ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਸਮੂਹਿਕ ਪਾਠ ਕਰਵਾਏ

ss1

ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਸਮੂਹਿਕ ਪਾਠ ਕਰਵਾਏ
ਸ਼ਹੀਦੀ ਹਫਤੇ ਮੌਕੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠਾਂ ਦੀ ਲੜੀ ਹਰ ਸਾਲ ਜਾਰੀ ਰੱਖੀ ਜਾਏ ਪ੍ਰਿੰ: ਸੁਰਿੰਦਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 22 ਦਸੰਬਰ (ਸੁਖਦੇਵ ਸਿੰਘ ਨਿੱਕੂਵਾਲ): ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਦਸਮੇਸ਼ ਪਿਤਾ ਦੇ ਵੱਡੇ ਸਾਹਿਬਜ਼ਾਦਿਆਂ ਦੀ ਚਮਕੌਰ ਦੀ ਗੜੀ ਵਿਖੇ ਹੋਈ ਸ਼ਹਾਦਤ ਨੂੰ ਸਮਰਪਿਤ ਜੁਪਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਸਮੂਹਕ ਪਾਠ ਕਰਨ ਦੇ ਉਲੀਕੇ ਪ੍ਰੋਗ੍ਰਾਮ ਦੇ ਤਹਿਤ ਅੱਜ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਪਾਠ ਕੀਤੇ ਗਏ । ਇਸ ਸਮਾਗਮ ਵਿੱਚ ਇਲਾਕੇ ਦੀਆਂ ਸੰਗਤਾਂ ਦੇ ਨਾਲ ਨਾਲ ਸ਼ੋ੍ਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਵਿਦਿਅਕ ਅਦਾਰੇ ਜਿਨਾਂ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ, ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ, ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਬੜੀ, ਦਸਮੇਸ਼ ਪਬਲਿਕ ਸਕੂਲ ਗੁਰਪਲਾਹ ਹਿਮਾਚਲ ਪ੍ਰਦੇਸ਼ ਤੋਂ ਇਲਾਕਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ ਵਾਲੇ ਐਸ ਜੀ ਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ, ਗੁਰ ਤੇਗ ਬਹਾਦਰ ਆਈ. ਟੀ. ਆਈ. ਸ੍ਰੀ ਅਨੰਦਪੁਰ ਸਾਹਿਬ ਆਦਿ ਨੇ ਸ਼ਮੂੁਲੀਅਤ ਕੀਤੀ ਗਈ । ਪਾਠ ਸਮਾਗਮ ਦੀ ਸਮਾਪਤੀ ਦੀ ਅਰਦਾਸ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਕੀਤੀ। ਇਸ ਮੌਕੇ ਸ਼ੋ੍ਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸਮਾਗਮ ਆਏ ਸਕੂਲੀ ਵਿਦਿਆਰਥੀਆਂ ਅਤੇ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਨਾਲ ਸਬੰਧਤ ਇਤਿਹਾਸ ‘ਤੇ ਸੰਖੇਪ ਚਾਨਣਾ ਪਾਇਆ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਪਾਠ ਸਮਾਗਮ ਕਰਵਾਉਣ ਦੇ ਉਪਰਾਲੇ ਦੀ ਸਘਾਲਾ ਕੀਤੀ ਅਤੇ ਸ਼ੋ੍ਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਅਜਿਹੇ ਸਮਾਗਮ ਸ਼ਹੀਦੀ ਹਫਤੇ ਮੌਕੇ ਹਰ ਸਾਲ ਕਰਵਾਉਣੇ ਜਾਰੀ ਰੱਖੇ ਜਾਣ । ਸਮਾਗਮਾਂ ਵਿੱਚ ਉਕਤ ਤੋਂ ਇਲਾਵਾ ਤਖ਼ਤ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਤਖ਼ਤ ਸਾਹਿਬ ਸਾਬਕਾ ਹੈਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਮੀਤ ਮੈਨੇਜਰ ਸ. ਲਖਵਿੰਦਰ ਸਿੰਘ, ਹਰਜਿੰਦਰ ਸਿੰਘ ਪੱਟੀ, ਗੁਰਮੀਤ ਸੰਗੀਤ ਅਕੈਡਮ ਸ੍ਰੀ ਅਨੰਦਪੁਰ ਸਾਹਿਬ ਦੇ ਡਾਇਰੈਕਟਰ ਗਿਆਨੀ ਕਰਤਾਰ ਸਿੰਘ, ਸੂਚਨਾ ਅਫ਼ਸਰ ਐਡਵੋਕੇਟ ਹਰਦੇਵ ਸਿੰਘ, ਭੁਪਿੰਦਰ ਸਿੰਘ, ਵੱਖ ਵੱਖ ਵਿਦਿਅਕ ਸੰਸਥਾਂਵਾਂ ਦੇ ਅਧਿਆਪਕ ਸਾਹਿਬਾਨ, ਪੰਜ ਪਿਆਰਾ ਭਾਈ ਅਵਤਾਰ ਸਿੰਘ, ਰਾਗੀ ਸਿੰਘ ਭਾਈ ਰਛਪਾਲ ਸਿੰਘ, ਸੀਨੀਅਰ ਅਕਾਲੀ ਆਗੂ ਸ. ਮਨਜਿੰਦਰ ਸਿੰਘ ਬਰਾੜ, ਅਕਾਲੀ ਦਲ ਸਰਕਲ ਪ੍ਰਧਾਨ ਸ. ਹਰਜੀਤ ਸਿੰਘ ਅਚਿੰਤ, ਗਿਆਨੀ ਮਨਜੀਤ ਸਿੰਘ, ਸਾਬਕਾ ਮੈਨੇਜਰ ਸ. ਅਵਤਾਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜਰ ਸਨ ।

Share Button

Leave a Reply

Your email address will not be published. Required fields are marked *