ਜਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਦਸਮੇਸ਼ ਕਾਨਵੈਂਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ss1

ਜਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਦਸਮੇਸ਼ ਕਾਨਵੈਂਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

photo-news-copyਸਰਦੂਲਗੜ੍ਹ 18 ਨਵੰਬਰ(ਗੁਰਜੀਤ ਸ਼ੀਂਹ) ਪੰਜਾਬ ਸਰਕਾਰ ਦੀਆਂ ਸਰਦ ਰੁੱਤ ਜਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਕਾਫੀ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਸ ਵਿੱਚ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੇ ਬੱਚਿਆਂ ਨੇ ਅਲੱਗ-ਅਲੱਗ ਗਰੱਪਾਂ ਦੇ ਮੁਕਾਬਲਿਆਂ ਵਿੱਚ ਕੁੱਲ 8 ਪੁਜੀਸ਼ਨਾਂ ਹਾਸਿਲ ਕੀਤੀਆਂ ਜਿਨ੍ਹਾਂ ਵਿੱਚੋਂ 2 ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ, 4 ਮੁਕਾਬਲਿਆਂ ਵਿੱਚੋਂ ਦੂਸਰਾ ਸਥਾਨ ਹਾਸਿਲ ਕਰਕੇ ਸਿਲਵਰ ਮੈਡਲ ਅਤੇ 2 ਮੁਕਾਬਲਿਆਂ ਵਿੱਚੋਂ ਤੀਸਰਾ ਸਥਾਨ ਹਾਸਿਲ ਕੀਤਾ ਬਰਾਊਨਜ ਮੈਡਲ ਹਾਸਿਲ ਕੀਤਾ।ਅੰਡਰ 14 ਦੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਅਲੀਸ਼ਾ ਰਾਣੀ ਨੇ ਹਾਈ ਜੰਪ ਵਿੱਚ ਪਹਿਲਾ ਸਥਾਨ, ਅੰਡਰ-19 ਰਮਨਦੀਪ ਕੌਰ ਨੇ (4×100) ਮੀਟਰ ਰਿਲੇਅ ਰੇਸ ਵਿੱਚੋਂ ਪਹਿਲਾ ਸਥਾਨ ਅਤੇ (4×400) ਮੀਟਰ ਰਿਲੇਅ ਰੇਸ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ।ਅੰਡਰ-14 ਸੁਖਵੀਰ ਕੌਰ ਨੇ ਡਿਸਕਸ ਥਰੋ ਵਿੱਚੋਂ ਦੂਸਰਾ ਸਥਾਨ, ਅੰਡਰ-17 ਨਵਜੋਤ ਕੌਰ ਹੈਮਰ ਥਰੋ ਵਿੱਚੋਂ ਦੂਸਰਾ ਸਥਾਨ ਅਤੇ ਰਾਜ ਕੁਮਾਰ ਨੇ 400 ਮੀਟਰ ਰੇਸ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ।ਅੰਡਰ-19 ਹਰਨੀਤ ਕੌਰ ਨੇ ਹੈਮਰ ਥਰੋ ਵਿੱਚੋਂ ਤੀਸਰਾ ਸਥਾਨ ਅੰਡਰ-14 ਰੋਬਿਨ ਕੁਮਾਰ 80 ਮੀਟਰ ਹਰਡਲਜ ਵਿੱਚੋਂ ਤੀਸਰਾ ਸਥਾਨ ਹਾਸਿਲ ਕੀਤਾ।

          ਜਿਲ੍ਹੇ ਵਿੱਚੋਂ ਇਨ੍ਹਾਂ ਪ੍ਰਾਪਤੀਆਂ ਤੇ ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਵਿਦਿਆਰਥੀਆਂ ਤੇ ਡੀਪੀਈ ਭਰਤ ਸਿੰਘ, ਪਰਮਿੰਦਰ ਕੌਰ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ।

Share Button

Leave a Reply

Your email address will not be published. Required fields are marked *