ਤਖਤ ਸ਼੍ਰੀ ਕੇਸਗੜ ਸਾਹਿਬ ਤੋ ਜੈਕਾਰਿਆਂ ਵਿਚ ਗੂੰਜ ਵਿਚ ਅਗਲੇ ਪੜਾਅ ਲਈ ਰਵਾਨਾ ਹੋਈ ਜਾਗ੍ਰਿਤੀ ਯਾਤਰਾ

ss1

ਤਖਤ ਸ਼੍ਰੀ ਕੇਸਗੜ ਸਾਹਿਬ ਤੋ ਜੈਕਾਰਿਆਂ ਵਿਚ ਗੂੰਜ ਵਿਚ ਅਗਲੇ ਪੜਾਅ ਲਈ ਰਵਾਨਾ ਹੋਈ ਜਾਗ੍ਰਿਤੀ ਯਾਤਰਾ
ਅਸੀ ਵੱਡੇ ਭਾਗਾਂ ਵਾਲੇ ਹਾਂ ਜਿਨਾਂ ਨੂੰ ਆਪਣੀ ਜਿੰਦਗੀ ਵਿਚ ਇਹ ਪਾਵਨ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ: ਗਿ:ਮੱਲ ਸਿੰਘ

yatraਸ਼੍ਰੀ ਅਨੰਦਪੁਰ ਸਾਹਿਬ(ਦਵਿੰਦਰਪਾਲ ਸਿੰਘ/ਅੰਕੁਸ਼/ਅਮਰਾਨ): ਬੀਤੇ ਕੱਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੀ ਜਾਗ੍ਰਿਤੀ ਯਾਤਰਾ ਵਲੋਂ ਰਾਤ ਤਖਤ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਅੱਜ ਅਗਲੇ ਪੜਾਅ ਲਈ ਕੂਚ ਕੀਤਾ ਗਿਆ। ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿ:ਮੱਲ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਲੱਦੀ ਬੱਸ ਵਿਚ ਲਿਆਉਂਦਾ ਗਿਆ। ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਇਸ ਪਾਵਨ ਯਾਤਰਾ ਨੂੰ ਰਵਾਨਾ ਕੀਤਾ ਗਿਆ। ਇਥੇ ਦੱਸਣਯੋਗ ਹੈ ਕਿ ਸਰਬੰਸਦਾਨੀ ਦਸ਼ਮੇਸ਼ ਪਿਤਾ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀਦਾ350 ਵਾਂ ਪ੍ਰਕਾਸ਼ ਪੁਰਬ ਤਖਤ ਸ਼੍ਰੀ ਪਟਨਾ ਸਾਹਿਬ ਵਿੱਖੇ 3 ਜਨਵਰੀ ਤੌਂ 5 ਜਨਵਰੀ 2017 ਤੱਕ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਇਹ ਜਾਗ੍ਰਿਤੀ ਯਾਤਰਾ ਅਰੰਭ ਕੀਤੀ ਗਈ ਹੈ। ਇਸ ਮੋਕੇ ਤਖਤ ਸਾਹਿਬ ਦੇ ਜਥੇਦਾਰ ਗਿ:ਮੱਲ ਸਿੰਘ ਨੇ ਕਿਹਾ ਕਿ ਅਸੀ ਵੱਡੇ ਭਾਗਾਂ ਵਾਲੇ ਹਾਂ ਜਿਨਾਂ ਨੂੰ ਆਪਣੀ ਜਿੰਦਗੀ ਵਿਚ ਇਹ ਪਾਵਨ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨਾਂ ਕਿਹਾ ਦਸ਼ਮੇਸ਼ ਪਿਤਾ ਨੇ ਆਪਣੀ ਜਿੰਦਗੀ ਦੇ 7 ਸਾਲ ਪਟਨਾ ਸਾਹਿਬ ਵਿਖੇ ਗੁਜ਼ਾਰੇ ਤੇ ਇਸ ਉਪਰੰਤ 34 ਸਾਲ ਦੇ ਕਰੀਬ ਇਸ ਪਵਿੱਤਰ ਨਗਰੀ ਵਿਚ ਬਤੀਤ ਕੀਤੇ ਜਿਥੇ ਉਨਾਂ ਨੇ ਖਾਲਸੇ ਦੀ ਸਿਰਜਣਾ ਕਰਕੇ ਮਨੁੱਖਤਾ ਨੂੰ ਸਵੇੈਮਾਨ ਨਾਲ ਜਿਊਣ ਦੀ ਜਾਂਚ ਸਿਖਾਈ। ਉਨਾਂ ਕਿਹਾ ਸੰਗਤਾਂ ਵਿਚ ਇਨਾਂ ਸਮਾਗਮਾਂ ਪ੍ਰਤੀ ਭਾਰੀ ਉਤਸ਼ਾਹ ਹੈ ਤੇ ਸੰਗਤਾਂ ਵਧ ਚੜ ਕੇ ਸਮਾਗਮਾਂ ਵਿਚ ਸ਼ਮੂਲੀਅਤ ਕਰ ਰਹੀਆਂ ਹਨ।
ਇਸ ਮੋਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ:ਸੁਰਿੰਦਰ ਸਿੰਘ, ਮੈਨੇਜਰ ਮੁਖਤਿਆਰ ਸਿੰਘ, ਮੀਤ ਮੈਨੇਜਰ ਹਰਜਿੰਦਰ ਸਿੰਘ ਪੱਟੀ, ਪ੍ਰਿੰ:ਕਸ਼ਮੀਰ ਸਿੰਘ, ਹੈਡ ਗ੍ਰੰਥੀ ਗਿ:ਫੂਲਾ ਸਿੰਘ, ਬਾਬਾ ਜਰਨੈਲ ਸਿੰਘ, ਮਨਜਿੰਦਰ ਸਿੰਘ ਬਰਾੜ, ਅਮਨਦੀਪ ਸਿਘ, ਐਡਵੋਕੇਟ ਜਸਵੀਰ ਸਿੰਘ, ਕਰਮਜੀਤ ਸਿੰਘ, ਕੁਲਦੀਪ ਸਿੰਘ, ਸਰੂਪ ਸਿੰਘ, ਸੂਚਨਾ ਅਫਸਰ ਹਰਦੇਵ ਸਿੰਘ, ਰਿਕਾਰਡ ਕੀਪਰ ਭੁਪਿੰਦਰ ਸਿੰਘ, ਕਸ਼ਮੀਰ ਸਿੰਘ, ਅਮਰਜੀਤ ਸਿੰਘ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *