ਡਿਪਟੀ ਕਮਿਸ਼ਨਰ ਵੱਲੋਂ ਜਿਲਾ ਵਾਸੀਆਂ ਨੂੰ ਸੇਵਾ ਕੇਂਦਰਾਂ ਤੋਂ ਸਰਕਾਰੀ ਸੇਵਾਵਾਂ ਲੈਣ ਦੀ ਅਪੀਲ

ss1

ਡਿਪਟੀ ਕਮਿਸ਼ਨਰ ਵੱਲੋਂ ਜਿਲਾ ਵਾਸੀਆਂ ਨੂੰ ਸੇਵਾ ਕੇਂਦਰਾਂ ਤੋਂ ਸਰਕਾਰੀ ਸੇਵਾਵਾਂ ਲੈਣ ਦੀ ਅਪੀਲ
ਸੁਵਿਧਾ ਸੈਂਟਰ ਵਿੱਚ ਲੋਕਾਂ ਦੀ ਸਹੂਲਤ ਲਈ 9 ਕਾਊਟਰ ਸ਼ੁਰੂ

ਲੁਧਿਆਣਾ (ਪ੍ਰੀਤੀ ਸ਼ਰਮਾ) ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਿਲੇ ਵਿੱਚ ਸਥਾਪਿਤ ਸੇਵਾ ਕੇਂਦਰਾਂ ਵਿੱਚ ਆਪਣੇ ਕੰਮਾਂ ਲਈ ਅਪਲਾਈ ਕਰਨ ਅਤੇ ਸਰਕਾਰੀ ਸੇਵਾਵਾਂ ਲੈਣ। ਉਹਨਾਂ ਦੱਸਿਆ ਕਿ ਇਹਨਾਂ ਸੇਵਾ ਕੇਂਦਰਾਂ ਵਿੱਚ ਵੀ ਉਹਨਾਂ ਨੂੰ ਸਮਾਂਬੱਧ ਸੇਵਾਵਾਂ ਮੁਹੱਈਆ ਕੀਤੀਆਂ ਜਾਣਗੀਆ। ਇਸ ਤੋਂ ਇਲਾਵਾ ਮਿੰਨੀ ਸਕੱਤਰੇਤ ਲੁਧਿਆਣਾ ਵਿਖੇ ਸਥਾਪਿਤ ਸੁਵਿਧਾ ਸੈਂਟਰ ਵਿਖੇ ਵੀ 9 ਕਾਂਊਟਰ ਸ਼ੁਰੂ ਕਰ ਦਿੱਤੇ ਗਏ ਹਨ, ਜਿਨਾਂ ਰਾਹੀਂ ਆਮ ਨਗਰਿਕਾਂ ਨੂੰ ਨਿਰਵਿਘਨ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਇਹ ਵੀ ਦੱਸਿਆ ਕਿ ਹਲਫ਼ੀਆ ਬਿਆਨ ਤਸਦੀਕ ਕਰਨ ਸਬੰਧੀ ਤਹਿਸੀਲਦਾਰਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਕਿਸਮ ਦੀ ਪਰੇਸ਼ਾਨੀ/ਮੁਸ਼ਕਲ ਦੇ ਹੱਲ ਲਈ ਆਪਣੇ ਨਾਲ ਸਬੰਧਤ ਐਸ.ਡੀ.ਐਮਜ਼ ਨੂੰ ਮਿਲਿਆ ਜਾ ਸਕਦਾ ਹੈ।

Share Button

Leave a Reply

Your email address will not be published. Required fields are marked *