ਡੀ.ਟੀ.ੳ. ਅਰੋੜਾ ਨੇ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਮੱਥਾ ਟੇਕਿਆ

ss1

ਡੀ.ਟੀ.ੳ. ਅਰੋੜਾ ਨੇ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਮੱਥਾ ਟੇਕਿਆ

ਸ਼੍ਰੀ ਅਨੰਦਪੁਰ ਸਾਹਿਬ 1 ਨਵੰਬਰ (ਸੁਖਦੇਵ ਸਿੰਘ ਨਿੱਕੂਵਾਲ): ਨਵੇ ਆਏ ਜਿਲਾ ਟਰਾਸਪੋਰਟ ਅਫਸਰ ਰਵਿੰਦਰ ਸਿੰਘ ਅਰੋੜਾ ਨੇ ਸੁਕਰਾਨੇ ਵਜੋ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਵੀ ਸਰਵਣ ਕੀਤੀ। ਅਰੋੜਾ ਨੇ ਕਿਹਾ ਕਿ ਉਹ ਬਹੁਤ ਹੀ ਭਾਗਾ ਵਾਲੇ ਹਨ ਕਿ ਧਾਰਮਿਕ ਤੇ ਪਵਿੱਤਰ ਜਿਲੇ ਦੀ ਸੇਵਾ ਕਰਨ ਦਾ ਮੋਕਾ ਮਿਲਿਆ ਹੈ। ਜਿਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਅਰੋੜਾ ਨੇ ਕਿਹਾ ਕਿ ਟਰਾਸਪੋਰਟ ਢਾਚੇ ਨੂੰ ਸਹੀ ਕਰਨ ਲਈ ਉਹ ਹਰ ਸੰਭਵ ਯਤਨ ਕਰਨਗੇ। ਜਿਸ ਲਈ ਜਿਲਾ ਵਾਸੀ ਉਹਨਾ ਦਾ ਸਹਿਯੋਗ ਕਰਨ। ਇਸ ਤੋ ਬਾਅਦ ਸੂਚਨਾ ਦਫਤਰ ਵਿਖੇ ਉਹਨਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੋਕੇ ਸੂਚਨਾ ਅਫਸਰ ਐਡਵੋਕੇਟ ਹਰਦੇਵ ਸਿੰਘ ਹੈਪੀ, ਅਕਾਲੀ ਆਗੂ ਮਨਜਿੰਦਰ ਸਿੰਘ ਬਰਾੜ, ਗੁਰਬਖਸ਼ ਸਿੰਘ, ਨਾਇਬ ਤਹਿਸੀਲਦਾਰ ਹਰਮਨੋਹਰ ਸਿੰਘ, ਭੁਪਿੰਦਰ ਸਿੰਘ ਗਾਇਡ, ਸੁਰਜੀਤ ਸਿੰਘ ਫੋਜੀ, ਦਵਿੰਦਰ ਸਿੰਘ, ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *