ਟੂਰਨਾਮੈਂਟ ਕਮੇਟੀ ਵਲੋਂ ਖਾਲਸਾ ਕਾਲਜ ਵਿੱਚ ਕਬੱਡੀ ਖਿਡਾਰੀਆਂ ਦਾ ਸਨਮਾਨ

ss1

ਟੂਰਨਾਮੈਂਟ ਕਮੇਟੀ ਵਲੋਂ ਖਾਲਸਾ ਕਾਲਜ ਵਿੱਚ ਕਬੱਡੀ ਖਿਡਾਰੀਆਂ ਦਾ ਸਨਮਾਨ

28photoਗੜ੍ਹਸ਼ੰਕਰ 28 ਅਕਤੂਬਰ (ਅਸ਼ਵਨੀ ਸ਼ਰਮਾ) ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਵਿਖੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਕਮੇਟੀ ਅਤੇ ਕਾਲਜ ਵਲੋਂ ਅੰਤਰਰਾਸ਼ਟਰੀ ਪੱਧਰ ‘ਤੇ ਨੈਸ਼ਨਲ ਤੇ ਪੰਜਾਬ ਸਟਾਇਲ ਕਬੱਡੀ ਵਿੱਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਅਹਿਮਦਾਬਾਦ ਵਿਖੇ ਹੋਈ ਨੈਸ਼ਨਲ ਸਟਾਇਲ ਵਰਲਡ ਕਬੱਡੀ ਕੱਪ ਵਿਚ ਆਸਟ੍ਰੇਲੀਆ ਦੀ ਟੀਮ ਵਲੋਂ 11 ਟੈਕਲ ਕਰਕੇ ਰਿਕਾਰਡ ਬਣਾਉਣ ਵਾਲੇ ਖਿਡਾਰੀ ਜਸਵੀਰ ਸਿੰਘ ਜੱਸਾ ਸਿੰਕਦਰਪੁਰ, ਰੇਡਰ ਕੁਲਦੀਪ ਸਿੰਘ ਦੀਪੂ ਆਸਟ੍ਰੇਲੀਆ, ਵਰਲਡ ਕਬੱਡੀ ਕੱਪ ਵਿਚ ਭਾਰਤ ਦੀ ਲੜਕੀਆਂ ਦੀ ਟੀਮ ਦੀ ਕਪਤਾਨੀ ਕਰਨ ਵਾਲੀ ਖਿਡਾਰਨ ਕੁਲਵਿੰਦਰ ਕੌਰ ਅਤੇ ਜਾਫੀ ਅਨੂੰ ਦਾ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ, ਡੀ.ਐੱਸ.ਪੀ. ਰਣਜੀਤ ਸਿੰਘ ਬਦੇਸ਼ਾ, ਪ੍ਰਿੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ, ਬਲਵੀਰ ਸਿੰਘ ਬੈਂਸ ਤੇ ਹੋਰ ਸਖਸ਼ੀਅਤਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਪ੍ਰੀਤ ਮਹਿੰਦਰ ਪਾਲ ਸਿੰਘ, ਡਾ. ਹਰਵਿੰਦਰ ਸਿੰਘ ਬਾਠ ਤੇ ਬਲਵੀਰ ਸਿੰਘ ਬੈਂਸ ਨੇ ਖਿਡਾਰੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ‘ਤੇ ਚਾਨਣਾ ਪਾਇਆ ਤੇ ਪਹੁੰਚੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐੱਸ.ਐੱਚ.ਓ. ਕੇਵਲ ਸਿੰਘ, ਇੰਜ. ਲਖਵਿੰਦਰ ਸਿੰਘ ਸਿਕੰਦਰਪੁਰ, ਯੋਗ ਰਾਜ ਗੰਭੀਰ, ਸੁਪਰਡੈਂਟ ਪਰਮਿੰਦਰ ਸਿੰਘ ਤੇ ਕਾਲਜ ਸਟਾਫ਼ ਹਾਜ਼ਰ ਹੋਇਆ।

Share Button

Leave a Reply

Your email address will not be published. Required fields are marked *