ਚੀਰਾ ਰਹਿਤ ਨਸਬੰਦੀ ਕਰਾਉਣ ਸਬੰਧੀ ਜਾਗਰੂਕਤਾ ਕੈਂਪ

ss1

ਚੀਰਾ ਰਹਿਤ ਨਸਬੰਦੀ ਕਰਾਉਣ ਸਬੰਧੀ ਜਾਗਰੂਕਤਾ ਕੈਂਪ

untitled-1ਸਾਦਿਕ, 28 ਨਵੰਬਰ (ਗੁਲਜ਼ਾਰ ਮਦੀਨਾ)-ਸਿਵਲ ਸਰਜਨ, ਫਰੀਦਕੋਟ ਡਾ. ਸੰਪੂਰਨ ਸਿੰਘ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਸੁਨੀਲ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰੂ ਨਾਨਕ ਟੈਕਸੀ ਸਟੈਂਡ ਸਾਦਿਕ ਵਿਖੇ ਚੀਰਾ ਰਹਿਤ ਨਸਬੰਦੀ ਕਰਾਉਣ ਸਬੰਧੀ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਪੀ.ਐਚ.ਸੀ ਜੰਡ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਕ੍ਰਿਸ਼ਨ ਭੱਲਾ ਦੀ ਯੋਗ ਅਗਵਾਈ ਹੇਠ ਸਮੂਹ ਡਰਾਈਵਰਾਂ, ਮਜਦੂਰਾਂ ਅਤੇ ਹੋਰ ਕਾਮਿਆਂ ਨੂੰ ਨਸਬੰਦੀ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਵਿੰਦਰ ਸਿੰਘ ਬਰਾੜ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਟੀਕਾ ਰਹਿਤ ਨਸਬੰਦੀ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਵਿੱਚ ਕੋਈ ਵੀ ਚੀਰਾ ਅਤੇ ਟਾਂਕਾ ਨਹੀ ਲਗਾਇਆ ਜਾਂਦਾ, ਇਸ ਨਾਲ ਮਰਦਾਨਾ ਤਾਕਤ , ਕਾਮਵਾਸ਼ਨਾ ਤੇ ਕੋਈ ਪ੍ਰਭਾਵ ਨਹੀ ਪਂੈਦਾ। ਇਹ ਪਰਿਵਾਰ ਨਿਯੋਜਨ ਦਾ ਸੁਰੱਖਿਅਤ ਅਤੇ ਆਸਾਨ ਤਰੀਕਾ ਹੈ। ਉਨਾਂ ਸਿਹਤ ਵਿਭਾਗ ਅਧੀਨ ਸਿਹਤ ਸੇਵਾਵਾਂ ਅਤੇ ਵੱਖ-ਵੱਖ ਸਿਹਤ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਅਤੇ ਉਨਾਂ ਨਸਬੰਦੀ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸਬੰਦੀ ਕਰਵਾਉਣ ਵਾਲੇ ਲਾਭਪਾਤਰੀ ਨੂੰ 1100 ਰੁਪਏ ਸਹਾਇਤਾ ਰਾਸ਼ੀ ਵੀ ਦਿੱਤੀ ਜਾਵੇਗੀ। ਨਸਬੰਦੀ ਕੈਂਪ 4 ਦਸੰਬਰ 2016 ਤੱਕ ਸਿਵਲ ਹਸਪਤਾਲ ਫਰੀਦਕੋਟ ਅਤੇ ਕੋਟਕਪੂਰਾ ਵਿਖੇ ਲਗਾਏ ਜਾ ਰਹੇ ਹਨ ਉਨਾਂ ਫੀਲਡ ਸਟਾਫ ਨੂੰ ਅਪੀਲ ਕੀਤੀ ਕਿ ਇਹਨਾਂ ਕੈਂਪਾਂ ਸਬੰਧੀ ਹਰ ਪਿੰਡ ਕਸਬੇ ਦੇ ਵਿਖੇ ਹੋਕਾ ਦਵਾਉਣ ਤਾਂ ਜੋ ਵੱਧ ਤੋ ਵੱਧ ਮਰੀਜ਼ ਇਨਾਂ ਕੈਂਪਾਂ ਦਾ ਲਾਭ ਲੈ ਸਕਣ। ਇਸ ਜਾਗਰੂਕਤਾ ਕੈਂਪ ਲਈ ਗੁਰੂ ਨਾਨਕ ਟੈਕਸੀ ਸਟੈਂਡ ਵੱਲੋਂ ਦਲੇਰ ਸਿੰਘ ਅਤੇ ਜਗਦੀਸ਼ ਲਾਲ ਨੇ ਸਿਹਤ ਵਿਭਾਗ ਦੇ ਨੁਮਾਇੰਦੀਆਂ ਦਾ ਧੰਨਵਾਦ ਕੀਤਾ।

Share Button

Leave a Reply

Your email address will not be published. Required fields are marked *