Tue. Jul 23rd, 2019

ਗੁ. ਚਰਨ ਕਮਲ ਭੋਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮ ਭਲਕੇ

ਗੁ. ਚਰਨ ਕਮਲ ਭੋਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮ ਭਲਕੇ

11malout06ਮਲੋਟ, 11 ਨਵੰਬਰ (ਆਰਤੀ ਕਮਲ) : ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੂਰੀ ਦੁਨੀਆ ਭਰ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ ਮਲੋਟ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇਕ ਗੁਰਮਤਿ ਸਮਾਗਮ ਭਲਕੇ 13 ਨਵੰਬਰ ਦਿਨ ਐਤਵਾਰ ਨੂੰ ਰੱਖੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿਚ ਅੱਜ ਗੁਰੂਘਰ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ ਹਨ ਅਤੇ ਭਲਕੇ ਐਤਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਚਰਨਜੀਤ ਸਿੰਘ ਖਾਲਸਾ ਦੇ ਜੱਥੇ ਵੱਲੋਂ ਵਿਸ਼ੇਸ਼ ਤੌਰ ਤੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਵੱਲੋਂ ਗੁਰਬਾਣੀ ਰਾਹੀਂ ਦਰਸਾਏ ਮਾਰਗ ਤੇ ਚੱਲਣ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਕਥਾ ਕੀਰਤਨ ਰਾਹੀਂ ਦੱਸਿਆ ਜਾਵੇਗਾ । ਬਾਬਾ ਬਲਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਪੂਰੀ ਮਾਨਵਤਾ ਨੂੰ ਭਰਮ ਭੁਲੇਖਿਆਂ ਵਿਚੋਂ ਕੱਢਣ ਲਈ ਚਾਰ ਉਦਾਸੀਆਂ ਕੀਤੀਆਂ ਗਈਆਂ ਅਤੇ ਲੋਕਾਂ ਦੇ ਘਰ ਤੱਕ ਹਜਾਰਾਂ ਕਿਲੋਮੀਟਰ ਪੈਦਲ ਯਾਤਰਾ ਕਰਦਿਆਂ ਉਹਨਾਂ ਨੂੰ ਸਿੱਧੇ ਰਸਤੇ ਪਾਇਆ ਗਿਆ । ਅਜਿਹੇ ਮਹਾਨ ਗੁਰੂ ਦਾ ਪ੍ਰਕਾਸ਼ ਪੁਰਬ ਸੰਗਤ ਨੂੰ ਪੂਰੇ ਉਤਸ਼ਾਹ ਨਾਮ ਮਨਾਉਣ ਦਾ ਸੱਦਾ ਦਿੰਦਿਆਂ ਉਹਨਾਂ ਦੱਸਿਆ ਕਿ ਇਸ ਸਬੰਧੀ ਗੁਰੂ ਕੇ ਲੰਗਰ ਵੀ ਅਤੁੱਟ ਵਰਤਨਗੇ ।

Leave a Reply

Your email address will not be published. Required fields are marked *

%d bloggers like this: