ ਮੌਕੇ ਸਕੂਲ ਮੈਨੇਜਿੰਗ ਡਾਇਰੈਕਟਰ ਜਸਵਿੰਦਰ ਕੌਰ ਸਿੱਧੂ, ਸੈਕਟਰੀ ਪਰਮਜੀਤ ਕੌਰ ਜਗਾ, ਗੁਰਪ੍ਰੀਤ ਕੌਰ ਮੈਨੂਆਣਾ, ਨਵਦੀਪ ਕੌਰ, ਵੀਰਪਾਲ ਕੌਰ, ਗੁਰਜੀਤ ਕੌਰ ਲਹਿਰੀ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।

Share Button

Leave a Reply

Your email address will not be published. Required fields are marked *