ਦੇਸ਼ ਦੀ ਖਾਤਰ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ

ss1

ਦੇਸ਼ ਦੀ ਖਾਤਰ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ

fdk-1ਫਰੀਦਕੋਟ, 21 ਅਕਤੂਬਰ ( ਜਗਦੀਸ਼ ਬਾਂਬਾ ) ਦੇਸ਼ ਦੀ ਖਾਤਰ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਅਫ਼ਸਰਾਂ ‘ਤੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ ਵਿਖੇ ਪੁਲਿਸ ਕੋਮੈਮੋਰੇਸ਼ਨ ਡੇਅ ਮਨਾਇਆ ਗਿਆ। ਇਸ ਮੌਕੇ ਜ਼ਿਲਾ ਤੇ ਸੈਸ਼ਨਜ ਜੱਜ ਸ. ਸਤਵਿੰਦਰ ਸਿੰਘ ਚਹਿਲ,ਜ਼ਿਲਾ ਪੁਲਿਸ ਮੁਖੀ ਸ. ਦਰਸ਼ਨ ਸਿੰਘ ਮਾਨ,ਡਿਪਟੀ ਕਮਿਸ਼ਨਰ ਸ. ਮਾਲਵਿੰਦਰ ਸਿੰਘ ਜੱਗੀ, ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਕਪਿਲ ਦੇਵ ਸਿੰੰਗਲਾ ਤੋਂ ਇਲਾਵਾ ਵੱਖ-ਵੱਖ ਅਧਿਕਾਰੀਆਂ ਵੱਲੋਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ. ਦਰਸ਼ਨ ਸਿੰਘ ਮਾਨ ਨੇ ਕਿਹਾ ਕਿ ਜਿਨਾਂ ਅਫ਼ਸਰਾਂ/ਜਵਾਨਾਂ ਨੇ ਫਰਜ਼ਾਂ ਦੀ ਪੂਰਤੀ ਕਰਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ ਹੈ,ਸਮੁੱਚਾ ਮੁਲਕ ਇੰਨਾ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖੇਗਾ। ਉਨਾਂ ਦੱਸਿਆ ਕਿ ਸਾਲ 1959 ਦੌਰਾਨ ਭਾਰਤ ਦੀ ਅੰਤਰ ਰਾਸ਼ਟਰੀ ਸਰਹੱਦ ਲੇਹ-ਲੱਦਾਖ ਵਿਖੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਦੇ ਜਵਾਨ ਸੁਰੱਖਿਆ ਲਈ ਤਾਇਨਾਤ ਸਨ ਜਿਨਾਂ ਦੀ ਸਹਾਇਤਾ ਲਈ ਰਿਜ਼ਰਵ ਪੁਲਿਸ ਫੋਰਸ ਦੀ ਕੰਪਨੀ ਸਤੰਬਰ 1959 ਵਿੱਚ ਡੈਪੂਟੇਸ਼ਨ ਤੇ ਭੇਜੀ ਗਈ ਸੀ। ਉਨਾਂ ਦੱਸਿਆ ਕਿ ਸੀ ਆਰ ਪੀ ਐਫ ਦੀ ਪੈਟਰੋਲਿੰਗ ਪਾਰਟੀ ਜਿਸ ਦੀ ਅਗਵਾਈ ਸਬ ਇੰਸਪੈਕਟਰ ਕਰਮ ਸਿੰਘ ਕਰ ਰਹੇ ਸਨ ਜਿਸ ‘ਤੇ ਚੀਨੀ ਫੋਰਸ ਨੇ 21 ਅਕਤੂਬਰ 1959 ਨੂੰ ਹਮਲਾ ਕਰ ਦਿੱਤਾ ਜਿਸ ਕਰਕੇ ਹੌਟ ਸਪਰਿੰਗ ਲੱਦਾਖ ਦੇ ਸਥਾਨ ਤੇ 5 ਕਾਂਸਟੇਬਲ ਦੇਸ਼ ਲਈ ਲੜਦੇ ਸ਼ਹੀਦੀ ਪ੍ਰਾਪਤ ਕਰ ਗਏ ਸਨ। ਉਨਾਂ ਕਿਹਾ ਕਿ ਹਰ ਸਾਲ ਇੰਨਾਂ ਜਵਾਨਾਂ ਦੀ ਸ਼ਹੀਦੀ ਮੌਕੇ 21 ਅਕਤੂਬਰ ਇਹ ਦਿਵਸ ਮਨਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਪਿਛਲੇ ਇਕ ਸਾਲ ਦੌਰਾਨ ਭਾਰਤ ਵਿੱਚ ਸੁਰੱਖਿਆ ਫੋਰਸਾਂ ਦੇ 473 ਅਫਸਰ/ਜਵਾਨ ਸ਼ਹੀਦ ਹੋਏ ਹਨ। ਉਨਾਂ ਕਿਹਾ ਕਿ ਇੰਨਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਕਦੇ ਵੀ ਜਾਇਆ ਨਹੀਂ ਜਾਵੇਗੀ। ਉਨਾ ਕਿਹਾ ਕਿ ਇੰਨਾ ਸ਼ਹੀਦਾਂ ਦੇ ਪਰਿਵਾਰਾਂ ਦਾ ਹਮੇਸ਼ਾਂ ਸਤਿਕਾਰ ਕਰਦੇ ਰਹਾਂਗੇ। ਇਸ ਮੌਕੇ ਜ਼ਿਲਾ ਫਰੀਦਕੋਟ ਨਾਲ ਸਬੰਧਤ 33 ਸ਼ਹੀਦ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਪੁਲਿਸ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ ਅਤੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦੀ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਐਸ ਪੀ (ਹੈਡਕੁਆਟਰ) ਸ. ਬਲਬੀਰ ਸਿੰਘ, ਕਮਾਡੈਂਟ ਪੰਜਾਬ ਹੋਮ ਗਾਰਡਜ਼ ਸ. ਸੁਖਵੰਤ ਸਿੰਘ, ਐਸ ਪੀ (ਡੀ) ਸ.ਅਮਰਜੀਤ ਸਿੰਘ, ਡੀ.ਐਸ.ਪੀ ਸ. ਸੁਖਦੇਵ ਸਿੰਘ ਬਰਾੜ, ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਜੱਸੀ ਵੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *