ਜਿਲਾ ਟ੍ਰੈਫਿਕ ਇੰਚਾਰਜ ਐਸ.ਆਈ. ਨਸੀਬ ਚੰਦ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਦੇ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ss1

ਜਿਲਾ ਟ੍ਰੈਫਿਕ ਇੰਚਾਰਜ ਐਸ.ਆਈ. ਨਸੀਬ ਚੰਦ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਦੇ ਨਿਯਮਾਂ ਬਾਰੇ ਦਿੱਤੀ ਜਾਣਕਾਰੀ

img_5176ਸ਼੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਦਵਿੰਦਰਪਾਲ ਸਿੰਘ):ਅੱਜ ਐਸ ਜੀ ਐਸ ਖਾਲਸਾ ਸੀ ਸੈ ਸਕੂਲ਼ ਵਿਖੇ ਐਸ ਐਸ ਪੀ ਰੂਪਨਗਰ ਸ਼੍ਰੀ ਵਰਿੰਦਰਪਾਲ ਸਿੰਘ ਅਤੇ ਐਸ ਪੀ ਟ੍ਰੈਫਿਕ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਜਿਲਾ ਟ੍ਰੈਫਿਕ ਇੰਚਾਰਜ ਐਸ ਆਈ ਨਸੀਬ ਚੰਦ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਦੇ ਨਿਯਮਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਉਹਨਾਂ ਨੇਂ ਵਿਦਿਆਰਥੀਆਂ ਨੂੰ ਵਹੀਕਲ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਨਾ ਕਰਨ, ਕਾਰ ਚਲਾਉਂਦੇ ਸਮੇਂ ਸੀਟ ਬੈਲਟ ਲਗਾਉਣ ਅਤੇ ਲਾਈਸੈਂਸ ਬਣਾਉਣ ਉਪਰੰਤ ਹੀ ਵਹੀਕਲ ਚਲਾਉਣ ਦੀ ਹਦਾਇਤ ਦਿੱਤੀ। ਸਕੂਲ ਕੌਆਰਡੀਨੇਟਰ ਐਨ ਸੀ ਸੀ ਅਫਸਰ ਰਣਜੀਤ ਸਿੰਘ ਸੈਣੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਉਹ ਸੜਕ ਤੇ ਚਲਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾਂ ਯਕੀਨੀ ਬਣਾਉਣ ਤਾਂ ਜੋ ਅਣਗਹਿਲੀ ਕਾਰਨ ਹੋਣ ਵਾਲੇ ਹਾਦਸਿਆਂ ਤੋੰ ਬਚਿਆ ਜਾ ਸਕੇ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਇਸ ਮੌਕੇ ਏ ਐਸ ਆਈ ਜੀਤ ਰਾਮ, ਹੌਲਦਾਰ ਦੀਦਾਰ ਸਿੰਘ, ਹੌਲਦਾਰ ਜੁਝਾਰ ਸਿੰਘ, ਰਣਜੀਤ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਕੌਰ, ਕੰਚਨ ਸ਼ਰਮਾਂ, ਸ਼ਰਨਪ੍ਰੀਤ ਕੌਰ, ਜਗਵੀਰ ਕੌਰ, ਰਵਿੰਦਰ ਕੌਰ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *